ਹਾਈ ਕੋਰਟ ਨੇ ਮੇਅਰ ਦੀ ਚੋਣ ਨਵੇਂ ਸਿਰੇ ਤੋਂ ਚੋਣ ਕਰਾਉਣ ਦੀ ‘ਆਪ’ ਦੀ ਅਰਜ਼ੀ ’ਤੇ ਚੰਡੀਗੜ੍ਹ ਪ੍ਰਸ਼ਾਸਨ ਤੇ ਨਗਰ ਨਿਗਮ ਤੋਂ ਜਵਾਬ ਮੰਗਿਆ
03:38 PM Jan 31, 2024 IST
ਚੰਡੀਗੜ੍ਹ, 31 ਜਨਵਰੀ
ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਅੱਜ ਹਾਈ ਕੋਰਟ ਦੇ ਸੇਵਾਮੁਕਤ ਜੱਜ ਦੀ ਨਿਗਰਾਨੀ ਵਿਚ ਮੇਅਰ ਦੀਆਂ ਨਵੀਆਂ ਚੋਣਾਂ ਕਰਵਾਉਣ ਦੀ ਆਮ ਆਦਮੀ ਪਾਰਟੀ ਦੀ ਪਟੀਸ਼ਨ 'ਤੇ ਚੰਡੀਗੜ੍ਹ ਪ੍ਰਸ਼ਾਸਨ ਅਤੇ ਨਗਰ ਨਿਗਮ ਨੂੰ ਨੋਟਿਸ ਜਾਰੀ ਕੀਤਾ ਹੈ। ਹਾਈਕੋਰਟ ਨੇ ਇਸ ਮਾਮਲੇ 'ਚ ਪ੍ਰਤੀਵਾਦੀਆਂ ਨੂੰ ਜਵਾਬ ਦੇਣ ਲਈ ਤਿੰਨ ਹਫ਼ਤਿਆਂ ਦਾ ਸਮਾਂ ਦਿੱਤਾ ਹੈ।
Advertisement
Advertisement