Haryana News ਪਲਾਸਟਿਕ ਰੀਸਾਈਕਲਿੰਗ ਕੰਪਨੀ ਦੇ ਗੋਦਾਮ ਨੂੰ ਲੱਗੀ ਅੱਗ
10:54 AM Dec 20, 2024 IST
ਗੁਰੂਗ੍ਰਾਮ, 20 ਦਸੰਬਰ
Advertisement
ਭਿਆਨਕ ਅੱਗ ਹਰਿਆਣਾ ਦੇ ਗੁਰੂਗ੍ਰਾਮ ਵਿਚ ਕਾਦੀਪੁਰ ਉਦਯੋਗਿਕ ਖੇਤਰ ਵਿੱਚ ਇੱਕ ਪਲਾਸਟਿਕ ਰੀਸਾਈਕਲਿੰਗ ਕੰਪਨੀ ਦੇ ਗੋਦਾਮ ਵਿੱਚ ਧਮਾਕਾ ਹੋਣ ਉਪਰੰਤ ਅੱਗ ਲੱਗਣ ਦੀ ਘਟਨਾ ਸਾਹਮਣੇ ਆਈ ਹੈ। ਸੂਚਨਾ ਮਿਲਣ ’ਤੇ ਫਾਇਰ ਬ੍ਰਿਗੇਡ ਦੀ ਟੀਮ ਮੌਕੇ 'ਤੇ ਪਹੁੰਚ ਗਈ ਅਤੇ ਅੱਗ ’ਤੇ ਕਾਬੂ ਪਾਉਣ ਦੀ ਕੋਸ਼ਿਸ਼ ਸ਼ੁਰੂ ਕਰ ਦਿੱਤੀ। ਅਧਿਕਾਰੀਆਂ ਨੇ ਦੱਸਿਆ ਕਿ ਕਿਸੇ ਦੇ ਮਾਰੇ ਜਾਣ ਜਾਂ ਕਿਸੇ ਦੇ ਜ਼ਖਮੀ ਹੋਣ ਦੀ ਸੂਚਨਾ ਨਹੀਂ ਹੈ। ਉਨ੍ਹਾਂ ਦੱਸਿਆ ਕਿ ਅੱਗ ਲੱਗਣ ਦਾ ਸਹੀ ਕਾਰਨ ਹਾਲੇ ਸਪੱਸ਼ਟ ਨਹੀਂ ਹੋ ਸਕਿਆ ਹੈ। ਹੋਰ ਵੇਰਵਿਆਂ ਦੀ ਉਡੀਕ ਕੀਤੀ ਜਾ ਰਹੀ ਹੈ। ਏਐੱਨਆਈ
Advertisement
Advertisement