ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਡੱਲੇਵਾਲ ਦੀ ਅਗਵਾਈ ਵਿੱਚ ਜਾ ਰਹੇ ਕਿਸਾਨਾਂ ਦੇ ਕਾਫਲੇ ਨੂੰ ਹਰਿਆਣਾ ਪੁਲੀਸ ਨੇ ਰੋਕਿਆ

12:23 PM Sep 15, 2024 IST
ਹਰਿਆਣਾ ਪੁਲੀਸ ਦੀ ਧੱਕੇਸ਼ਾਹੀ ਬਾਰੇ ਦੱਸਦੇ ਹੋਏ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ।

ਹਰਜੀਤ ਸਿੰਘ
ਖਨੌਰੀ, 15 ਸਤੰਬਰ
ਖਨੌਰੀ ਬਾਰਡਰ ਤੋਂ ਲਿੰਕ ਰੋਡ ਰਾਹੀਂ ਹਰਿਆਣਾ ਦੇ ਜ਼ਿਲ੍ਹਾ ਜੀਂਦ ਦੀ ਉਚਾਨਾ ਮੰਡੀ ਵਿੱਚ ਹੋ ਰਹੀ ਕਿਸਾਨ ਮਹਾਪੰਚਾਇਤ ਵਿੱਚ ਸ਼ਾਮਲ ਹੋਣ ਲਈ ਜਾ ਰਹੇ ਕਿਸਾਨਾਂ ਦੇ ਜਥੇ ਨੂੰ ਹਰਿਆਣਾ ਪੁਲੀਸ ਨੇ ਅੱਗੇ ਜਾਣ ਤੋਂ ਰੋਕ ਦਿੱਤਾ। ਇਸ ਦੇ ਵਿਰੋਧ ਵਿੱਚ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ ’ਤੇ ਲਾਈਵ ਹੋ ਕੇ ਇਸ ਨੂੰ ਹਰਿਆਣਾ ਪੁਲੀਸ ਦੀ ਗੁੰਡਾਗਰਦੀ ਕਰਾਰ ਦਿੱਤਾ ਅਤੇ ਕਿਹਾ ਕਿ ਕੱਲ੍ਹ ਰਾਤ ਤੋਂ ਹੀ ਹਰਿਆਣਾ ਪੁਲੀਸ ਅਜਿਹੀਆਂ ਕਰਤੂਤਾਂ ਕਰ ਕੇ ਅਤੇ ਪੱਥਰ ਲਗਾ ਕੇ ਪੰਜਾਬ ਤੋਂ ਹਰਿਆਣਾ ਵੱਲ ਜਾ ਰਹੇ ਸਾਰੇ ਰਸਤੇ ਬੰਦ ਕਰ ਰਹੀ ਹੈ ਤਾਂ ਜੋ ਕਿਸਾਨਾਂ ਦੇ ਕਾਫਲੇ ਉਚਾਨਾ ਮੰਡੀ ਵਿੱਚ ਹੋ ਰਹੀ ਕਿਸਾਨ ਮਹਾਪੰਚਾਇਤ ਵਿੱਚ ਸ਼ਾਮਲ ਨਾ ਹੋ ਸਕਣ।

Advertisement

ਹਰਿਆਣਾ ਪੁਲੀਸ ਵੱਲੋਂ ਪੱਥਰ ਲਗਾ ਕੇ ਬੰਦ ਕੀਤਾ ਗਿਆ ਕੈਥਲ ਜਾਣ ਵਾਲਾ ਰਾਜਮਾਰਗ।

ਉਨ੍ਹਾਂ ਬੰਦ ਪਏ ਰਸਤਿਆਂ ਦਾ ਵਿਰੋਧ ਕਰ ਰਹੇ ਲੋਕਾਂ ਨੂੰ ਅਪੀਲ ਕੀਤੀ ਕਿ ਕਿਸਾਨਾਂ ਵੱਲੋਂ ਕੋਈ ਰਸਤਾ ਬੰਦ ਨਹੀਂ ਕੀਤਾ ਗਿਆ ਸਗੋਂ ਹਰਿਆਣਾ ਪੁਲੀਸ ਵੱਲੋਂ ਰਸਤੇ ਬੰਦ ਕੀਤੇ ਗਏ ਹਨ ਅਤੇ ਮਾਣਯੋਗ ਪੰਜਾਬ ਤੇ ਹਰਿਆਣਾ ਹਾਈ ਕੋਰਟ ਵੱਲੋਂ ਰਸਤੇ ਖੋਲੇ ਜਾਣ ਦੇ ਹੁਕਮ ਮਗਰੋਂ ਵੀ ਇਹ ਹਰਿਆਣਾ ਪੁਲੀਸ ਹੀ ਹੈ ਜੋ ਸੁਪਰੀਮ ਕੋਰਟ ਵਿੱਚ ਜਾ ਕੇ ਰਸਤੇ ਬੰਦ ਰੱਖਣ ਦੀ ਦਲੀਲ ਦੇ ਕੇ ਆਈ ਹੈ। ਉਨ੍ਹਾਂ ਕਿਹਾ ਕਿ ਕਿਸਾਨਾਂ ਦਾ ਜਥਾ ਮਹਾਪੰਚਾਇਤ ਵਿੱਚ ਸ਼ਾਮਲ ਹੋਣ ਲਈ ਉਚਾਨਾ ਮੰਡੀ ਜਾ ਰਿਹਾ ਹੈ ਨਾ ਕਿ ਦਿੱਲੀ। ਉਨ੍ਹਾਂ ਕਿਹਾ, ‘‘ਇਸ ਗੁੰਡਾਗਰਦੀ ਖ਼ਿਲਾਫ਼ ਸਾਨੂੰ ਸਾਰਿਆਂ ਨੂੰ ਇਕੱਠੇ ਹੋ ਕੇ ਏਕਾ ਕਰਨਾ ਪੈਣਾ ਹੈ ਤਾਂ ਹੀ ਇਹ ਸਭ ਰੋਕਿਆ ਜਾ ਸਕਦਾ ਹੈ।’’ ਇੱਥੇ ਇਹ ਵੀ ਦੱਸਣਾ ਬਣਦਾ ਹੈ ਕਿ ਹਰਿਆਣਾ ਪੁਲੀਸ ਵੱਲੋਂ ਬੀਤੀ ਰਾਤ 12 ਵਜੇ ਤੋਂ ਹੀ ਪੰਜਾਬ ਤੋਂ ਹਰਿਆਣਾ ਨੂੰ ਜਾਣ ਵਾਲੇ ਸਾਰੇ ਸਟੇਟ ਹਾਈਵੇਅ ਪੱਥਰ ਲਗਾ ਕੇ ਬੰਦ ਕਰ ਦਿੱਤੇ ਗਏ ਹਨ। ਖਨੌਰੀ ਤੋਂ ਕੈਥਲ ਜਾਣ ਵਾਲਾ ਰਾਜਮਾਰਗ ਵੀ ਬੰਦ ਹੋ ਗਿਆ ਹੈ ਜਿਸ ਨਾਲ ਰਾਹਗੀਰਾਂ ਨੂੰ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਰਿਹਾ।

Advertisement
Advertisement