ਹਰਿਆਣਾ ਪੁਲੀਸ ਨੇ ਜੇਸੀਬੀ ਮਾਲਕਾਂ ਚਿਤਾਵਨੀ ਦਿੱਤੀ, ਮਸ਼ੀਨਾਂ ਹਟਾਓ ਜਾਂ ਕਾਰਵਾਈ ਲਈ ਤਿਆਰ ਰਹੋ
12:33 PM Feb 21, 2024 IST
Advertisement
ਚੰਡੀਗੜ੍ਹ, 21 ਫਰਵਰੀ
ਹਰਿਆਣਾ ਪੁਲੀਸ ਨੇ ਅੱਜ ਮਿੱਟੀ ਪੁੱਟਣ ਵਾਲੀਆਂ ਮਸ਼ੀਨਾਂ(ਜੇਸੀਬੀ) ਮਾਲਕਾਂ ਨੂੰ ਕਿਹਾ ਕਿ ਉਹ ਆਪਣੀਆਂ ਮਸ਼ੀਨਾਂ ਨੂੰ ਪ੍ਰਦਰਸ਼ਨ ਵਾਲੀ ਥਾਂ ਤੋਂ ਹਟਾਉਣ, ਨਹੀਂ ਤਾਂ ਕਾਰਵਾਈ ਲਈ ਤਿਆਰ ਰਹਿਣ। ਪੁਲੀਸ ਮੁਤਾਬਕ ਜੇ ਪ੍ਰਦਰਸ਼ਨਕਾਰੀ ਕਿਸਾਨ ਇਨ੍ਹਾਂ ਮਸ਼ੀਨਾਂ ਦੀ ਵਰਤੋਂ ਕਰਦੇ ਹਨ ਤਾਂ ਇਸ ਨਾਲ ਪੰਜਾਬ ਅਤੇ ਹਰਿਆਣਾ ਦੀਆਂ ਦੋਵੇਂ ਸਰਹੱਦਾਂ 'ਤੇ ਤਾਇਨਾਤ ਸੁਰੱਖਿਆ ਮੁਲਾਜ਼ਮਾਂ ਨੂੰ ਨੁਕਸਾਨ ਹੋ ਸਕਦਾ ਹੈ। ਪੁਲੀਸ ਨੇ ਸੋਸ਼ਲ ਮੀਡੀਆ ਪਲੇਟਫਾਰਮ 'ਤੇ ਪੋਸਟ ਵਿੱਚ ਕਿਹਾ, ‘ਪੋਕਲੇਨ, ਜੇਸੀਬੀ ਦੇ ਮਾਲਕਾਂ ਅਤੇ ਅਪਰੇਟਰਾਂ ਲਈ: ਕਿਰਪਾ ਕਰਕੇ ਪ੍ਰਦਰਸ਼ਨਕਾਰੀਆਂ ਨੂੰ ਆਪਣੀਆਂ ਮਸ਼ੀਨਾਂ ਦੇ ਦਿਓ ਅਤੇ ਉਹਨਾਂ ਨੂੰ ਪ੍ਰਦਰਸ਼ਨ ਵਾਲੀ ਥਾਂ ਤੋਂ ਹਟਾਓ ਕਿਉਂਕਿ ਉਨ੍ਹਾਂ ਦੀ ਵਰਤੋਂ ਸੁਰੱਖਿਆ ਬਲਾਂ ਨੂੰ ਨੁਕਸਾਨ ਪਹੁੰਚਾਉਣ ਲਈ ਕੀਤੀ ਜਾ ਸਕਦੀ ਹੈ। ਇਹ ਗੈਰ-ਜ਼ਮਾਨਤੀ ਅਪਰਾਧ ਹੈ ਅਤੇ ਤੁਹਾਨੂੰ ਅਪਰਾਧਿਕ ਤੌਰ 'ਤੇ ਜਵਾਬਦੇਹ ਠਹਿਰਾਇਆ ਜਾ ਸਕਦਾ ਹੈ।’
Advertisement
Advertisement
Advertisement