ਹਰਿਆਣਾ ਸਕੂਲ ਬੋਰਡ ਦੀਆਂ ਛੁੱਟੀਆਂ ਪਹਿਲੀ ਤੋਂ
07:52 AM Dec 25, 2024 IST
ਪੀਪੀ ਵਰਮਾ
ਪੰਚਕੂਲਾ, 24 ਦਸੰਬਰ
ਹਰਿਆਣਾ ਸਰਕਾਰ ਨੇ ਸਕੂਲਾਂ ਵਿੱਚ ਸਰਦੀਆਂ ਦੀਆਂ ਛੁੱਟੀਆਂ ਦਾ ਐਲਾਨ ਕਰ ਦਿੱਤਾ ਹੈ। ਇਹ ਛੁੱਟੀਆਂ ਸਾਰੇ ਸਰਕਾਰੀ ਅਤੇ ਪ੍ਰਾਈਵੇਟ ਸਕੂਲਾਂ ’ਚ ਪਹਿਲੀ ਤੋਂ 15 ਜਨਵਰੀ ਤੱਕ ਹੋਣਗੀਆਂ। ਸਿੱਖਿਆ ਮੰਤਰੀ ਮਹੀਪਾਲ ਢਾਂਡਾ ਨੇ ਕਿਹਾ ਕਿ ਵਿਭਾਗ ਵੱਲੋਂ ਇਸ ਸਬੰਧੀ ਜਲਦੀ ਹੀ ਨੋਟੀਫਿਕੇਸ਼ਨ ਜਾਰੀ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਸਰਕਾਰੀ ਨੋਟੀਫਿਕੇਸ਼ਨ ਅਨੁਸਾਰ ਹੀ ਸਾਰੇ ਸਰਕਾਰੀ ਅਤੇ ਪ੍ਰਾਈਵੇਟ ਸਕੂਲਾਂ ਵਿੱਚ ਨਿਰਧਾਰਿਤ ਸ਼ਡਿਊਲ ਅਨੁਸਾਰ ਛੁੱਟੀਆਂ ਹੋਣਗੀਆਂ। ਇਸ ਤਹਿਤ ਸਾਰੇ ਸਕੂਲ 15 ਦਿਨਾਂ ਲਈ ਬੰਦ ਰਹਿਣਗੇ। ਇਹ ਫ਼ੈਸਲਾ ਸੂਬੇ ਵਿੱਚ ਪੈ ਰਹੀ ਠੰਢ ਦੇ ਮੱਦੇਨਜ਼ਰ ਲਿਆ ਗਿਆ ਹੈ। ਹਾਲਾਂਕਿ 16 ਜਨਵਰੀ ਤੋਂ 6ਵੀਂ ਤੋਂ 12ਵੀਂ ਤੱਕ ਦੇ ਬੱਚਿਆਂ ਲਈ ਸਕੂਲ ਆਉਣਾ ਲਾਜ਼ਮੀ ਕਰ ਦਿੱਤਾ ਗਿਆ ਹੈ। ਸਰਕਾਰੀ ਸਕੂਲਾਂ ਦੇ ਨਾਲ ਪ੍ਰਾਈਵੇਟ ਸਹਾਇਤਾ ਪ੍ਰਾਪਤ ਸਕੂਲਾਂ ਦਾ ਸਮਾਂ ਸਵੇਰੇ 10 ਤੋਂ ਸ਼ਾਮ 4 ਵਜੇ ਤੱਕ ਬਦਲ ਦਿੱਤਾ ਗਿਆ ਹੈ।
Advertisement
Advertisement