ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਪਦਮਸ੍ਰੀ, ਪਦਮ ਭੂਸ਼ਨ ਤੇ ਪਦਮ ਵਿਭੂਸ਼ਨ ਐਵਾਰਡੀਆਂ ਨੂੰ ਪੈਨਸ਼ਨ ਦੇਵੇਗੀ ਹਰਿਆਣਾ ਸਰਕਾਰ

05:49 PM Jun 23, 2023 IST

ਪੰਚਕੂਲਾ (ਪੱਤਰ ਪ੍ਰੇਰਕ): ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੇ ਕਿਹਾ ਕਿ ਪਦਮਸ੍ਰੀ, ਪਦਮ ਭੂਸ਼ਨ ਤੇ ਪਦਮ ਵਿਭੂਸ਼ਨ ਐਵਾਰਡ ਪ੍ਰਾਪਤ ਕਰਨ ਵਾਲੇ ਹਰਿਆਣਾ ਵਾਸੀਆਂ ਨੂੰ ਸੂਬਾ ਸਰਕਾਰ ਵੱਲੋਂ 10 ਹਜ਼ਾਰ ਰੁਪਏ ਪ੍ਰਤੀ ਮਹੀਨਾ ਪੈਨਸ਼ਨ ਦਿੱਤੀ ਜਾਵੇਗੀ। ਇਸ ਤੋਂ ਇਲਾਵਾ ਐਵਾਰਡ ਜੇਤੂਆਂ ਨੂੰ ਹਰਿਆਣਾ ਸਰਕਾਰ ਦੀ ਵੋਲਵੋ ਬੱਸ ਵਿੱਚ ਮੁਫ਼ਤ ਸਫ਼ਰ ਕਰਨ ਦੀ ਸਹੂਲਤ ਵੀ ਮਿਲੇਗੀ। ਮੁੱਖ ਮੰਤਰੀ ਨੇ ਇਹ ਐਲਾਨ ਅੱਜ ਆਪਣੇ ਕਰਨਾਲ ਦੌਰੇ ਦੌਰਾਨ ਕੀਤਾ। ਉਨ੍ਹਾਂ ਮੀਡੀਆ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਕਰਨਾਲ ਦੀਆਂ ਜ਼ਿਆਦਾਤਰ ਕਲੋਨੀਆਂ ਸ਼ਾਮਲਾਟ ਜ਼ਮੀਨਾਂ ‘ਤੇ ਬਣੀਆਂ ਹੋਈਆਂ ਹਨ। ਉਨ੍ਹਾਂ ਕਿਹਾ ਕਿ ਜਲਦੀ ਅਧਿਕਾਰੀਆਂ ਨਾਲ ਮੀਟਿੰਗ ਕਰਕੇ ਕਰਨਾਲ ਵਾਸੀਆਂ ਨੂੰ ਮਾਲਕਾਨਾ ਹੱਕ ਦਿੱਤੇ ਜਾਣਗੇ।

Advertisement

Advertisement