ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਸ਼ੰਭੂ ਧਰਨੇ ’ਤੇ ਹਰਿਆਣਾ ਪੁਲੀਸ ਦੇ ਡਰੋਨ ਦੀ ਨਜ਼ਰ

08:45 AM Apr 30, 2024 IST
ਸ਼ੰਭੂ ਰੇਲਵੇ ਟਰੈਕ ’ਤੇ ਸੋਮਵਾਰ ਨੂੰ ਧਰਨਾ ਦਿੰਦੇ ਹੋਏ ਕਿਸਾਨ। -ਫੋਟੋ: ਰਾਜੇਸ਼ ਸੱਚਰ

ਖੇਤਰੀ ਪ੍ਰਤੀਨਿਧ
ਪਟਿਆਲਾ, 29 ਅਪਰੈਲ
ਕਿਸਾਨਾਂ ਵੱਲੋਂ ਸ਼ੰਭੂ ਬਾਰਡਰ ਤੋਂ ਦਿੱਲੀ ਵੱਲ ਕੂਚ ਨਾ ਕਰਨ ਦੇ ਕੀਤੇ ਗਏ ਐਲਾਨ ਮਗਰੋਂ ਭਾਵੇਂ ਕਈ ਹਫਤਿਆਂ ਤੋਂ ਸ਼ਾਂਤੀ ਹੈ ਪਰ ਤਿੰਨ ਕਿਸਾਨਾਂ ਦੀ ਰਿਹਾਈ ਲਈ ਦੋ ਹਫਤਿਆਂ ਤੋਂ ਕਿਸਾਨਾਂ ਵੱਲੋਂ ਸ਼ੰਭੂ ਰੇਲਵੇ ਟਰੈਕ ’ਤੇ ਧਰਨਾ ਦੇਣ ਮਗਰੋਂ ਹਰਿਆਣਾ ਪੁਲੀਸ ਵੱਲੋਂ ਮੁੜ ਡਰੋਨ ਭੇਜਿਆ ਗਿਆ ਹੈ। ਇਹ ਡਰੋਨ ਇੱਕ ਦਿਨ ’ਚ ਹੀ ਦੋ ਵਾਰ ਕਿਸਾਨਾਂ ਦੇ ਰੇਲਵੇ ਟਰੈਕ ’ਤੇ ਜਾਰੀ ਧਰਨੇ ’ਤੇ ਘੁੰਮਦਾ ਨਜ਼ਰ ਆਇਆ। ਸਰਵਣ ਸਿੰਘ ਪੰਧੇਰ ਨੇ ਇਸ ਨੂੰ ਹਰਿਆਣਾ ਸਰਕਾਰ ਦੀ ਉਕਸਾਊ ਕਾਰਵਾਈ ਕਰਾਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਜਦੋਂ ਉਨ੍ਹਾਂ ਨੇ ਐਲਾਨ ਹੀ ਕੀਤਾ ਹੋਇਆ ਹੈ ਕਿ ਉਹ ਹੁਣ ਉਦੋਂ ਹੀ ਦਿੱਲੀ ਵੱਲ ਕੂਚ ਕਰਨਗੇ, ਜਦੋਂ ਬਾਰਡਰਾਂ ’ਤੇ ਲਾਈਆਂ ਗਈਆਂ ਰੋਕਾਂ ਹਕੂਮਤ ਵੱਲੋਂ ਖੁਦ ਖੋਲ੍ਹੀਆਂ ਜਾਣਗੀਆਂ ਤਾਂ ਵੀ ਅਜਿਹੀਆਂ ਕਾਰਵਾਈਆਂ ਕਰਨਾ ਗਲਤ ਹੈ।
ਕਿਸਾਨਾਂ ਨੇ ਹਰਿਆਣਾ ਪੁਲੀਸ ਵੱਲੋਂ ਗ੍ਰਿਫ਼ਤਾਰ ਕੀਤੇ ਗਏ ਤਿੰਨ ਕਿਸਾਨਾਂ ਦੀ ਰਿਹਾਈ ਲਈ 17 ਅਪਰੈਲ ਤੋਂ ਸ਼ੰਭੂ ਰੇਲਵੇ ਟਰੈਕ ’ਤੇ ਧਰਨਾ ਸ਼ੁਰੂ ਕੀਤਾ ਹੈ ਜਿਸ ਕਾਰਨ ਰੋਜ਼ਾਨਾ ਹੀ ਦਰਜਨਾਂ ਰੇਲ ਗੱਡੀਆਂ ਪ੍ਰਭਾਵਿਤ ਹੋ ਰਹੀਆਂ ਹਨ। ਕਿਸਾਨ ਆਗੂ ਸਰਵਣ ਸਿੰਘ ਪੰਧੇਰ ਦਾ ਕਹਿਣਾ ਸੀ ਕਿ ਇੰਜ ਜਾਪਦਾ ਹੈ ਕਿ ਪੰਜਾਬ ਸਰਕਾਰ ਵੀ ਕੇਂਦਰ ਅਤੇ ਹਰਿਆਣਾ ਸਰਕਾਰ ਨਾਲ ਮਿਲੀ ਹੋਈ ਹੈ ਕਿਉਂਕਿ ਪਹਿਲਾਂ ਹਰਿਆਣਾ ਪੁਲੀਸ ਵੱਲੋਂ ਮੁਹਾਲੀ ਤੋਂ ਕਿਸਾਨਾਂ ਨੂੰ ਗ੍ਰਿਫ਼ਤਾਰ ਕਰਨ ਮੌਕੇ ਪੰਜਾਬ ਸਰਕਾਰ ਨੇ ਚੁੱਪ ਸਾਧੀ ਰੱਖੀ ਤੇ ਹੁਣ ਪੰੰਜਾਬ ਦੇ ਖੇਤਰ ’ਚ ਹਰਿਆਣਾ ਦਾ ਡਰੋਨ ਆਉਣ ’ਤੇ ਵੀ ਕੋਈ ਕਾਰਵਾਈ ਨਹੀਂ ਕੀਤੀ।

Advertisement

Advertisement
Advertisement