ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਹਰਿਆਣਾ: ਨਾਇਬ ਸੈਣੀ ਵੱਲੋਂ ਨਿਗਮ ਅਧਿਕਾਰੀਆਂ ਨੂੰ ਸਖ਼ਤ ਹਦਾਇਤਾਂ

07:59 AM Oct 21, 2024 IST
ਚੰਡੀਗੜ੍ਹ ਵਿੱਚ ਲੋਕਾਂ ਦੀਆਂ ਸਮੱਸਿਆਵਾਂ ਸੁਣਦੇ ਹੋਏ ਮੁੱਖ ਮੰਤਰੀ ਨਾਇਬ ਸਿੰਘ ਸੈਣੀ। -ਫੋਟੋ: ਏਐੱਨਆਈ

ਆਤਿਸ਼ ਗੁਪਤਾ
ਚੰਡੀਗੜ੍ਹ, 20 ਅਕਤੂਬਰ
ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਅਹੁਦਾ ਸੰਭਾਲਦਿਆਂ ਹੀ ਅਧਿਕਾਰੀਆਂ ਨੂੰ ਹਦਾਇਤਾਂ ਜਾਰੀ ਕਰ ਦਿੱਤੀਆਂ ਹਨ। ਉਨ੍ਹਾਂ ਅੱਜ ਨਗਰ ਨਿਗਮਾਂ ਦੇ ਅਧਿਕਾਰੀਆਂ ਨੂੰ ਰੋਜ਼ਾਨਾਂ ਦੋ ਘੰਟੇ ਲੋਕਾਂ ਦੀਆਂ ਸਮੱਸਿਆਵਾਂ ਸੁਣਨ ਅਤੇ ਉਨ੍ਹਾਂ ਦੇ ਹੱਲ ਲਈ ਵਿਸ਼ੇਸ਼ ਕੈਂਪ ਲਗਾਉਣ ਦੇ ਆਦੇਸ਼ ਦਿੱਤੇ। ਸ੍ਰੀ ਸੈਣੀ ਨੇ ਅੱਜ ਚੰਡੀਗੜ੍ਹ ਵਿੱਚ ਆਪਣੀ ਰਿਹਾਇਸ਼ ’ਤੇ ਨਗਰ ਨਿਗਮ ਅਧਿਕਾਰੀਆਂ ਨਾਲ ਮੀਟਿੰਗ ਕੀਤੀ। ਇਸ ਦੌਰਾਨ ਮੁੱਖ ਮੰਤਰੀ ਨੇ 22 ਅਕਤੂਬਰ ਤੋਂ ਸੂਬੇ ਦੀਆਂ ਸਾਰੀਆਂ ਨਗਰ ਨਿਗਮਾਂ ਤੇ ਪੰਚਾਇਤ ਵਿਭਾਗ ਦੇ ਦਫ਼ਤਰਾਂ ਵਿੱਚ ਲੋਕਾਂ ਦੀਆਂ ਸਮੱਸਿਆਵਾਂ ਦਾ ਨਿਬੇੜਾ ਕਰਨ ਲਈ ਵਿਸ਼ੇਸ਼ ਕੈਂਪ ਲਗਾਉਣ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਕਿਹਾ ਕਿ ਰੋਜ਼ਾਨਾ ਸਵੇਰੇ 9 ਤੋਂ 11 ਵਜੇ ਤੱਕ ਸਾਰੇ ਅਧਿਕਾਰੀ ਦਫ਼ਤਰ ਵਿੱਚ ਬੈਠ ਕੇ ਆਮ ਲੋਕਾਂ ਦੀਆਂ ਸਮੱਸਿਆਵਾਂ ਸੁਣਨਗੇ ਅਤੇ ਉਨ੍ਹਾਂ ਦਾ ਹੱਲ ਕਰਨਗੇ। ਸ੍ਰੀ ਸੈਣੀ ਨੇ ਕਿਹਾ ਕਿ ਉਹ ਖੁਦ 24 ਅਕਤੂਬਰ ਨੂੰ ਸਵੇਰੇ 9 ਵਜੇ ਚੰਡੀਗੜ੍ਹ ਵਿੱਚ ਸਮੂਹ ਨਗਰ ਨਿਗਮ ਕਮਿਸ਼ਨਰਾਂ ਦੀ ਮੀਟਿੰਗ ਕਰਕੇ ਵਿਕਾਸ ਕਾਰਜਾਂ ਦਾ ਜਾਇਜ਼ਾ ਲੈਣਗੇ। ਉਨ੍ਹਾਂ ਅਧਿਕਾਰੀਆਂ ਨੂੰ ਭਵਿੱਖ ਦੀਆਂ ਲੋੜਾਂ ਅਨੁਸਾਰ ਵਿਕਾਸ ਲਈ ਕਾਰਜ ਯੋਜਨਾ ਤਿਆਰ ਕਰਨ ਅਤੇ ਲੋਕਾਂ ਦੀਆਂ ਸਮੱਸਿਆਵਾਂ ਅਤੇ ਲੋੜਾਂ ਨੂੰ ਗੰਭੀਰਤਾ ਨਾਲ ਸੁਣ ਕੇ ਉਨ੍ਹਾਂ ਨੂੰ ਜਲਦੀ ਹੱਲ ਕਰਨ ਦੇ ਨਿਰਦੇਸ਼ ਦਿੱਤੇ। ਇਸ ਦੌਰਾਨ ਮੁੱਖ ਮੰਤਰੀ ਨੇ ਪੰਚਾਇਤ ਵਿਭਾਗ ਦੇ ਕੰਮਾਂ ਦਾ ਜਾਇਜ਼ਾ ਵੀ ਲਿਆ ਅਤੇ ਪੰਚਾਇਤ ਦੇ ਰੁਕੇ ਹੋਏ ਵਿਕਾਸ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਅਧਿਕਾਰੀਆਂ ਨੂੰ ਕਿਹਾ ਕਿ ਕਿਸੇ ਵੀ ਅਧਿਕਾਰੀ ਵੱਲੋਂ ਡਿਊਟੀ ਵਿੱਚ ਕੁਤਾਹੀ ਵਰਤੀ ਗਈ ਤਾਂ ਉਹ ਬਰਦਾਸ਼ਤ ਨਹੀਂ ਕੀਤੀ ਜਾਵੇਗੀ।

Advertisement

Advertisement