ਹਰਿਆਣਾ ਵਿਧਾਨ ਸਭਾ: ਇੰਸਪੈਕਟਰਾਂ ਦੀ ਭਰਤੀ ਦੇ ਮੁੱਦੇ ਤੇ ਮੁੜ ਹੰਗਾਮਾ
03:45 PM Mar 19, 2025 IST
ਹਰਿਆਣਾ ਵਿਧਾਨ ਸਭਾ ਦੇ ਬਜਟ ਇਜਲਾਸ ਦੌਰਾਨ ਸੰਬੋਧਨ ਕਰਦੇ ਹੋਏ ਮੁੱਖ ਮੰਤਰੀ ਨਾਇਬ ਸਿੰਘ ਸੈਣੀ। - ਫਾਈਲ ਫੋਟੋ: ਰਵੀ ਕੁਮਾਰ
Advertisement
ਆਤਿਸ਼ ਗੁਪਤਾ
ਚੰਡੀਗੜ੍ਹ 19 ਮਾਰਚ
Advertisement
ਹਰਿਆਣਾ ਵਿਧਾਨ ਸਭਾ ਦੇ ਬਜਟ ਸੈਸ਼ਨ ਦੀ ਕਾਰਵਾਈ ਲਗਾਤਾਰ ਅੱਠਵੇਂ ਦਿਨ ਜਾਰੀ ਹੈ। ਅੱਜ ਵਿਧਾਨ ਸਭਾ ਵਿੱਚ ਪ੍ਰਸ਼ਨ ਕਾਲ ਖਤਮ ਹੁੰਦੀਆਂ ਹੀ ਸਾਲ 2008 ਵਿੱਚ ਕੀਤੀ ਗਈ 20 ਇੰਸਪੈਕਟਰਾਂ ਦੀ ਭਰਤੀ ਦੇ ਮੁੱਦੇ ਤੇ ਮੁੜ ਤੋਂ ਹੰਗਾਮਾ ਹੋਇਆ। ਇਸ ਦੌਰਾਨ ਹਰਿਆਣਾ ਦੇ ਸਾਬਕਾ ਮੁੱਖ ਮੰਤਰੀ ਭੁਪਿੰਦਰ ਸਿੰਘ ਹੁੱਡਾ ਨੇ ਮਾਨਯੋਗ ਹਾਈਕੋਰਟ ਤੇ ਹੁਕਮਾਂ ਨੂੰ ਪੜ੍ਹਕੇ ਸੁਣਾਇਆ। ਇਸ ਬਾਰੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਸੂਬਾ ਸਰਕਾਰ ਵੱਲੋਂ ਇਸ ਮਸਲੇ ਤੇ ਏਜੀ ਦੀ ਰਾਏ ਲਈ ਜਾਵੇਗੀ ਅਤੇ ਜੇਕਰ ਮਾਨਯੋਗ ਅਦਾਲਤ ਦੇ ਹੁਕਮਾਂ ਅਨੁਸਾਰ ਹਰਿਆਣਾ ਸਟਾਫ ਸਲੈਕਸ਼ਨ ਕਮਿਸ਼ਨ ਉਕਤ ਮਸਲੇ ਦੀ ਮੁੜ ਤੋਂ ਜਾਂਚ ਕਰਵਾਉਣਾ ਚਾਹੁੰਦਾ ਹੈ ਤਾਂ ਸੂਬਾ ਸਰਕਾਰ ਵੱਲੋਂ ਬਣਦੀ ਮਦਦ ਕੀਤੀ ਜਾਵੇਗੀ।
Advertisement
Advertisement
ਜ਼ਿਕਰਯੋਗ ਹੈ ਕਿ ਲੰਘੇ ਦਿਨ ਵੀ ਹਰਿਆਣਾ ਵਿਧਾਨ ਸਭਾ ਵਿੱਚ ਇੰਸਪੈਕਟਰ ਭਰਤੀ ਦੇ ਮਸਲੇ ਤੇ ਭਾਰੀ ਹੰਗਾਮਾ ਹੋਇਆ ਸੀ। ਉਸ ਸਮੇਂ ਕਾਂਗਰਸੀ ਵਿਧਾਇਕਾਂ ਵੱਲੋਂ ਵਿਧਾਨ ਸਭਾ ਵਿੱਚੋਂ ਵਾਕ ਆਊਟ ਤੱਕ ਕਰ ਦਿੱਤਾ ਗਿਆ ਸੀ।
Advertisement