ਹਰਿਆਣਾ ਸਰਕਾਰ ਅਗਵਾ ਕੀਤੇ ਨੌਜਵਾਨ ਨੂੰ ਪਰਿਵਾਰ ਹਵਾਲੇ ਕਰੇ: ਮਜੀਠੀਆ
07:20 AM Feb 24, 2024 IST
ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 23 ਫਰਵਰੀ
ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਨੇ ਅੱਜ ਮੰਗ ਕੀਤੀ ਕਿ ਹਰਿਆਣਾ ਸਰਕਾਰ ਪੰਜਾਬ ਦੇ ਉਸ ਨੌਜਵਾਨ ਕਿਸਾਨ ਨੂੰ ਪਰਿਵਾਰ ਹਵਾਲੇ ਕਰੇ ਜਿਸ ਨੂੰ ਹਰਿਆਣਾ ਪੁਲੀਸ ਨੇ ਅਗਵਾ ਕਰ ਕੇ ਗੰਭੀਰ ਜ਼ਖ਼ਮੀ ਕੀਤਾ ਹੈ। ਸ੍ਰੀ ਮਜੀਠੀਆ ਨੇ ਕਿਹਾ ਕਿ 30 ਸਾਲਾਂ ਦੇ ਅੰਮ੍ਰਿਤਧਾਰੀ ਗੁਰਸਿੱਖ ਕਿਸਾਨ ਪ੍ਰਿਤਪਾਲ ਸਿੰਘ ਨੂੰ ਹਰਿਆਣਾ ਪੁਲੀਸ ਨੇ ਖਨੌਰੀ ਤੋਂ ਉਸ ਵੇਲੇ ਅਗਵਾ ਕਰ ਲਿਆ ਸੀ ਜਦੋਂ ਉਹ ਲੰਗਰ ਵਰਤਾਉਣ ਲਈ ਗਿਆ ਸੀ ਅਤੇ ਟਰਾਲੀ ਵਿੱਚ ਬੈਠਾ ਸੀ। ਉਨ੍ਹਾਂ ਕਿਹਾ ਕਿ ਚਸ਼ਮਦੀਦਾਂ ਨੇ ਦੱਸਿਆ ਕਿ ਨੌਜਵਾਨਾਂ ਨੂੰ ਬੈਰੀਕੇਡ ਦੇ ਪਰਲੇ ਪਾਸੇ ਸੁੱਟ ਦਿੱਤਾ ਗਿਆ ਤੇ ਫਿਰ ਬੋਰੀ ਵਿੱਚ ਪਾ ਕੇ ਬੁਰੀ ਤਰ੍ਹਾਂ ਕੁੱਟਿਆ ਮਾਰਿਆ ਗਿਆ। ਪ੍ਰੈਸ ਕਾਨਫਰੰਸ ਵਿੱਚ ਮਜੀਠੀਆ ਨਾਲ ਪ੍ਰਿਤਪਾਲ ਦੇ ਪਿਤਾ ਦਵਿੰਦਰ ਸਿੰਘ ਵੀ ਸਨ।
Advertisement
Advertisement