ਕੁਰੂਕਸ਼ੇਤਰ (ਪੱਤਰ ਪ੍ਰੇਰਕ):ਹਰਿਆਣਾ ਸਿੱਖ ਗੁਰਦੁਆਰਾ ਮੈਨੇਜਮੈਂਟ ਕਮੇਟੀ (ਵਾਰਡ-13) ਦੀ ਚੋਣ ਲਈ ਅੱਜ ਚਾਰ ਉਮੀਦਵਾਰਾਂ ਨੇ ਐਸਡੀਐਮ ਕੋਲ ਆਪਣੇ ਨਾਮਜ਼ਦਗੀ ਪਰਚੇ ਦਾਖਲ ਕੀਤੇ ਹਨ, ਜਦਕਿ ਇਕ ਹੋਰ ਉਮੀਦਵਾਰ ਆਖਰੀ ਦਿਨ ਸ਼ਨਿਚਰਵਾਰ ਨੂੰ ਨਾਮਜ਼ਦਗੀ ਪੱਤਰ ਦਾਖਲ ਕਰੇਗਾ।