For the best experience, open
https://m.punjabitribuneonline.com
on your mobile browser.
Advertisement

Haryana News: ਪੁਲੀਸ ਮੁਕਾਬਲੇ ’ਚ ਯੂਪੀ ਦਾ ਗੈਂਗਸਟਰ ਢੇਰ, 2 ਜ਼ਖਮੀ

10:42 AM Dec 04, 2024 IST
haryana news  ਪੁਲੀਸ ਮੁਕਾਬਲੇ ’ਚ ਯੂਪੀ ਦਾ ਗੈਂਗਸਟਰ ਢੇਰ  2 ਜ਼ਖਮੀ
Advertisement

ਟ੍ਰਿਬਿਊਨ ਨਿਊਜ਼ ਸਰਵਿਸ
ਰੋਹਤਕ, 04 ਦਸੰਬਰ

Advertisement

ਮੰਗਲਵਾਰ ਦੇਰ ਰਾਤ ਇੱਥੇ ਇੰਡਸਟਰੀਅਲ ਮਾਡਰਨ ਟਾਊਨਸ਼ਿਪ (ਆਈਐਮਟੀ) ਨੇੜੇ ਪੁਲੀਸ ਮੁਕਾਬਲੇ ਵਿੱਚ ਉੱਤਰ ਪ੍ਰਦੇਸ਼ ਦੇ ਬਾਗਪਤ ਦਾ ਇੱਕ ਗੈਂਗਸਟਰ ਮਾਰਿਆ ਗਿਆ ਅਤੇ ਦੋ ਹੋਰ ਜ਼ਖਮੀ ਹੋ ਗਏ।
ਜਾਣਕਾਰੀ ਅਨੁਸਾਰ ਮੁਕਾਬਲੇ ਤੋਂ ਬਾਅਦ ਤਿੰਨਾਂ ਨੂੰ ਇਲਾਜ ਲਈ ਰੋਹਤਕ ਦੇ ਪੋਸਟ ਗ੍ਰੈਜੂਏਟ ਇੰਸਟੀਚਿਊਟ ਆਫ਼ ਮੈਡੀਕਲ ਸਾਇੰਸਜ਼ (ਪੀ.ਜੀ.ਆਈ.ਐਮ.ਐਸ.) ਲਿਜਾਇਆ ਗਿਆ ਸੀ, ਜਿੱਥੇ ਦੀਪਕ ਨੇ ਦਮ ਤੋੜ ਦਿੱਤਾ। ਜਦਕਿ ਦੋ ਹੋਰਾਂ ਦੀ ਹਾਲਤ ਗੰਭੀਰ ਬਣੀ ਹੋਈ ਹੈ, ਜਿਨ੍ਹਾਂ ਦੀ ਪਛਾਣ ਖਿਡਵਾਲੀ ਪਿੰਡ ਦੇ ਰਹਿਣ ਵਾਲੇ ਰਾਹੁਲ ਉਰਫ਼ ਬਾਬਾ ਅਤੇ ਆਯੂਸ਼ ਵਜੋਂ ਹੋਈ ਹੈ। ਰੋਹਤਕ ਵਾਸੀ ਛੋਟਾ ਉਰਫ਼ ਛੋਟਾ ਦੀ ਹਾਲਤ ਖਤਰੇ ਤੋਂ ਬਾਹਰ ਦੱਸੀ ਜਾ ਰਹੀ ਹੈ। ਸੂਤਰਾਂ ਨੇ ਦੱਸਿਆ ਕਿ ਕਥਿਤ ਤੌਰ ’ਤੇ ਉਨ੍ਹਾਂ ਦੀਆਂ ਲੱਤਾਂ ਵਿਚ ਗੋਲੀਆਂ ਲੱਗੀਆਂ ਹਨ।

Advertisement

ਰਾਹੁਲ ਇੱਕ ਤੀਹਰੇ ਕਤਲ ਕਾਂਡ ਵਿਚ ਪੁਲੀਸ ਨੂੰ ਲੋੜੀਂਦਾ ਸੀ। ਪੁਲੀਸ ਨੇ ਖੁਫ਼ੀਆ ਜਾਣਕਾਰੀ ਤੋਂ ਬਾਅਦ ਆਈਐੱਮਟੀ ਖੇਤਰ ਵਿੱਚ ਗੈਂਗਸਟਰਾਂ ਦੀ ਭਾਲ ਸ਼ੁਰੂ ਕੀਤੀ ਇਸ ਦੌਰਾਨ ਪੁਲੀਸ ਨੂੰ ਦੇਖ ਕੇ ਬਦਮਾਸ਼ਾਂ ਨੇ ਪੁਲੀਸ ’ਤੇ ਗੋਲੀਆਂ ਚਲਾ ਦਿੱਤੀਆਂ। ਪੁਲੀਸ ਵੱਲੋਂ ਕੀਤੀ ਜਵਾਬੀ ਕਾਰਵਾਈ ਇੱਕ ਦੀ ਮੌਤ ਹੋ ਗਈ ਅਤੇ ਦੋ ਹੋਰ ਜ਼ਖਮੀ ਹੋ ਗਏ। ਪੁਲੀਸ ਨੇ ਹਾਲ ਦੀ ਘੜੀ ਇਸ ਮੁੱਠਭੇੜ ਬਾਰੇ ਚੁੱਪ ਧਾਰੀ ਹੋਈ ਹੈ।

Advertisement
Tags :
Author Image

Puneet Sharma

View all posts

Advertisement