ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਹਰਿਆਣਾ ਸਰਕਾਰ ਦੀਆਂ ਸਕੀਮਾਂ ਦਾ ਲਾਭ ਲੋਕਾਂ ਨੂੰ ਘਰ ਬੈਠਿਆਂ ਮਿਲ ਰਿਹੈ: ਚੌਟਾਲਾ

07:33 AM Jul 01, 2024 IST
ਲਾਭਪਾਤਰੀਆਂ ਨੂੰ ਮਨਜ਼ੂਰੀ ਪੱਤਰ ਦਿੰਦੇ ਹੋਏ ਬਿਜਲੀ ਮੰਤਰੀ ਰਣਜੀਤ ਸਿੰਘ।

ਨਿੱਜੀ ਪੱਤਰ ਪ੍ਰੇਰਕ
ਸਿਰਸਾ, 30 ਜੂਨ
ਚੌਧਰੀ ਦੇਵੀ ਲਾਲ ਯੂਨੀਵਰਸਿਟੀ ’ਚ ਕਰਵਾਏ ਗਏ ਇੱਕ ਸਮਾਗਮ ਦੌਰਾਨ ਹਰਿਆਣਾ ਸਰਕਾਰ ਦੀਆਂ ਸਕੀਮਾਂ ਦੇ ਲਾਭਪਾਤਰੀਆਂ ਨੂੰ ਸਵੀਕ੍ਰਿਤੀ ਪੱਤਰ ਵੰਡੇ ਗਏ। ਇਸ ਮੌਕੇ ਹੋਏ ਸਮਾਗਮ ਦੇ ਮੁੱਖ ਮਹਿਮਾਨ ਹਰਿਆਣਾ ਦੇ ਬਿਜਲੀ ਤੇ ਜੇਲ੍ਹ ਮੰਤਰੀ ਰਣਜੀਤ ਸਿੰਘ ਚੌਟਾਲਾ ਸਨ। ਜ਼ਿਲ੍ਹਾ ਪੱਧਰੀ ਮਨਜ਼ੂਰੀ ਪੱਤਰ ਵੰਡ ਸਮਾਗਮ ਦੌਰਾਨ ਹਾਜ਼ਰ ਲਾਭਪਾਤਰੀਆਂ ਨੂੰ ਸੰਬੋਧਨ ਕਰਦਿਆਂ ਰਣਜੀਤ ਸਿੰਘ ਨੇ ਕਿਹਾ ਕਿ ਹਰਿਆਣਾ ਸਰਕਾਰ ਦੀਆਂ ਸਕੀਮਾਂ ਦਾ ਲਾਭ ਲੋਕਾਂ ਨੂੰ ਘਰ ਬੈਠਿਆਂ ਮਿਲ ਰਿਹਾ ਹੈ।
ਇਸ ਦੌਰਾਨ ਉਨ੍ਹਾਂ ਸਮਾਜਿਕ ਸੁਰੱਖਿਆ ਪੈਨਸ਼ਨ ਸਕੀਮ ਅਧੀਨ ਬਜ਼ੁਰਗ ਪੈਨਸ਼ਨ, ਅੰਗਹੀਣ, ਵਿਧਵਾ ਪੈਨਸ਼ਨ ਆਦਿ ਸਕੀਮਾਂ ਦੇ ਲਾਭਪਾਤਰੀਆਂ ਨੂੰ ਮਨਜ਼ੂਰੀ ਪੱਤਰ ਵੰਡੇ। ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਸਿਰਸਾ ’ਚ ਅੱਜ ਪੰਜ ਹਜ਼ਾਰ ਤੋਂ ਵੱਧ ਨਵੇਂ ਲਾਭਪਾਤਰੀ ਇਸ ਯੋਜਨਾ ਵਿੱਚ ਸ਼ਾਮਲ ਹੋਏ ਹਨ। ਮੁੱਖ ਮਹਿਮਾਨ ਨੇ ਸਾਰੇ ਲਾਭਪਾਤਰੀਆਂ ਨੂੰ ਵਧਾਈ ਦਿੱਤੀ ਅਤੇ ਸ਼ੁਭਕਾਮਨਾਵਾਂ ਦਿੱਤੀਆਂ।
ਇਸ ਦੌਰਾਨ ਬਿਜਲੀ ਮੰਤਰੀ ਰਣਜੀਤ ਸਿੰਘ ਨੇ ਕਿਹਾ ਕਿ ਸੂਬਾ ਸਰਕਾਰ ਵੱਲੋਂ ਲਾਗੂ ਕੀਤੀਆਂ ਸਾਰੀਆਂ ਸਕੀਮਾਂ ਦਾ ਸਿੱਧਾ ਲਾਭ ਮਿਲਣ ਕਾਰਨ ਯੋਗ ਵਿਅਕਤੀ ਆਸਾਨੀ ਨਾਲ ਆਪਣਾ ਪੂਰਾ ਹੱਕ ਪ੍ਰਾਪਤ ਕਰ ਰਿਹਾ ਹੈ। ਇਸੇ ਲੜੀ ਤਹਿਤ ਬਜ਼ੁਰਗਾਂ ਦੀ ਪੈਨਸ਼ਨ ਹੁਣ ਘਰ ਬੈਠੇ ਆਪਣੇ-ਆਪ ਹੀ ਬਣ ਰਹੀ ਹੈ। ਇਸ ਵਿਵਸਥਾ ਰਾਹੀਂ ਇਹ ਨਵੇਂ ਲਾਭਪਾਤਰੀ ਇਸ ਸਕੀਮ ਨਾਲ ਜੁੜ ਗਏ ਹਨ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਨਾਇਬ ਸਿੰਘ ਦੀ ਅਗਵਾਈ ਹੇਠ ਸੂਬਾ ਸਰਕਾਰ ਜਜ਼ਬੇ ਅਤੇ ਦ੍ਰਿੜ ਇਰਾਦੇ ਨਾਲ ਲੋਕਾਂ ਦੀ ਭਲਾਈ ਦੇ ਕੰਮਾਂ ਵਿੱਚ ਲੱਗੀ ਹੋਈ ਹੈ।
ਇਸ ਮੌਕੇ ਭਾਜਪਾ ਦੇ ਸੀਨੀਅਰ ਆਗੂ ਅਤੇ ਸਾਬਕਾ ਸੰਸਦ ਮੈਂਬਰ ਡਾ. ਅਸ਼ੋਕ ਤੰਵਰ, ਮੁੱਖ ਮੰਤਰੀ ਦੇ ਸਾਬਕਾ ਸਿਆਸੀ ਸਲਾਹਕਾਰ ਜਗਦੀਸ਼ ਚੋਪੜਾ, ਸਾਬਕਾ ਚੇਅਰਮੈਨ ਰੇਣੂ ਸ਼ਰਮਾ, ਭਾਜਪਾ ਆਗੂ ਸੁਰਿੰਦਰ ਆਰੀਆ, ਸ਼ਿਆਮ ਬਜਾਜ, ਅਮਨ ਚੋਪੜਾ, ਮੁਕੇਸ਼ ਮਹਿਤਾ, ਤਰੁਣ ਗੁਲਾਟੀ ਤੋਂ ਇਲਾਵਾ ਪ੍ਰਸ਼ਾਸਨਿਕ ਅਧਿਕਾਰੀ ਹਾਜ਼ਰ ਸਨ।

Advertisement

Advertisement
Advertisement