ਹਰਿਆਣਾ ਨੇ ਪੰਜਾਬ ਨਾਲ ਲੱਗਦੀਆਂ ਸਾਰੀਆਂ ਸਰਹੱਦਾਂ ਸੀਲ ਕੀਤੀਆਂ
12:07 PM Feb 13, 2024 IST
ਚੰਡੀਗੜ੍ਹ, 13 ਫਰਵਰੀ
ਫ਼ਸਲਾਂ ਦੇ ਘੱਟੋ-ਘੱਟ ਸਮਰਥਨ ਮੁੱਲ (ਐੱਮਐੱਸਪੀ) ਦੀ ਕਾਨੂੰਨੀ ਗਾਰੰਟੀ ਸਮੇਤ ਹੋਰ ਮੰਗਾਂ ’ਤੇ ਕੇਂਦਰ ਨਾਲ ਮੀਟਿੰਗ ਬੇਸਿੱਟਾ ਰਹਿਣ ਮਗਰੋਂ ਕਿਸਾਨ ਅੱਜ ਦਿੱਲੀ ਵੱਲ ਮਾਰਚ ਕਰ ਰਹੇ ਹਨ। ਹਰਿਆਣਾ ਦੇ ਅਧਿਕਾਰੀਆਂ ਨੇ ਅੰਬਾਲਾ, ਜੀਂਦ, ਫਤਿਹਾਬਾਦ, ਕੁਰੂਕਸ਼ੇਤਰ ਅਤੇ ਸਿਰਸਾ ਵਿੱਚ ਕਈ ਥਾਵਾਂ 'ਤੇ ਕੰਕਰੀਟ ਬੈਰੀਅਰਾਂ, ਲੋਹੇ ਦੀਆਂ ਮੇਖਾਂ ਅਤੇ ਕੰਡਿਆਲੀਆਂ ਤਾਰਾਂ ਦੀ ਵਰਤੋਂ ਕਰਕੇ ਪੰਜਾਬ ਨਾਲ ਲੱਗਦੀਆਂ ਰਾਜ ਦੀਆਂ ਸਰਹੱਦਾਂ 'ਤੇ ਸੁਰੱਖਿਆ ਸਖ਼ਤ ਕਰ ਦਿੱਤੀ ਹੈ। ਹਰਿਆਣਾ ਸਰਕਾਰ ਨੇ ਧਾਰਾ 144 ਤਹਿਤ 15 ਜ਼ਿਲ੍ਹਿਆਂ ਵਿੱਚ ਪਾਬੰਦੀਆਂ ਲਗਾਈਆਂ ਹਨ, ਜਿਸ ਤਹਿਤ ਪੰਜ ਜਾਂ ਪੰਜ ਤੋਂ ਵੱਧ ਲੋਕਾਂ ਦੇ ਇਕੱਠੇ ਹੋਣ ਅਤੇ ਟਰੈਕਟਰ-ਟਰਾਲੀਆਂ ਨਾਲ ਕਿਸੇ ਵੀ ਤਰ੍ਹਾਂ ਦੇ ਪ੍ਰਦਰਸ਼ਨ ਦੀ ਮਨਾਹੀ ਹੈ।
Advertisement
Advertisement