For the best experience, open
https://m.punjabitribuneonline.com
on your mobile browser.
Advertisement

ਹਰਿਆਣਾ ਵਿਧਾਨ ਸਭਾ: ਅਕਾਲੀ ਦਲ ਵੱਲੋਂ ਜ਼ਮੀਨ ਦੇਣ ਦਾ ਵਿਰੋਧ

08:45 AM Nov 18, 2024 IST
ਹਰਿਆਣਾ ਵਿਧਾਨ ਸਭਾ  ਅਕਾਲੀ ਦਲ ਵੱਲੋਂ ਜ਼ਮੀਨ ਦੇਣ ਦਾ ਵਿਰੋਧ
ਬਰਜਿੰਦਰ ਸਿੰਘ ਮੱਖਣ ਬਰਾੜ
Advertisement

ਮਹਿੰਦਰ ਸਿੰਘ ਰੱਤੀਆਂ
ਮੋਗਾ, 17 ਨਵੰਬਰ
ਸ਼੍ਰੋਮਣੀ ਅਕਾਲੀ ਦਲ ਨੇ ਪੰਜਾਬ ਤੇ ਹਰਿਆਣਾ ਦੀ ਰਾਜਧਾਨੀ ਚੰਡੀਗੜ੍ਹ ਵਿੱਚ ਹਰਿਆਣਾ ਵਿਧਾਨ ਸਭਾ ਦੀ ਵੱਖਰੀ ਇਮਾਰਤ ਉਸਾਰਨ ਲਈ 10 ਏਕੜ ਜ਼ਮੀਨ ਦੇਣ ਵਿਰੋਧ ਕੀਤਾ ਹੈ। ਇਹ ਜ਼ਮੀਨ ਦੇਣ ਦੇ ਫੈਸਲੇ ਨੂੰ ਪੰਜਾਬ ਦੇ ਹੱਕਾਂ ਉੱਪਰ ਸਿੱਧੇ ਤੌਰ ’ਤੇ ਡਾਕਾ ਕਰਾਰ ਦਿੱਤਾ ਗਿਆ ਹੈ। ਪਾਰਟੀ ਦੇ ਸੂਬਾਈ ਜਨਰਲ ਸਕੱਤਰ ਬਰਜਿੰਦਰ ਸਿੰਘ ਮੱਖਣ ਬਰਾੜ ਤੇ ਜ਼ਿਲ੍ਹਾ ਪ੍ਰਧਾਨ ਅਮਰਜੀਤ ਸਿੰਘ ਗਿੱਲ ਲੰਢੇਕੇ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਚੰਡੀਗੜ੍ਹ ਵਿੱਚ ਹਰਿਆਣਾ ਵਿਧਾਨ ਸਭਾ ਦੀ ਵੱਖਰੀ ਇਮਾਰਤ ਲਈ ਜ਼ਮੀਨ ਦੇਣ ਦੇ ਮਾਮਲੇ ਵਿੱਚ ਦਖ਼ਲ ਦੇਣ। ਉਨ੍ਹਾਂ ਮੰਗ ਕੀਤੀ ਕਿ ਇਸ ਫੈਸਲੇ ਰੱਦ ਕੀਤਾ ਜਾਵੇ।
ਉਨ੍ਹਾਂ ਕਿਹਾ ਕਿ ਚੰਡੀਗੜ੍ਹ, ਪੰਜਾਬ ਦੀ ਰਾਜਧਾਨੀ ਵਜੋਂ ਸਿਰਫ਼ ਇੱਕ ਜ਼ਮੀਨੀ ਖਿੱਤਾ ਨਹੀਂ ਹੈ ਬਲਕਿ ਇਸ ਨਾਲ ਪੰਜਾਬ ਦੇ ਲੋਕਾਂ ਦੀਆਂ ਡੂੰਘੀਆਂ ਭਾਵਨਾਵਾਂ ਜੁੜੀਆਂ ਹੋਈਆਂ ਹਨ। ਉਨ੍ਹਾਂ ਕਿਹਾ ਕਿ ਚੰਡੀਗੜ੍ਹ ਦੀ ਸਥਾਪਤੀ ਪੰਜਾਬ ਦੇ ਦਰਜਨਾਂ ਪਿੰਡਾਂ ਦੀ ਹੋਂਦ ਨੂੰ ਖ਼ਤਮ ਕਰਨ ਨਾਲ ਹੋਈ ਸੀ।

Advertisement

ਅਮਰਜੀਤ ਸਿੰਘ ਗਿੱਲ ਲੰਢੇਕੇ

ਇਸ ਕਰ ਕੇ ਚੰਡੀਗੜ੍ਹ ਉੱਤੇ ਸਿਰਫ਼ ਪੰਜਾਬ ਦਾ ਹੀ ਹੱਕ ਹੈ। ਕੇਂਦਰ ਸਰਕਾਰ ਵੱਲੋਂ ਪੰਜਾਬ ਦੇ ਹੱਕਾਂ ਅਤੇ ਹਿੱਤਾਂ ਨੂੰ ਦਰਕਿਨਾਰ ਕੀਤਾ ਜਾ ਰਿਹਾ ਹੈ ਅਤੇ ਕੇਂਦਰ ਦੀ ਸ਼ੁਰੂ ਤੋਂ ਹੀ ਮਨਸ਼ਾ ਪੰਜਾਬ ਵਿਰੋਧੀ ਰਹੀ ਹੈ। ਉਨ੍ਹਾਂ ਕਿਹਾ ਕਿ ਕਦੇ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਨਾਲ ਸਬੰਧਤ ਜਮਹੂਰੀ ਹੱਕਾਂ ਦੇ ਖਾਤਮੇ ਦੀ ਗੱਲ ਕੀਤੀ ਜਾ ਰਹੀ ਹੈ ਅਤੇ ਕਦੇ ਚੰਡੀਗੜ੍ਹ ਵਿਚ ਕੰਮ ਕਰ ਰਹੇ ਮੁਲਾਜ਼ਮਾਂ ਉੱਪਰ ਕੇਂਦਰ ਸਰਕਾਰ ਦੇ ਨਿਯਮ ਲਾਗੂ ਕਰਨ ਦਾ ਫੈਸਲਾ ਕੀਤਾ ਜਾਂਦਾ ਹੈ ਅਤੇ ਹੁਣ ਹਰਿਆਣਾ ਨੂੰ ਚੰਡੀਗੜ੍ਹ ਅੰਦਰ ਵੱਖਰੀ ਵਿਧਾਨ ਸਭਾ ਲਈ ਜ਼ਮੀਨ ਦੇਣਾ ਪੰਜਾਬ ਨਾਲ ਵੱਡਾ ਧੋਖਾ ਹੈ ਜਿਸ ’ਚ ਪੰਜਾਬ ਦੀ ਮੌਜੂਦਾ ਸਰਕਾਰ ਸਿੱਧੇ ਤੌਰ ’ਤੇ ਸਾਮਲ ਹੈ। ਉਨ੍ਹਾਂ ਕਿਹਾ ਕਿ ਇਸ ਫੈਸਲੇ ਨੂੰ ਪੰਜਾਬ ਦੇ ਲੋਕ ਕਦੇ ਵੀ ਬਰਦਾਸ਼ਤ ਨਹੀਂ ਕਰਨਗੇ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਇਸ ਕਾਰਵਾਈ ’ਤੇ ਤੁਰੰਤ ਰੋਕ ਲਾਵੇ ਅਤੇ ਚੰਡੀਗੜ੍ਹ ਸਬੰਧੀ ਕੀਤੇ ਜਾਣ ਵਾਲੇ ਕਿਸੇ ਵੀ ਫੈਸਲੇ ਤੋਂ ਪਹਿਲਾਂ ਪੰਜਾਬ ਨਾਲ ਜੁੜੀ ਹਰ ਰਾਜਸੀ ਪਾਰਟੀ, ਸਮਾਜਿਕ ਜੱਥੇਬੰਦੀਆਂ ਅਤੇ ਧਾਰਮਿਕ ਪ੍ਰਤੀਨਿਧ ਸੰਸਥਾਵਾਂ ਦੇ ਨੁਮਾਇੰਦਿਆਂ ਨਾਲ ਸਲਾਹ ਮਸ਼ਵਰਾ ਯਕੀਨੀ ਬਣਾਇਆ ਜਾਵੇ ਤਾਂ ਜੋ ਪੰਜਾਬ ਦੇ ਹੱਕਾਂ ਨੂੰ ਸੁਰੱਖਿਅਤ ਰੱਖਿਆ ਜਾ ਸਕੇ। ਉਨ੍ਹਾਂ ਆਮ ਆਦਮੀ ਪਾਰਟੀ ਦਾ ਘਿਰਾਓ ਕਰਦਿਆਂ ਆਗੂਆਂ ਦੀ ਆਲੋਚਨਾ ਕੀਤੀ।

Advertisement

Advertisement
Author Image

Advertisement