ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਹਰਿਆਣਾ ਸਰਕਾਰ ਵੱਲੋਂ ਪਹਿਲਵਾਨ ਇਸ਼ਿਕਾ ਦਾ ਸਨਮਾਨ

07:55 AM Aug 20, 2024 IST
ਪਹਿਲਵਾਨ ਇਸ਼ਿਕਾ ਦਾ ਸਨਮਾਨ ਕਰਦੇ ਹੋਏ ਅਧਿਕਾਰੀ।

ਦੇਵਿੰਦਰ ਸਿੰਘ
ਯਮੁਨਾਨਗਰ, 19 ਅਗਸਤ
ਗੁਰੂ ਨਾਨਕ ਖਾਲਸਾ ਕਾਲਜ ਦੀ ਬੀਐੱਸਸੀ ਦੂਜੇ ਸਾਲ ਦੀ ਵਿਦਿਆਰਥਣ ਇਸ਼ਿਕਾ ਨੂੰ ਹਰਿਆਣਾ ਕੇਸਰੀ ਮਹਿਲਾ ਕੁਸ਼ਤੀ ਚੈਂਪੀਅਨਸ਼ਿਪ ਵਿੱਚ ਉਪ ਜੇਤੂ ਐਲਾਨਿਆ ਗਿਆ ਜਿਸ ਦੇ ਚਲਦਿਆਂ ਹਰਿਆਣਾ ਸਰਕਾਰ ਨੇ ਉਸ ਨੂੰ 1 ਲੱਖ ਰੁਪਏ ਦੇ ਨਕਦ ਪੁਰਸਕਾਰ ਨਾਲ ਸਨਮਾਨਿਤ ਕੀਤਾ। ਕਾਲਜ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਰਣਦੀਪ ਸਿੰਘ ਜੌਹਰ ਅਤੇ ਪ੍ਰਿੰਸੀਪਲ ਡਾ. ਹਰਿੰਦਰ ਸਿੰਘ ਕੰਗ ਨੇ ਉਸ ਨੂੰ ਵਧਾਈ ਦਿੰਦਿਆਂ ਕਿਹਾ ਕਿ ਇਸ਼ਿਕਾ ਦੀ ਸਫ਼ਲਤਾ ਉਸ ਦੀ ਸਖ਼ਤ ਮਿਹਨਤ, ਦ੍ਰਿੜ੍ਹ ਇਰਾਦੇ ਅਤੇ ਕਾਲਜ ਵਿਚ ਮਿਲੀ ਸ਼ਾਨਦਾਰ ਕੋਚਿੰਗ, ਸਹਿਯੋਗ ਅਤੇ ਅਭਿਆਸ ਦਾ ਪ੍ਰਮਾਣ ਹੈ। ਸਰੀਰਕ ਸਿੱਖਿਆ ਵਿਭਾਗ ਦੇ ਡੀਨ ਡਾ. ਬੋਧਰਾਜ ਨੇ ਵੀ ਇਸ਼ਿਕਾ ਦੀ ਇਸ ਪ੍ਰਾਪਤੀ ਦੀ ਸ਼ਲਾਘਾ ਕੀਤੀ ਅਤੇ ਕਿਹਾ ਕਿ ਇਹ ਜਿੱਤ ਗੁਰੂ ਨਾਨਕ ਖ਼ਾਲਸਾ ਕਾਲਜ ਵਿੱਚ ਸਰੀਰਕ ਸਿੱਖਿਆ ਵਿਭਾਗ ਦੇ ਮਜ਼ਬੂਤ ​ਖੇਡ ਸੱਭਿਆਚਾਰ ਨੂੰ ਦਰਸਾਉਂਦੀ ਹੈ। ਸਰੀਰਕ ਸਿੱਖਿਆ ਵਿਭਾਗ ਦੇ ਮੁਖੀ ਡਾ. ਰਣਜੀਤ ਸਿੰਘ ਅਤੇ ਐਸੋਸੀਏਟ ਪ੍ਰੋਫੈਸਰ ਡਾ. ਸੰਜੈ ਵਿਜ ਨੇ ਇਸ਼ਿਕਾ ਦੀ ਕਾਰਗੁਜ਼ਾਰੀ ’ਤੇ ਕਿਹਾ ਕਿ ਰਿੰਗ ਵਿਚ ਉਸ ਦੀ ਦ੍ਰਿੜ੍ਹਤਾ ਅਤੇ ਲਗਨ ਕਮਾਲ ਦੀ ਵੇਖਣ ਨੂੰ ਮਿਲੀ ਜਿਸ ਕਰਕੇ ਉਹ ਬਿਹਤਰ ਪ੍ਰਦਰਸ਼ਨ ਕਰਨ ਵਿੱਚ ਕਾਮਯਾਬ ਰਹੀ। ਹਰਿਆਣਾ ਕੇਸਰੀ ਮਹਿਲਾ ਕੁਸ਼ਤੀ ਦੀ ਉਪ ਜੇਤੂ ਇਸ਼ਿਕਾ ਨੇ ਆਪਣੀ ਇਸ ਜਿੱਤ ਦਾ ਸਿਹਰਾ ਕਾਲਜ ਦੀ ਮੈਨੇਜਮੈਂਟ, ਸਟਾਫ, ਕੋਚ ਅਤੇ ਮਾਪਿਆਂ ਨੂੰ ਦਿੱਤਾ ਅਤੇ ਕਿਹਾ ਕਿ ਉਹ ਕੁਸ਼ਤੀ ਦੀਆਂ ਨਵੀਆਂ ਤਕਨੀਕਾਂ ਦਾ ਹੋਰ ਜ਼ਿਆਦਾ ਅਭਿਆਸ ਕਰਕੇ ਆਪਣੇ ਕਾਲਜ, ਸੂਬੇ ਅਤੇ ਦੇਸ਼ ਦਾ ਨਾਂ ਕੌਮਾਂਤਰੀ ਪੱਧਰ ’ਤੇ ਰੌਸ਼ਨ ਕਰਨ ਦੀ ਕੋਸ਼ਿਸ਼ ਕਰੇਗੀ ।

Advertisement

Advertisement