ਸ਼ੰਭੂ ਬਾਰਡਰ ’ਤੇ ਬੈਰੀਕੇਡਾਂ ਵੱਲ ਵੱਧ ਰਹੇ ਕਿਸਾਨਾਂ ’ਤੇ ਹਰਿਆਣਾ ਪੁਲੀਸ ਨੇ ਅੱਥਰੂ ਗੈਸ ਦੇ ਗੋਲੇ ਬਰਸਾਏ
12:27 PM Feb 21, 2024 IST
Advertisement
ਚੰਡੀਗੜ੍ਹ, 21 ਫਰਵਰੀ
ਪੰਜਾਬ ਅਤੇ ਹਰਿਆਣਾ ਦੀ ਸ਼ੰਭੂ ਸਰਹੱਦ ’ਤੇ ਅੱਜ ਕੁਝ ਨੌਜਵਾਨ ਕਿਸਾਨਾਂ ਵੱਲੋਂ ਬੈਰੀਕੇਡਾਂ ਵੱਲ ਵਧਣ ਤੋਂ ਬਾਅਦ ਹਰਿਆਣਾ ਦੇ ਸੁਰੱਖਿਆ ਕਰਮਚਾਰੀਆਂ ਨੇ ਅੱਥਰੂ ਗੈਸ ਦੇ ਗੋਲੇ ਛੱਡੇ। ਹਰਿਆਣਾ ਪੁਲੀਸ ਨੇ ਸਵੇਰੇ 11 ਵਜੇ ਦੇ ਕਰੀਬ ਅੱਥਰੂ ਗੈਸ ਦੇ ਗੋਲੇ ਛੱਡੇ, ਜਿਸ ਤੋਂ ਬਾਅਦ ਨੌਜਵਾਨ ਕਿਸਾਨ ਬਚਣ ਲਈ ਇਧਰ-ਉਧਰ ਭੱਜਦੇ ਨਜ਼ਰ ਆਏ। ਪੰਜਾਬ ਅਤੇ ਹਰਿਆਣਾ ਦੇ ਦੋ ਸਰਹੱਦੀ ਪੁਆਇੰਟਾਂ 'ਤੇ ਪ੍ਰਦਰਸ਼ਨ ਕਰ ਰਹੇ ਕਿਸਾਨ ਅੱਜ ਆਪਣਾ 'ਦਿੱਲੀ ਚਲੋ' ਮਾਰਚ ਮੁੜ ਸ਼ੁਰੂ ਕਰ ਰਹੇ ਹਨ।
Advertisement
Advertisement
Advertisement