ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਹਰਿਆਣਾ ਗੁਰਦੁਆਰਾ ਕਮੇਟੀ ਵੱਲੋਂ ਫ਼ਿਲਮ ‘ਐਮਰਜੈਂਸੀ’ ਉੱਤੇ ਪਾਬੰਦੀ ਲਾਉਣ ਦੀ ਮੰਗ

08:49 PM Aug 30, 2024 IST

ਸਰਬਜੋਤ ਸਿੰਘ ਦੁੱਗਲ

Advertisement

ਕੁਰੂਕਸ਼ੇਤਰ, 30 ਅਗਸਤ

ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਅਦਾਕਾਰਾ ਅਤੇ ਭਾਜਪਾ ਸੰਸਦ ਮੈਂਬਰ ਕੰਗਨਾ ਰਣੌਤ ਦੀ ਫਿਲਮ ‘ਐਮਰਜੈਂਸੀ’ ਉੱਤੇ ਪਾਬੰਦੀ ਲਾਉਣ ਦੀ ਕੇਂਦਰ ਸਰਕਾਰ ਤੋਂ ਮੰਗ ਕੀਤੀ ਹੈ। ਇਸ ਦੇ ਨਾਲ ਹੀ ਕਮੇਟੀ ਨੇ ਆਨਲਾਈਨ ਉਤਪਾਦ ਵੇਚਣ ਵਾਲੀ ਕੰਪਨੀ ‘ਐਮਾਜ਼ੋਨ’ ਵੱਲੋਂ ਗੁਟਕਾ ਸਾਹਿਬ ਦੀ ਵਿਕਰੀ ਦੇ ਵਿਰੋਧ ਵਿੱਚ ਕਾਨੂੰਨੀ ਨੋਟਿਸ ਭੇਜਣ ਦਾ ਫੈਸਲਾ ਵੀ ਕੀਤਾ ਹੈ। ਇੰਨਾ ਹੀ ਨਹੀਂ, ਸੰਸਥਾ ਦੇ ਧਰਮ ਪ੍ਰਚਾਰ ਵਿੰਗ ਦੇ ਚੇਅਰਮੈਨ ਦੀ ਜ਼ਿੰਮੇਵਾਰੀ ਇਕ ਵਾਰ ਫਿਰ ਬਾਬਾ ਬਲਜੀਤ ਸਿੰਘ ਦਾਦੂਵਾਲ ਨੂੰ ਦਿੱਤੀ ਗਈ ਹੈ। ਇਹ ਜਾਣਕਾਰੀ ਹਰਿਆਣਾ ਸਿੱਖ ਗੁਰਦੁਆਰਾ ਮੈਨੇਜਮੈਂਟ ਕਮੇਟੀ ਦੇ ਪ੍ਰਧਾਨ ਜਥੇਦਾਰ ਭੁਪਿੰਦਰ ਸਿੰਘ ਅਸੰਧ ਨੇ ਦਿੱਤੀ।

Advertisement

Advertisement