ਹਰਿਆਣਾ: ਪੁੱਤ ਤੋਂ ਬਾਅਦ ਮਾਂ ਸਾਵਿੱਤਰੀ ਜਿੰਦਲ ਨੇ ਵੀ ਕਾਂਗਰਸ ਛੱਡੀ
01:02 PM Mar 28, 2024 IST
Advertisement
ਚੰਡੀਗੜ੍ਹ, 28 ਮਾਰਚ
ਹਰਿਆਣਾ ਦੀ ਸਾਬਕਾ ਮੰਤਰੀ ਸਾਵਿੱਤਰੀ ਜਿੰਦਲ ਨੇ ਕਾਂਗਰਸ ਛੱਡ ਦਿੱਤੀ ਹੈ। ਕੁਝ ਦਿਨ ਪਹਿਲਾਂ ਉਨ੍ਹਾਂ ਦੇ ਪੁੱਤਰ ਅਤੇ ਉਦਯੋਗਪਤੀ ਨਵੀਨ ਜਿੰਦਲ ਕਾਂਗਰਸ ਛੱਡ ਕੇ ਭਾਰਤੀ ਜਨਤਾ ਪਾਰਟੀ 'ਚ ਸ਼ਾਮਲ ਹੋ ਗਏ ਹਨ। ਸਾਵਿੱਤਰੀ (84) ਨੇ ਦੇਰ ਰਾਤ ਸੋਸ਼ਲ ਮੀਡੀਆ ਪੋਸਟ ਵਿੱਚ ਕਾਂਗਰਸ ਛੱਡਣ ਦੇ ਆਪਣੇ ਫੈਸਲੇ ਦਾ ਐਲਾਨ ਕੀਤਾ। ਪ੍ਰਸਿੱਧ ਉਦਯੋਗਪਤੀ ਅਤੇ ਹਰਿਆਣਾ ਦੇ ਸਾਬਕਾ ਮੰਤਰੀ ਓਪੀ ਜਿੰਦਲ ਦੇ ਪੁੱਤਰ ਨਵੀਨ ਨੂੰ ਆਉਣ ਵਾਲੀਆਂ ਲੋਕ ਸਭਾ ਚੋਣਾਂ ਲਈ ਕੁਰੂਕਸ਼ੇਤਰ ਤੋਂ ਭਾਜਪਾ ਦਾ ਉਮੀਦਵਾਰ ਬਣਾਇਆ ਗਿਆ ਹੈ।
Advertisement
Advertisement
Advertisement