ਹਰਿਆਣਾ ਪੁਲੀਸ ਨੇ ਦਿੱਲੀ ਚੱਲੋ ਅੰਦੋਲਨ ਦੇ ਪ੍ਰਦਰਸ਼ਨਕਾਰੀਆਂ ਦੀ ਪਛਾਣ ਕੀਤੀ, ਪਾਸਪੋਰਟ ਤੇ ਵੀਜ਼ੇ ਰੱਦ ਕਰਾਉਣ ਦਾ ਫ਼ੈਸਲਾ
01:23 PM Feb 29, 2024 IST
Advertisement
Advertisement
ਪੰਜਾਬੀ ਟ੍ਰਿਬਿਊਨ ਵੈੱਬ ਡੈਸਕ
ਚੰਡੀਗੜ੍ਹ, 29 ਫਰਵਰੀ
ਹਰਿਆਣਾ ਪੁਲੀਸ ਨੇ ਕਿਸਾਨਾਂ ਦੇ ਦਿੱਲੀ ਚੱਲੋਂ ਅੰਦੋਲਨ ਦੌਰਾਨ ਕਥਿਤ ਹਿੰਸਾ ਵਿੱਚ ਸ਼ਾਮਲ ਪ੍ਰਦਰਸ਼ਨਕਾਰੀਆਂ ਅਤੇ ਪੰਜਾਬ-ਹਰਿਆਣਾ ਸਰਹੱਦ 'ਤੇ ਜਨਤਕ ਜਾਇਦਾਦਾਂ ਨੂੰ ਨੁਕਸਾਨ ਪਹੁੰਚਾਉਣ ਵਾਲਿਆਂ ਦੇ ਪਾਸਪੋਰਟ ਅਤੇ ਵੀਜ਼ੇ ਰੱਦ ਕਰਨ ਦਾ ਫੈਸਲਾ ਕੀਤਾ ਹੈ। ਡੀਐੱਸਪੀ ਅੰਬਾਲਾ ਜੋਗਿੰਦਰ ਸ਼ਰਮਾ ਨੇ ਕਿਹਾ, ‘ਅਸੀਂ ਮੰਤਰਾਲੇ ਅਤੇ ਸਫ਼ਾਰਤਾਨੇ ਨੂੰ ਉਨ੍ਹਾਂ ਦੇ ਵੀਜ਼ੇ ਅਤੇ ਪਾਸਪੋਰਟ ਰੱਦ ਕਰਨ ਦੀ ਬੇਨਤੀ ਕਰਾਂਗੇ। ਉਨ੍ਹਾਂ ਦੀ ਫੋਟੋ, ਨਾਮ ਅਤੇ ਪਤਾ ਪਾਸਪੋਰਟ ਦਫਤਰ ਨੂੰ ਦਿੱਤਾ ਜਾਵੇਗਾ। ਅਸੀਂ ਉਨ੍ਹਾਂ ਦੇ ਪਾਸਪੋਰਟ ਰੱਦ ਕਰਨ 'ਤੇ ਕੰਮ ਕਰ ਰਹੇ ਹਾਂ।’ ਅਸੀਂ ਕਿਸਾਨਾਂ ਦੇ ਵਿਰੋਧ ਦੇ ਨਾਂ ’ਤੇ ਹਿੰਸਾ ’ਚ ਸ਼ਾਮਲ ਪੰਜਾਬ ਤੋਂ ਹਰਿਆਣਾ ’ਚ ਆਉਣ ਵਾਲਿਆਂ ਦੀ ਪਛਾਣ ਕੀਤੀ ਹੈ। ਅਸੀਂ ਉਨ੍ਹਾਂ ਦੀ ਪਛਾਣ ਸੀਸੀਟੀਵੀ ਕੈਮਰਿਆਂ ਅਤੇ ਡਰੋਨ ਕੈਮਰਿਆਂ ਨਾਲ ਕੀਤੀ ਹੈ।’
Advertisement
Advertisement