ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਮੁੱਖ ਮੰਤਰੀ ਦਾ ਸਨਮਾਨ ਕਰੇਗੀ ਹਰਿਆਣਾ ਸਿੱਖ ਗੁਰਦੁਆਰਾ ਕਮੇਟੀ

07:57 AM Jul 18, 2024 IST

ਪੱਤਰ ਪ੍ਰੇਰਕ
ਕੁਰੂਕਸ਼ੇਤਰ, 17 ਜੁਲਾਈ
ਸੂਬੇ ਵਿੱਚ ਸਰਕਾਰ ਦੀ ਵਾਗਡੋਰ ਸੰਭਾਲ ਰਹੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੂੰ ਹਰਿਆਣਾ ਸਿੱਖ ਗੁਰਦੁਆਰਾ ਮੈਨੇਜਮੈਂਟ ਕਮੇਟੀ ਵੱਲੋਂ ਸਨਮਾਨਿਤ ਕੀਤਾ ਜਾਵੇਗਾ। 19 ਜੁਲਾਈ ਨੂੰ ਚੰਡੀਗੜ੍ਹ ਦੇ ਮੁੱਖ ਮੰਤਰੀ ਨਿਵਾਸ ਵਿਖੇ ਹੋਣ ਵਾਲੇ ਇਸ ਸਨਮਾਨ ਸਮਾਰੋਹ ਵਿੱਚ ਹਰਿਆਣਾ ਕਮੇਟੀ ਦੇ ਮੁੱਖ ਜਥੇਦਾਰ ਭੁਪਿੰਦਰ ਸਿੰਘ ਅਸੰਧ ਅਤੇ ਸਮੂਹ ਮੈਂਬਰ ਸਾਹਿਬਾਨ ਸ਼ਿਰਕਤ ਕਰਨਗੇ। ਇਹ ਜਾਣਕਾਰੀ ਹਰਿਆਣਾ ਸਿੱਖ ਗੁਰਦੁਆਰਾ ਮੈਨੇਜਮੈਂਟ ਕਮੇਟੀ ਦੇ ਬੁਲਾਰੇ ਕਵਲਜੀਤ ਸਿੰਘ ਅਜਰਾਣਾ ਨੇ ਦਿੱਤੀ। ਅਜਰਾਣਾ ਨੇ ਕਿਹਾ ਕਿ ਕੁਝ ਅਹਿਮ ਮੰਗਾਂ ਨੂੰ ਲੈ ਕੇ ਹਰਿਆਣਾ ਕਮੇਟੀ ਵੱਲੋਂ ਮੁੱਖ ਮੰਤਰੀ ਨੂੰ ਮੰਗ ਪੱਤਰ ਵੀ ਦਿੱਤਾ ਜਾਵੇਗਾ। ਅਜਰਾਣਾ ਨੇ ਦੱਸਿਆ ਕਿ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੂੰ ਸਿੱਖ ਕੌਮ ਲਈ ਕੀਤੇ ਜਾ ਰਹੇ ਕੰਮਾਂ ਲਈ ਸਨਮਾਨਿਤ ਕੀਤਾ ਜਾਵੇਗਾ।

Advertisement

Advertisement