For the best experience, open
https://m.punjabitribuneonline.com
on your mobile browser.
Advertisement

ਹਰਿਆਣਾ: ਨੂਹ ’ਚ ਮੁਕਾਬਲੇ ਬਾਅਦ ਪੁਲੀਸ ਨੇ ਲਾਰੈਂਸ ਬਿਸ਼ਨੋਈ ਗਰੋਹ ਦੇ ਦੋ ਸ਼ੂਟਰ ਕਾਬੂ ਕੀਤੇ

12:35 PM Apr 30, 2024 IST
ਹਰਿਆਣਾ  ਨੂਹ ’ਚ ਮੁਕਾਬਲੇ ਬਾਅਦ ਪੁਲੀਸ ਨੇ ਲਾਰੈਂਸ ਬਿਸ਼ਨੋਈ ਗਰੋਹ ਦੇ ਦੋ ਸ਼ੂਟਰ ਕਾਬੂ ਕੀਤੇ
Advertisement

ਨੂਹ (ਹਰਿਆਣਾ), 30 ਅਪਰੈਲ
ਪੁਲੀਸ ਨੇ ਅੱਜ ਕਿਹਾ ਕਿ ਮੁਕਾਬਲੇ ਤੋਂ ਬਾਅਦ ਲਾਰੈਂਸ ਬਿਸ਼ਨੋਈ ਗੈਂਗ ਦੇ ਦੋ ਸ਼ੂਟਰਾਂ ਨੂੰ ਹਰਿਆਣਾ ਦੇ ਨੂਹ ਤੋਂ ਗ੍ਰਿਫਤਾਰ ਕਰ ਲਿਆ ਗਿਆ। ਅਧਿਕਾਰੀਆਂ ਮੁਤਾਬਕ ਸ਼ੂਟਰਾਂ ਨੂੰ ਨੂਹ ਸਦਰ ਥਾਣਾ ਦੀ ਹੱਦ ਅਧੀਨ ਪੈਂਦੇ ਪਿੰਡ ਪੱਲਾ ਤੋਂ ਗ੍ਰਿਫਤਾਰ ਕੀਤਾ ਗਿਆ ਹੈ। ਉਨ੍ਹਾਂ ਨੇ ਦੱਸਿਆ ਕਿ ਇੱਕ ਸ਼ੂਟਰ ਦੀ ਲੱਤ ਵਿੱਚ ਗੋਲੀ ਲੱਗੀ ਅਤੇ ਉਹ ਇਸ ਸਮੇਂ ਨੂਹ ਵਿੱਚ ਕਮਿਊਨਿਟੀ ਹੈਲਥ ਸੈਂਟਰ (ਸੀਐੱਚਸੀ) ਵਿੱਚ ਇਲਾਜ ਅਧੀਨ ਹੈ। ਸ਼ੂਟਰ ਰੋਹਤਕ ਵਿੱਚ ਅਪਰਾਧਿਕ ਮਾਮਲੇ ਵਿੱਚ ਲੋੜੀਂਦਾ ਸੀ। ਅਧਿਕਾਰੀਆਂ ਅਨੁਸਾਰ ਗੁਰੂਗ੍ਰਾਮ ਸਪੈਸ਼ਲ ਟਾਸਕ ਫੋਰਸ (ਐੱਸਟੀਐੱਫ), ਨੂਹ ਪੁਲੀਸ ਅਤੇ ਦਿੱਲੀ ਪੁਲੀਸ ਸਪੈਸ਼ਲ ਸੈੱਲ ਦੀ ਕਾਊਂਟਰ ਇੰਟੈਲੀਜੈਂਸ ਦੀ ਸਾਂਝੀ ਟੀਮ ਮੁਕਾਬਲੇ ਵਿੱਚ ਸ਼ਾਮਲ ਸੀ।

Advertisement

Advertisement
Author Image

Advertisement
Advertisement
×