ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਔਰਤਾਂ ਲਈ ਹੁਣ ਮਹਿਫੂਜ਼ ਨਹੀਂ ਰਿਹਾ ਹਰਿਆਣਾ: ਕੁਮਾਰੀ ਸ਼ੈਲਜਾ

07:20 AM Jul 05, 2024 IST

ਨਿੱਜੀ ਪੱਤਰ ਪ੍ਰੇਰਕ
ਸਿਰਸਾ, 4 ਜੁਲਾਈ
ਲੋਕ ਸਭਾ ਹਲਕਾ ਸਿਰਸਾ ਤੋਂ ਸੰਸਦ ਮੈਂਬਰ ਕੁਮਾਰੀ ਸ਼ੈਲਜਾ ਨੇ ਕਿਹਾ ਕਿ ਇੱਕ ਪਾਸੇ ਸੂਬੇ ਦੀ ਭਾਜਪਾ ਸਰਕਾਰ ਸੁਸ਼ਾਸਨ ਦੇ ਦਾਅਵੇ ਕਰ ਰਹੀ ਹੈ ਅਤੇ ਦੂਜੇ ਪਾਸੇ ਅਪਰਾਧ ਦੀਆਂ ਘਟਨਾਵਾਂ ਵੱਧ ਰਹੀਆਂ ਹਨ। ਸੂਬੇ ਵਿੱਚ ਜੰਗਲ ਰਾਜ ਸਥਾਪਿਤ ਹੋ ਗਿਆ ਹੈ। ਸਕੂਲਾਂ ਵਿੱਚ ਬੱਚੇ ਤੇ ਘਰਾਂ ’ਚ ਔਰਤਾਂ ਸੁਰੱਖਿਅਤ ਨਹੀਂ ਹਨ। ਉਨ੍ਹਾਂ ਕਿਹਾ ਕਿ ਸਰਕਾਰ ਇਨ੍ਹਾਂ ਘਟਨਾਵਾਂ ਨੂੰ ਨਜ਼ਰਅੰਦਾਜ਼ ਕਰ ਰਹੀ ਹੈ ਜਿਸ ਕਰਕੇ ਲੋਕਾਂ ’ਚ ਡਰ ਦਾ ਮਾਹੌਲ ਪੈਦਾ ਹੋ ਗਿਆ ਹੈ। ਕਾਨੂੰਨ ਵਿਵਸਥਾ ਪੂਰੀ ਤਰ੍ਹਾਂ ਖ਼ਤਮ ਹੋ ਚੁੱਕੀ ਹੈ।
ਉਨ੍ਹਾਂ ਆਖਿਆ ਕਿ ਜਨਵਰੀ ਤੋਂ ਜੂਨ 2024 ਦਰਮਿਆਨ 182 ਦਿਨਾਂ ਵਿੱਚ ਸੂਬੇ ਵਿੱਚ 465 ਕਤਲ, 720 ਬਲਾਤਕਾਰ ਅਤੇ 813 ਅਗਵਾ, 80 ਦਾਜ ਲਈ ਮੌਤਾਂ ਅਤੇ ਔਰਤਾਂ ਨਾਲ ਛੇੜਛਾੜ ਦੀਆਂ 709 ਘਟਨਾਵਾਂ ਵਾਪਰੀਆਂ ਹਨ। ਉਨ੍ਹਾਂ ਨੇ ਕਿਹਾ ਕਿ ਹਰਿਆਣਾ ਦੀ ਭਾਜਪਾ ਸਰਕਾਰ ਸੂਬੇ ’ਚ ਭ੍ਰਿਸ਼ਟਾਚਾਰ, ਬੇਰੁਜ਼ਗਾਰੀ ਜਾਂ ਲੋਕਾਂ ’ਤੇ ਹੋ ਰਹੇ ਜ਼ੁਲਮਾਂ ਨੂੰ ਨਹੀਂ ਰੋਕਣ ’ਚ ਫੇਲ੍ਹ ਸਾਬਤ ਹੋਈ ਹੈ। ਸੂਬੇ ’ਚ ਨਸ਼ਾ ਤੇਜ਼ੀ ਨਾਲ ਵੱਧ ਰਿਹਾ ਹੈ। ਨਸ਼ੇ ਕਾਰਨ ਸਿਰਸਾ ’ਚ ਹੋਣ ਵਾਲੀਆਂ ਮੌਤਾਂ ਦੀ ਗਿਣਤੀ ’ਚ ਲਗਾਤਾਰ ਵਾਧਾ ਹੋ ਰਿਹਾ ਹੈ। ਕਾਰੋਬਾਰੀਆਂ ਤੋਂ ਫਿਰੌਤੀ ਮੰਗਣ ਦੀਆਂ ਘਟਨਾਵਾਂ ਵਧਦੀਆਂ ਜਾ ਰਹੀਆਂ ਹਨ, ਜਿਸ ਕਾਰਨ ਹਾਲਾਤ ਇਹ ਬਣ ਗਏ ਹਨ ਕਿ ਉਦਯੋਗਪਤੀਆਂ ਅਤੇ ਵੱਡੇ ਕਾਰੋਬਾਰੀਆਂ ਨੇ ਸੂਬੇ ਤੋਂ ਪਲਾਇਨ ਕਰਨਾ ਸ਼ੁਰੂ ਕਰ ਦਿੱਤਾ ਹੈ। ਉਨ੍ਹਾਂ ਨੇ ਕਿਹਾ ਕਿ ਜਿਹੜੀ ਸਰਕਾਰ ਆਪਣੇ ਨਾਗਰਿਕਾਂ ਦੀ ਸੁਰੱਖਿਆ ਨਹੀਂ ਕਰ ਸਕਦੀ, ਉਸ ਨੂੰ ਸੱਤਾ ’ਤੇ ਬਣੇ ਰਹਿਣ ਦਾ ਕੋਈ ਅਧਿਕਾਰ ਨਹੀਂ ਹੈ।

Advertisement

Advertisement