ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਹਰਿਆਣਾ ਵਿਧਾਨ ਸਭਾ: ਸੱਟੇਬਾਜ਼ੀ ਤੇ ਮੈਚ ਫਿਕਸਿੰਗ ਖ਼ਿਲਾਫ਼ ਬਿੱਲ ਪੇਸ਼

06:57 AM Mar 19, 2025 IST
featuredImage featuredImage
ਹਰਿਆਣਾ ਵਿਧਾਨ ਸਭਾ ਦੇ ਬਜਟ ਇਜਲਾਸ ਦੌਰਾਨ ਸੰਬੋਧਨ ਕਰਦੇ ਹੋਏ ਮੁੱਖ ਮੰਤਰੀ ਨਾਇਬ ਸਿੰਘ ਸੈਣੀ। -ਫੋਟੋ: ਰਵੀ ਕੁਮਾਰ

ਆਤਿਸ਼ ਗੁਪਤਾ
ਚੰਡੀਗੜ੍ਹ, 18 ਮਾਰਚ
ਹਰਿਆਣਾ ਵਿਧਾਨ ਸਭਾ ਦੇ ਬਜਟ ਸੈਸ਼ਨ ਦੇ ਸੱਤਵੇਂ ਦਿਨ ਅੱਜ ਸੱਟੇਬਾਜ਼ੀ ਤੇ ਮੈਚ ਫਿਕਸਿੰਗ ਰੋਕਣ ਲਈ ਬਿੱਲ ਪੇਸ਼ ਕੀਤਾ ਗਿਆ ਹੈ। ਇਸ ਬਿੱਲ ਵਿੱਚ ਮੈਚ ਫਿਕਸਿੰਗ ਜਾਂ ਸੱਟੇਬਾਜ਼ੀ ਕਰਨ ਵਾਲਿਆਂ ਨੂੂੰ ਤਿੰਨ ਤੋਂ ਪੰਜ ਸਾਲ ਤੱਕ ਦੀ ਸਜ਼ਾ ਦੇਣ ਅਤੇ ਇਕ ਤੋਂ ਪੰਜ ਲੱਖ ਰੁਪਏ ਤੱਕ ਦਾ ਜੁਰਮਾਨਾ ਕਰਨ ਤਜਵੀਜ਼ ਪੇਸ਼ ਕੀਤੀ ਗਈ ਹੈ। ਹਰਿਆਣਾ ਸਰਕਾਰ ਨੇ ਵਿਦੇਸ਼ ਭੇਜਣ ਦੇ ਨਾਮ ’ਤੇ ਧੋਖਾਧੜੀ ਕਰਨ ਵਾਲਿਆਂ ਵਿਰੁੱਧ ਸਖਤ ਕਾਰਵਾਈ ਕਰਨ ਲਈ ਵੀ ਸੋਧ ਬਿੱਲ ਪੇਸ਼ ਕੀਤਾ ਹੈ। ਇਸ ਬਿੱਲ ਵਿੱਚ ਅਜਿਹੀਆਂ ਗਤੀਵੀਧੀਆਂ ਵਿੱਚ ਸ਼ਾਮਲ ਵਿਅਕਤੀ ਨੂੰ 10 ਸਾਲ ਤੱਕ ਦੀ ਸਜ਼ਾ ਦੇਣ ਦੀ ਸਿਫਾਰਸ਼ ਕੀਤੀ ਗਈ ਹੈ। ਹਰਿਆਣਾ ਸਰਕਾਰ ਨੇ ਬੀਜ (ਹਰਿਆਣਾ ਸੋਧ) ਬਿੱਲ ਤੇ ਕੀਟਨਾਸ਼ਕ (ਹਰਿਆਣਾ ਸੋਧ) ਬਿੱਲ ਵੀ ਵਿਧਾਨ ਸਭਾ ’ਚ ਪੇਸ਼ ਕੀਤਾ ਹੈ। ਇਸ ਬਿੱਲ ਤਹਿਤ ਸੂਬੇ ’ਚ ਨਕਲੀ ਬੀਜ ਵੇਚਣ ਵਾਲਿਆਂ ਵਿਰੁੱਧ ਸਖਤ ਕਾਰਵਾਈ ਕੀਤੀ ਜਾਵੇਗੀ ਅਤੇ ਤਿੰਨ ਸਾਲ ਤੱਕ ਦੀ ਸਜ਼ਾ ਤੇ 5 ਲੱਖ ਰੁਪਏ ਤੱਕ ਦਾ ਜੁਰਮਾਨਾ ਕੀਤਾ ਜਾਵੇਗਾ। ਹਰਿਆਣਾ ਸਰਕਾਰ ਨੇ ਸੂਬੇ ਦੀਆਂ ਸੜਕਾਂ ’ਤੇ ਲਾਸ਼ ਰੱਖ ਕੇ ਪ੍ਰਦਰਸ਼ਨ ਕਰਨ ਵਾਲਿਆਂ ਵਿਰੁੱਧ ਵੀ ਸਖਤ ਕਾਰਵਾਈ ਕਰਨ ਦੀ ਤਿਆਰੀ ਖਿੱਚ ਲਈ ਹੈ। ਇਸ ਨੂੰ ਰੋਕਣ ਲਈ ਸੂਬਾ ਸਰਕਾਰ ਨੇ ਅੱਜ ਬਿੱਲ ਪੇਸ਼ ਕੀਤਾ ਹੈ, ਜਿਸ ਵਿੱਚ ਅਜਿਹਾ ਕਰਨ ਵਾਲਿਆਂ ਨੂੰ 6 ਮਹੀਨੇ ਤੋਂ ਤਿੰਨ ਸਾਲ ਤੱਕ ਦੀ ਸਜ਼ਾ ਅਤੇ ਇਕ ਲੱਖ ਰੁਪਏ ਦੀ ਸਜ਼ਾ ਦੇਣ ਦੀ ਪੇਸ਼ਕਸ਼ ਕੀਤੀ ਗਈ ਹੈ। ਸੂਬਾ ਸਰਕਾਰ ਨੇ ਅੱਜ ਵਿਧਾਨ ਸਭਾ ਵਿੱਚ ਕੁੱਲ 8 ਬਿੱਲ ਪੇਸ਼ ਕੀਤੇ ਹਨ, ਜਿਨ੍ਹਾਂ ਨੂੂੰ ਵਿਚਾਰ-ਚਰਚਾ ਤੋਂ ਬਾਅਦ ਪਾਸ ਕੀਤਾ ਜਾਵੇਗਾ।

Advertisement

Advertisement