Haryana Vidhan Sabjha ਮਾਮਲਾ: ਫੈਸਲੇ ਬਾਰੇ ਪੂਨਰ ਵਿਚਾਰ ਕਰੇ ਕੇਂਦਰ ਸਰਕਾਰ: ਜਾਖੜ
ਪੰਜਾਬੀ ਟ੍ਰਿਬਿਊਨ ਵੈੱਬ ਡੈੱਸਕ
ਚੰਡੀਗੜ੍ਹ, 14 ਨਵੰਬਰ
ਹਰਿਆਣਾ ਨੂੰ ਚੰਡੀਗੜ੍ਹ ਵਿਚ ਵੱਖਰੀ ਵਿਧਾਨ ਸਭਾ ਬਣਾਉਣ ਲਈ 10 ਏਕੜ ਜ਼ਮੀਨ ਦੇਣ ਦੇ ਸਬੰਧੀ ਰਾਹ ਸਾਫ ਹੋਣ ਬਾਰੇ ਸਾਹਮਣੇ ਆਈਆਂ ਖ਼ਬਰਾਂ ਤੋਂ ਬਾਅਦ ਪੰਜਾਬ ਵਿਚ ਸਿਆਸਤ ਗਰਮਾ ਗਈ ਹੈ। ਭਾਜਪਾ ਦੀ ਕੇਂਦਰ ਸਰਕਾਰ ਦੇ ਇਸ ਫੈਸਲੇ ’ਤੇ ਭਾਜਪਾ ਆਗੂ ਸੁਨੀਲ ਜਾਖੜ ਨੇ ਸਵਾਲ ਚੁੱਕੇ ਹਨ ਅਤੇ ਮੁੜ ਵਿਚਾਰ ਕਰਨ ਲਈ ਕਿਹਾ ਹੈ।
ਉਨ੍ਹਾਂ ਇਸ ਮਾਮਲੇ ਸਬੰਧੀ ‘ਐਕਸ’ ’ਤੇ ਪਾਈ ਇਕ ਪੋਸਟ ਵਿਚ ਕਿਹਾ ਕਿ ਚੰਡੀਗੜ੍ਹ ਪੰਜਾਬ ਦੀ ਰਾਜਧਾਨੀ ਵਜੋਂ ਸਿਰਫ ਇਕ ਜ਼ਮੀਨੀ ਖਿੱਤਾ ਹੀ ਨਹੀ, ਬਲਕਿ ਇਸ ਨਾਲ ਪੰਜਾਬ ਦੇ ਲੋਕਾਂ ਦੀਆਂ ਡੂੰਘੀਆਂ ਭਾਵਨਾਵਾਂ ਜੁੜੀਆਂ ਹੋਈਆਂ ਹਨ। ਪੰਜਾਬ ਨੂੰ ਬੀਤੇ ਸਮੇਂ ਵਿਚ ਲੱਗੇ ਜਖ਼ਮਾਂ ਤੇ ਮੱਲਮ ਲਗਾਉਣ ਦੀ ਕੋਸ਼ਿਸ ਤਹਿਤ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਜੀ ਨੇ ਪੰਜਾਬੀਆਂ ਦੇ ਸਮਾਜਿਕ ਅਤੇ ਧਾਰਮਿਕ ਚੜ੍ਹਦੀਕਲਾ ਲਈ ਜਿਹੜੇ ਕਦਮ ਚੱਕੇ ਹਨ, ਹਰਿਆਣਾ ਨੂੰ ਚੰਡੀਗੜ੍ਹ ਵਿਚ ਵੱਖਰੀ ਵਿਧਾਨ ਸਭਾ ਲਈ 10 ਏਕੜ ਜਮੀਨ ਦੇਣ ਨਾਲ ਉਨ੍ਹਾਂ ਦੇ ਇੰਨ੍ਹਾਂ ਉਪਰਾਲਿਆਂ ਨਾਲ ਪੰਜਾਬ ਨਾਲ ਬਣੀ ਨੇੜਤਾ ਨੂੰ ਠੇਸ ਪਹੁੰਚੇਗੀ।
ਉਨ੍ਹਾਂ ਅੱਗੇ ਲਿਖਿਆ ਕਿ ਮੇਰਾ ਮੰਨਨਾ ਹੈ ਕਿ ਪੰਜਾਬ ਤੇ ਕੇਂਦਰ ਦੇ ਮਜਬੂਤ ਸਬੰਧਾਂ ਨੂੰ ਬਣਾਈ ਰੱਖਣ ਲਈ ਇਸ ਫੈਸਲੇ ਤੇ ਪੁਨਰ ਵਿਚਾਰ ਹੋਣਾ ਚਾਹੀਦਾ ਹੈ ਅਤੇ ਮੈਂ ਪ੍ਰਧਾਨ ਮੰਤਰੀ ਜੀ ਨੂੰ ਅਪੀਲ ਕਰਦਾ ਹਾਂ ਕਿ ਉਹ ਨਿੱਜੀ ਦਖਲ ਦੇ ਕੇ ਇਸ ਫੈਸਲੇ ਨੂੰ ਰੱਦ ਕਰਵਾਉਣ।
ਚੰਡੀਗੜ੍ਹ ਪੰਜਾਬ ਦੀ ਰਾਜਧਾਨੀ ਵਜੋਂ ਸਿਰਫ ਇਕ ਜਮੀਨੀ ਖਿੱਤਾ ਹੀ ਨਹੀ, ਬਲਕਿ ਇਸ ਨਾਲ ਪੰਜਾਬ ਦੇ ਲੋਕਾਂ ਦੀਆਂ ਡੂੰਘੀਆਂ ਭਾਵਨਾਵਾਂ ਜੁੜੀਆਂ ਹੋਈਆਂ ਹਨ। ਪੰਜਾਬ ਨੂੰ ਬੀਤੇ ਸਮੇਂ ਵਿਚ ਲੱਗੇ ਜਖ਼ਮਾਂ ਤੇ ਮੱਲਮ ਲਗਾਉਣ ਦੀ ਕੋਸ਼ਿਸ ਤਹਿਤ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਜੀ ਨੇ ਪੰਜਾਬੀਆਂ ਦੇ ਸਮਾਜਿਕ ਅਤੇ ਧਾਰਮਿਕ ਚੜ੍ਹਦੀਕਲਾ ਲਈ ਜਿਹੜੇ ਕਦਮ ਚੱਕੇ… pic.twitter.com/8xvPjnJNl4
— Sunil Jakhar (@sunilkjakhar) November 14, 2024
ਇਸ ਦੌਰਾਨ ਉਨ੍ਹਾਂ ਪੰਜਾਬ ਵਿਚ ਆਮ ਆਦਮੀ ਪਾਰਟੀ ਦੀ ਮੌਜੂਦਾ ਸਰਕਾਰ ਦੇ ਮੁੱਖ ਮੰਤਰੀ ’ਤੇ ਹਮਲਾ ਕੀਤਾ। ਉਨ੍ਹਾਂ ਕਿਹਾ ਕਿ ਜਿਸ ਮੁੱਦੇ ਤੇ ਪੰਜਾਬ ਦੀਆਂ ਸਾਰੀਆਂ ਪਾਰਟੀਆਂ ਇਕਮਤ ਸਨ, ਆਮ ਆਦਮੀ ਪਾਰਟੀ ਦੇ ਮੁੱਖ ਮੰਤਰੀ ਦੀ ਨਾਸਮਝੀ ਕਾਰਨ ਚੰਡੀਗੜ੍ਹ ਤੇ ਪੰਜਾਬ ਦਾ ਦਾਅਵਾ ਕਮਜੋਰ ਹੋਇਆ ਹੈ। ਜੈਪੁਰ ਵਿਚ ਜਦ ਉੱਤਰੀ ਜੋਨਲ ਕੌਂਸਲ ਦੀ ਮੀਟਿੰਗ ਵਿਚ ਕੇਂਦਰੀ ਗ੍ਰਹਿ ਮੰਤਰੀ ਸਾਹਮਣੇ ਹਰਿਆਣਾ ਨੇ ਵਿਧਾਨ ਸਭਾ ਲਈ ਇਹ ਜ਼ਮੀਨ ਮੰਗੀ ਸੀ ਤਾਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਇਸਦਾ ਵਿਰੋਧ ਕਰਨ ਦੀ ਬਜਾਏ ਪੰਜਾਬ ਦੀ ਵਿਧਾਨ ਸਭਾ ਲਈ ਵੀ ਜਮੀਨ ਮੰਗ ਕੇ ਹਰਿਆਣਾ ਦੀ ਮੰਗ ਤੇ ਆਪਣੇ ਸਮਰੱਥਨ ਦੀ ਮੋਹਰ ਲਗਾ ਦਿੱਤੀ ਸੀ। ਉਨ੍ਹਾਂ ਕਿ ਪੰਜਾਬ ਦੇ ਨੌਸਿਖੀਏ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਇਸ ਮੁੱਦੇ ਤੇ ਲਏ ਪੰਜਾਬ ਵਿਰੋਧੀ ਸਟੈਂਡ ਦੀ ਸਜਾ ਪੰਜਾਬ ਦੇ ਲੋਗ ਕਿਓ ਭੁਗਤਣ। ਆਪਣੇ ਸੰਦੇਸ਼ ਵਿਚ ਜਾਖੜ ਨੇ ਅਖੀਰ ਵਿਚ ਲਿਖਿਆ ਕਿ ‘‘#ਪੰਜਾਬ ਦੀ ਗੱਲ ਜਰੂਰੀ ਹੈ!’’