ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਦਿੱਲੀ ਖ਼ਿਲਾਫ਼ ਸਾਜ਼ਿਸ਼ ਰਚ ਰਿਹੈ ਹਰਿਆਣਾ: ਆਤਿਸ਼ੀ

08:39 AM Jun 08, 2024 IST
ਵਜ਼ੀਰਾਬਾਦ ਬੈਰਾਜ ਦਾ ਜਾਇਜ਼ਾ ਲੈਂਦੀ ਹੋਈ ਜਲ ਮੰਤਰੀ ਆਤਿਸ਼ੀ।

ਮਨਧੀਰ ਸਿੰਘ ਦਿਓਲ
ਨਵੀਂ ਦਿੱਲੀ, 7 ਜੂਨ
ਦਿੱਲੀ ਦੀ ਜਲ ਮੰਤਰੀ ਆਤਿਸ਼ੀ ਨੇ ਕਿਹਾ ਕਿ ਹਰਿਆਣਾ ਸਰਕਾਰ ਦਿੱਲੀ ਵਾਸੀਆਂ ਖ਼ਿਲਾਫ਼ ਸਾਜ਼ਿਸ਼ ਰਚ ਰਹੀ ਹੈ। ਇੱਕ ਪਾਸੇ ਸੁਪਰੀਮ ਕੋਰਟ ਦਿੱਲੀ ਵਿੱਚ ਪਾਣੀ ਦੀ ਸਮੱਸਿਆ ਦੇ ਹੱਲ ਲਈ ਯਤਨਸ਼ੀਲ ਹੈ, ਦੂਜੇ ਪਾਸੇ ਹਰਿਆਣਾ ਸਰਕਾਰ ਲਗਾਤਾਰ ਦਿੱਲੀ ਦੇ ਹਿੱਸੇ ਦਾ ਪਾਣੀ ਰੋਕ ਕੇ ਯਮੁਨਾ ਵਿੱਚ ਘੱਟ ਪਾਣੀ ਛੱਡ ਰਹੀ ਹੈ। ਦਿੱਲੀ ਦੇ ਲੋਕਾਂ ਖ਼ਿਲਾਫ਼ ਹਰਿਆਣਾ ਸਰਕਾਰ ਦੀ ਇਸ ਸਾਜ਼ਿਸ਼ ਦਾ ਪਰਦਾਫਾਸ਼ ਕਰਨ ਲਈ ਜਲ ਮੰਤਰੀ ਆਤਿਸ਼ੀ ਨੇ ਅੱਜ ਵਜ਼ੀਰਾਬਾਦ ਬੈਰਾਜ ਦਾ ਮੁਆਇਨਾ ਕੀਤਾ। ਨਿਰੀਖਣ ਦੌਰਾਨ ਉਨ੍ਹਾਂ ਕਿਹਾ ਕਿ ਹਰਿਆਣਾ ਸਰਕਾਰ ਦਿੱਲੀ ਨੂੰ ਆਪਣੇ ਹੱਕ ਅਨੁਸਾਰ ਪੂਰਾ ਪਾਣੀ ਨਹੀਂ ਦੇ ਰਹੀ। ਇਸ ਕਾਰਨ 2 ਜੂਨ ਨੂੰ ਪਾਣੀ ਦਾ ਪੱਧਰ 671.3 ਫੁੱਟ ਦੇ ਮੁਕਾਬਲੇ 7 ਜੂਨ ਨੂੰ ਘੱਟ ਕੇ 669.7 ਫੁੱਟ ਰਹਿ ਗਿਆ ਹੈ।
ਜਲ ਮੰਤਰੀ ਨੇ ਕਿਹਾ ਕਿ ਸੁਪਰੀਮ ਕੋਰਟ ਦਿੱਲੀ ਦੇ ਲੋਕਾਂ ਦੀ ਪਾਣੀ ਦੀ ਸਮੱਸਿਆ ਹੱਲ ਕਰਨ ਦੀ ਕੋਸ਼ਿਸ਼ ਕਰ ਰਹੀ ਹੈ। ਇਸ ਲਈ ਸੁਪਰੀਮ ਕੋਰਟ ਇਸ ਮਾਮਲੇ ਦੀ ਲਗਾਤਾਰ ਸੁਣਵਾਈ ਕਰ ਰਹੀ ਹੈ ਅਤੇ ਉਸ ਨੇ ਅੱਪਰ ਯਮੁਨਾ ਬੋਰਡ ਦੀ ਮੀਟਿੰਗ ਦਾ ਆਦੇਸ਼ ਵੀ ਦਿੱਤਾ ਹੈ। ਸੋਮਵਾਰ ਨੂੰ ਇਸ ’ਤੇ ਦੁਬਾਰਾ ਸੁਣਵਾਈ ਹੋਵੇਗੀ ਪਰ ਪਿਛਲੇ 5 ਦਿਨਾਂ ਤੋਂ ਜਦੋਂ ਸੁਪਰੀਮ ਕੋਰਟ ਵਿੱਚ ਸੁਣਵਾਈ ਚੱਲ ਰਹੀ ਹੈ ਤਾਂ ਹਰਿਆਣਾ ਸਰਕਾਰ ਸੁਪਰੀਮ ਕੋਰਟ ਦੀ ਪਿੱਠ ਪਿੱਛੇ ਸਾਜ਼ਿਸ਼ ਰਚ ਰਹੀ ਹੈ। ਆਤਿਸ਼ੀ ਨੇ ਕਿਹਾ ਕਿ ਹਿਮਾਚਲ ਪ੍ਰਦੇਸ਼ ਵੀ ਅਦਾਲਤ ਵਿੱਚ ਕਹਿ ਰਿਹਾ ਹੈ ਕਿ ਉਹ ਮਦਦ ਕਰਨ ਲਈ ਤਿਆਰ ਹੈ ਪਰ ਹਰਿਆਣਾ ਸਰਕਾਰ ਹੁਣ ਇਹ ਸਾਜ਼ਿਸ਼ ਰਚ ਰਹੀ ਹੈ ਕਿ ਜੇ ਹਿਮਾਚਲ ਪ੍ਰਦੇਸ਼ ਪਾਣੀ ਦੇ ਦੇਵੇ ਤਾਂ ਵੀ ਦਿੱਲੀ ਦੇ ਲੋਕਾਂ ਦੀਆਂ ਸਮੱਸਿਆਵਾਂ ਦਾ ਹੱਲ ਨਹੀਂ ਹੋਵੇਗਾ ਕਿਉਂਕਿ ਹਰਿਆਣਾ ਨੇ ਦਿੱਲੀ ਲਈ ਆਪਣੇ ਹਿੱਸਾ ਦਾ ਪਾਣੀ ਘੱਟ ਕਰ ਦਿੱਤਾ ਹੈ।

Advertisement

Advertisement
Advertisement