ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਹਾਈ ਕੋਰਟ ਦੇ ਆਦੇਸ਼ ਦੀ ਪਾਲਣਾ ਨਹੀਂ ਕਰ ਰਹੀ ਹਰਿਆਣਾ ਸਰਕਾਰ: ਢਾਂਡਾ

08:29 AM Jul 18, 2024 IST
ਮੀਡੀਆ ਨਾਲ ਗੱਲਬਾਤ ਕਰਦੇ ਹੋਏ ਆਮ ਆਦਮੀ ਪਾਰਟੀ ਦੇ ਸੀਨੀਅਰ ਮੀਤ ਪ੍ਰਧਾਨ ਅਨੁਰਾਗ ਢਾਂਡਾ। -ਫੋਟੋ: ਸਤਨਾਮ ਸਿੰਘ

ਪੱਤਰ ਪ੍ਰੇਰਕ
ਸ਼ਾਹਬਾਦ ਮਾਰਕੰਡਾ, 17 ਜੁਲਾਈ
ਆਮ ਆਦਮੀ ਪਾਰਟੀ ਦੇ ਸੀਨੀਅਰ ਸੂਬਾ ਮੀਤ ਪ੍ਰਧਾਨ ਨੇ ਹਾਈ ਕੋਰਟ ਦੇ ਹੁਕਮਾਂ ਦੇ ਬਾਵਜੂਦ ਵੀ
ਭਾਜਪਾ ਸਰਕਾਰ ਵੱਲੋਂ ਸ਼ੰਭੂ ਬਾਰਡਰ ਨਾ ਖੋਲ੍ਹਣ ਦੇ ਮੁੱਦੇ ’ਤੇ ਸਰਕਾਰ ਦੀ ਆਲੋਚਨਾ ਕੀਤੀ। ਉਨ੍ਹਾਂ ਕਿਹਾ ਕਿ ਹਾਈ ਕੋਰਟ ਨੇ ਸ਼ੰਭੂ ਤੇ ਖਨੌਰੀ ਬਾਰਡਰ ਨੂੰ ਲੈ ਕੇ ਆਖਿਆ ਸੀ ਕਿ ਸਟੇਟ ਹਾਈਵੇਅ ਕਿਸੇ ਵੀ ਹਾਲਤ ਵਿਚ ਬੰਦ ਨਹੀਂ ਕੀਤਾ ਜਾ ਸਕਦਾ। ਇਸ ਨੂੰ ਲੈ ਕੇ ਹਾਈ ਕੋਰਟ ਨੇ 10 ਜੁਲਾਈ ਨੂੰ ਸੱਤ ਦਿਨਾਂ ਵਿੱਚ ਬਾਰਡਰ ਖੋਲ੍ਹਣ ਦੇ ਹੁਕਮ ਦਿੱਤੇ ਸਨ। ਉਧਰ, ਸੂਬਾ ਸਰਕਾਰ ਹਾਈ ਕੋਰਟ ਦੇ ਹੁਕਮਾਂ ਦਾ ਸਨਮਾਨ ਕਰਨ ਲਈ ਤਿਆਰ ਨਹੀਂ ,ਅੱਜ ਅੱਠਵੇਂ ਦਿਨ ਵੀ ਬਾਰਡਰ ਬੰਦ ਹਨ ਤੇ ਪੁਲੀਸ ਤਾਇਨਾਤ ਹੈ। ਜੇ ਕਿਸਾਨ ਆਪਣੀਆਂ ਮੰਗਾਂ ਨੂੰ ਲੈ ਕੇ ਦਿੱਲੀ ਜਾਣਾ ਚਾਹੁੰਦੇ ਹਨ ਤਾਂ ਜਾਣ ਦਿੱਤਾ ਜਾਏ । ਢਾਂਡਾ ਨੇ ਕਿਹਾ ਕਿ ਕਿਸਾਨਾਂ ਨੇ ਸ਼ੈੱਡ ਸੜਕ ਦੇ ਇਕ ਪਾਸੇ ਲਾਏ ਹੋਏ ਹਨ ਜਿਸ ਤੋਂ ਸਾਫ ਜ਼ਾਹਿਰ ਹੈ ਕਿ ਸੜਕ ਕਿਸਾਨਾਂ ਨੇ ਨਹੀਂ ਸਰਕਾਰ ਨੇ ਬੰਦ ਕੀਤੀ ਹੈ। ਉਨ੍ਹਾਂ ਕਿਹਾ ਕਿ ਸੁਪਰੀਮ ਕੋਰਟ ਨੇ ਵੀ ਇਕ ਮਾਮਲੇ ਵਿੱਚ ਸੁਣਵਾਈ ਕਰਦਿਆਂ ਕਿਹਾ ਸੀ ਕਿ ਸਟੇਟ ਦਾ ਕੰਮ ਹਾਈਵੇਅ ਬੰਦ ਕਰਨ ਦਾ ਨਹੀਂ ਸਗੋਂ ਜੇ ਕਿਸੇ ਵਜ੍ਹਾ ਨਾਲ ਬੰਦ ਹੈ ਤਾਂ ਉਸ ਨੂੰ ਖੁੱਲ੍ਹਵਾਉਣਾ ਹੈ।
ਉਨ੍ਹਾਂ ਕਿਹਾ ਕਿ ਹਾਈਵੇਅ ਬੰਦ ਕਰਨ ਨਾਲ ਵਪਾਰੀ ਤੇ ਆਮ ਲੋਕਾਂ ਦੀ ਆਵਾਜਾਈ ਪ੍ਰਭਾਵਿਤ ਹੋ ਰਹੀ ਹੈ। ਐੱਨਐੱਚਆਈ ਨੂੰ 108 ਕਰੋੜ ਰੁਪਏ ਦਾ ਨੁਕਸਾਨ ਹੋ ਚੁੱਕਿਆ ਹੈ। ਉਨ੍ਹਾਂ ਕੇਂਦਰੀ ਮੰਤਰੀ ਅਮਿਤ ਸ਼ਾਹ ਦੇ ਹਰਿਆਣਾ ਦੌਰੇ ਨੂੰ ਲੈ ਕੇ ਕਿਹਾ ਹੈ ਕਿ ਜਿਵੇਂ ਉਹ ਭਾਜਪਾ ਦੀ ਉੱਤਰ ਪ੍ਰਦੇਸ਼ ਵਿਚ ਬੱਲੇ ਬੱਲੇ ਕਰਵਾ ਕੇ ਆਏ ਹਨ, ਉਸ ਤੋਂ ਵੀ ਜ਼ਿਆਦਾ ਭਾਜਪਾ ਦੀ ਹਰਿਆਣਾ ਵਿੱਚ ਥੱਲੇ ਥੱਲੇ ਹੋਵੇਗੀ। ਇਸ ਮੌਕੇ ਸੂਬਾ ਮੀਤ ਪ੍ਰਧਾਨ ਅਨਿਲ ਰੰਗਾ ਅਤੇ ਮਹਿਲਾ ਸੂਬਾ ਮੀਤ ਪ੍ਰਧਾਨ ਰਾਜ ਕੌਰ ਗਿੱਲ ਨੇ ਵੀ ਸੰਬੋਧਨ ਕੀਤਾ।

Advertisement

Advertisement
Advertisement