ਹਰਿਆਣਾ: ਹਾਂਸੀ ’ਚ ਨਵਵਿਆਹੇ ਜੋੜੇ ਦੀ ਗੋਲੀਆਂ ਮਾਰ ਕੇ ਹੱਤਿਆ
01:15 PM Jun 24, 2024 IST
ਦੀਪੇਂਦਰ ਦੇਸਵਾਲ
ਹਿਸਾਰ, 24 ਜੂਨ
ਅੱਜ ਇਸ ਜ਼ਿਲ੍ਹੇ ਦੇ ਹਾਂਸੀ ਵਿੱਚ ਦੋ ਹਮਲਾਵਰਾਂ ਨੇ ਨਵ-ਵਿਆਹੇ ਜੋੜੇ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ। ਮ੍ਰਿਤਕਾਂ ਦੀ ਪਛਾਣ ਨਾਰਨੌਂਦ ਦੇ ਪਿੰਡ ਬਡਾਲਾ ਦੇ ਵਸਨੀਕ ਤੇਜਵੀਰ ਸਿੰਘ ਤੇ ਹਾਂਸੀ ਦੇ ਪਿੰਡ ਸੁਲਤਾਨਪੁਰ ਦੀ ਮੀਨਾ ਵਜੋਂ ਹੋਈ ਹੈ। ਪੁਲੀਸ ਨੇ ਦੱਸਿਆ ਕਿ ਉਹ ਸਵੇਰੇ ਲਾਲਾ ਹੁਕਮਚੰਦ ਜੈਨ ਪਾਰਕ 'ਚ ਬੈਠੇ ਸਨ, ਜਦੋਂ ਦੋਵੇਂ ਹਮਲਾਵਰ ਮੋਟਰਸਾਈਕਲ 'ਤੇ ਆਏ। ਉਨ੍ਹਾਂ ਦੋਵਾਂ ਨੂੰ ਗੋਲੀ ਮਾਰ ਦਿੱਤੀ ਅਤੇ ਮੌਕੇ ਤੋਂ ਫ਼ਰਾਰ ਹੋ ਗਏ। ਪੁਲੀਸ ਨੇ ਲਾਸ਼ਾਂ ਕਬਜ਼ੇ 'ਚ ਲੈ ਕੇ ਪੋਸਟਮਾਰਟਮ ਲਈ ਸਿਵਲ ਹਸਪਤਾਲ ਭੇਜ ਦਿੱਤੀਆਂ ਹਨ। ਸੂਤਰਾਂ ਨੇ ਦੱਸਿਆ ਕਿ ਦੋਵਾਂ ਦਾ ਪਿਛਲੇ ਦੋ ਸਾਲਾਂ ਤੋਂ ਪ੍ਰੇਮ ਸਬੰਧ ਸੀ ਅਤੇ ਦੋ ਮਹੀਨੇ ਪਹਿਲਾਂ ਯੂਪੀ ਦੇ ਗਾਜ਼ੀਆਬਾਦ ਵਿੱਚ ਵਿਆਹ ਕਰਨ ਲਈ ਘਰੋਂ ਭੱਜ ਗਏ ਸਨ। ਔਰਤ ਦਾ ਪਰਿਵਾਰ ਉਨ੍ਹਾਂ ਦੇ ਰਿਸ਼ਤੇ ਦੇ ਖ਼ਿਲਾਫ਼ ਸੀ। ਤੇਜਵੀਰ ਨੋਇਡਾ ਦੀ ਪ੍ਰਾਈਵੇਟ ਕੰਪਨੀ ਵਿੱਚ ਕੰਮ ਕਰਦਾ ਸੀ।
Advertisement
Advertisement