ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਹਰਿਆਣਾ: ਬੂਥਾਂ ’ਤੇ ਉਤਸ਼ਾਹ ਨਾਲ ਵੋਟ ਪਾਉਣ ਪੁੱਜੇ ਵੋਟਰ

09:04 AM May 26, 2024 IST
ਪਿੰਡ ਮਿਰਜਾਪੁਰ ’ਚ ਵੋਟ ਪਾਉਣ ਮਗਰੋਂ ਆਪਣੇ ਪਰਿਵਾਰ ਨਾਲ ਮੁੱਖ ਮੰਤਰੀ ਨਾਇਬ ਸੈਣੀ।

ਸਤਨਾਮ ਸਿੰਘ
ਸ਼ਾਹਬਾਦ ਮਾਰਕੰਡਾ, 25 ਮਈ
ਲੋਕਤੰਤਰ ਦੇ ਮਹਾਨ ਤਿਉਹਾਰ ਲੋਕ ਸਭਾ ਚੋਣਾਂ ਦੌਰਾਨ ਅੱਜ ਬਜ਼ੁਰਗਾਂ, ਔਰਤਾਂ ਤੇ ਨੌਜਵਾਨਾਂ ਵਿੱਚ ਵੋਟ ਪਾਉਣ ਲਈ ਕਾਫੀ ਉਤਸ਼ਾਹ ਦੇਖਿਆ ਗਿਆ। ਅਤਿ ਦੀ ਗਰਮੀ ਦੇ ਬਾਵਜੂਦ ਵੋਟਰਾਂ ਨੇ ਘਰਾਂ ਤੋਂ ਬਾਹਰ ਆ ਕੇ ਆਪਣੀ ਵੋਟ ਦਾ ਇਸਤੇਮਾਲ ਕੀਤਾ। ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਵੋਟਰਾਂ ਦੀ ਸਹੂਲਤ ਲਈ ਬਿਹਤਰ ਇੰਤਜ਼ਾਮ ਕੀਤੇ ਗਏ ਸਨ। ਇਸ ਵਿਚ ਪੋਲਿੰਗ ਸਟੇਸ਼ਨ ’ਤੇ ਪੀਣ ਵਾਲੇ ਪਾਣੀ, ਪਖਾਨਿਆਂ ਤੇ ਅੰਗਹੀਣਾਂ ਲਈ ਵ੍ਹੀਲ ਚੇਅਰਾਂ ਦਾ ਪ੍ਰਬੰਧ ਕੀਤਾ ਗਿਆ ਸੀ। ਇਸ ਤੋਂ ਇਲਾਵਾ ਵੋਟਰਾਂ ਨੂੰ ਉਤਸ਼ਾਹਿਤ ਕਰਨ ਲਈ ਸੈਲਫੀ ਪੁਆਇੰਟ ਵੀ ਬਣਾਏ ਗਏ ਸਨ। ਵ੍ਹੀਲ ਚੇਅਰ ’ਤੇ ਵੋਟ ਪਾਉਣ ਆਏ 88 ਸਾਲਾ ਹੰਸ ਰਾਜ ਗੁਪਤਾ ਨੇ ਕਿਹਾ ਕਿ ਪ੍ਰਸ਼ਾਸਨ ਵੱਲੋਂ ਬਿਹਤਰ ਪ੍ਰਬੰਧ ਕੀਤੇ ਗਏ ਹਨ। ਨੌਜਵਾਨ ਕਨਿਸ਼ਕ ਨੇ ਦੱਸਿਆ ਕਿ ਉਸ ਨੇ ਪਹਿਲੀ ਵਾਰ ਆਪਣੀ ਵੋਟ ਪਾਈ ਹੈ। ਇਸ ਸਬੰਧੀ ਸਿੱਖਿਆ ਵਿਭਾਗ ਤੋਂ ਸੇਵਾਮੁਕਤ ਹੋਏ 63 ਸਾਲਾ ਕਮਲ ਕਾਂਤ ਨੇ ਕਿਹਾ ਕਿ ਆਪਣੀ ਵੋਟ ਦਾ ਇਸਤੇਮਾਲ ਕਰ ਕੇ ਬਹੁਤ ਖੁਸ਼ੀ ਹੋਈ ਹੈ।
ਜੀਂਦ (ਮਹਾਵੀਰ ਮਿੱਤਲ): ਪੁਲੀਸ ਦੀ ਸਖ਼ਤ ਨਿਗਰਾਨੀ ਹੇਠ ਸ਼ਾਂਤੀਪੂਰਵਕ ਵੋਟਾਂ ਦਾ ਕੰਮ ਮੁਕੰਮਲ ਹੋਇਆ। ਜ਼ਿਲ੍ਹਾ ਚੋਣ ਅਧਿਕਾਰੀ ਤੇ ਡੀਸੀ ਮੁਹੰਮਦ ਇਮਰਾਨ ਰਜ਼ਾ ਨੇ ਦੱਸਿਆ ਕਿ ਅੱਜ ਜੀਂਦ ਜ਼ਿਲ੍ਹੇ ਦੇ 10 ਲੱਖ, 16 ਹਜ਼ਾਰ, 282 ਵੋਟਰਾਂ ’ਚੋਂ 6,43,009 ਵੋਟਰਾਂ ਨੇ ਆਪਣੇ ਵੋਟ ਦਾ ਇਸਤੇਮਾਲ ਕੀਤਾ ਹੈ। ਇਸ ਨਾਲ ਜ਼ਿਲ੍ਹੇ ਵਿੱਚ ਕੁੱਲ 63.3 ਫ਼ੀਸਦ ਵੋਟਾਂ ਪਈਆਂ ਹਨ।
ਗੂਹਲਾ ਚੀਕਾ (ਰਾਮ ਮਿੱਤਲ): ਗੂਹਲਾ ਵਿਧਾਨ ਸਭਾ ਦੇ ਸਾਰੇ ਬੂਥਾਂ ’ਤੇ ਚੋਣ ਸ਼ਾਂਤੀਪੂਰਨ ਤਰੀਕੇ ਨਾਲ ਸਮਾਪਤ ਹੋ ਗਈ ਹੈ। ਚੀਕਾ ਦੇ ਕੰਨਿਆ ਸਕੂਲ ਵਿੱਚ ਬਣੇ ਬੂਥ ’ਤੇ ਸਵੇਰੇ ਜਿਵੇਂ ਹੀ ਮਤਦਾਨ ਲਈ ਈਵੀਐੱਮ ਮਸ਼ੀਨ ਨੂੰ ਖੋਲ੍ਹਿਆ ਗਿਆ ਤਾਂ ਉਹ ਕੰਮ ਨਹੀਂ ਕਰ ਰਹੀ ਸੀ, ਜਿਸ ਤੋਂ ਬਾਅਦ ਮਸ਼ੀਨ ਨੂੰ ਬਦਲਿਆ ਗਿਆ ਅਤੇ ਲਗਭਗ ਇੱਕ ਘੰਟੇ ਬਾਅਦ ਪੋਲਿੰਗ ਸ਼ੁਰੂ ਹੋਈ। ਭਾਜਪਾ ਉਮੀਦਵਾਰ ਨਵੀਨ ਜਿੰਦਲ ਨੇ ਬੂਥਾਂ ਦਾ ਦੌਰਾ ਕੀਤਾ।

Advertisement

ਮੁੱਖ ਮੰਤਰੀ ਨਾਇਬ ਸੈਣੀ ਨੇ ਪਿੰਡ ਮਿਰਜਾਪੁਰ ’ਚ ਪਾਈ ਵੋਟ

ਨਰਾਇਣਗੜ੍ਹ (ਫਰਿੰਦਰ ਪਾਲ ਗੁਲੀਆਣੀ): ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸੈਣੀ ਨੇ ਆਪਣੇ ਜੱਦੀ ਪਿੰਡ ਮਿਰਜਾਪੁਰ ਵਿੱਚ ਆਪਣੇ ਪਰਿਵਾਰਕ ਮੈਂਬਰਾਂ ਦੇ ਨਾਲ ਬੂਥ ’ਤੇ ਜਾ ਕੇ ਵੋਟ ਪਾਈ ਹੈ। ਉਨ੍ਹਾਂ ਮੀਡੀਆ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਸਾਰੇ ਵੋਟਰਾਂ ਨੂੰ ਲੋਕਤੰਤਰ ਦੇ ਇਸ ਜਸ਼ਨ ਵਿੱਚ ਉਤਸ਼ਾਹ ਨਾਲ ਹਿੱਸਾ ਲੈਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਲੋਕ ਦੇਸ਼ ਨੂੰ ਸੁਰੱਖਿਅਤ ਅਤੇ ਖੁਸ਼ਹਾਲ ਬਣਾਉਣ ਲਈ ਮਜ਼ਬੂਤ ਸਰਕਾਰ ਚੁਣਨ, ਜਿਹੜੀ ਗਰੀਬਾਂ ਦੀ ਭਲਾਈ ਲਈ ਕੰਮ ਕਰੇ। ਉਨ੍ਹਾਂ ਲੋਕਾਂ ਨੂੰ ਵੱਧ ਤੋਂ ਵੱਧ ਵੋਟਾਂ ਪਾਉਣ ਦੀ ਅਪੀਲ ਕੀਤੀ ਹੈ। ਗਰਮੀ ਦੇ ਬਾਵਜੂਦ ਅੰਬਾਲਾ ਲੋਕ ਸਭਾ ਸੰਸਦੀ ਸੀਟ ਲਈ ਛੇਵੇਂ ਪੜਾਅ ਦੀ ਵੋਟਿੰਗ ਨੂੰ ਲੈ ਕੇ ਨਰਾਇਣਗੜ੍ਹ ਦੇ ਵੋਟਰਾਂ ਵਿੱਚ ਭਾਰੀ ਉਤਸ਼ਾਹ ਦੇਖਣ ਨੂੰ ਮਿਲਿਆ। ਪੋਲਿੰਗ ਸਟੇਸ਼ਨਾਂ ’ਤੇ ਵੋਟਰਾਂ ਦੀ ਭਾਰੀ ਭੀੜ ਦੇਖਣ ਨੂੰ ਮਿਲੀ। ਸਵੇਰੇ 7 ਵਜੇ ਤੋਂ ਚੱਲ ਰਹੀ ਵੋਟਿੰਗ ਦੌਰਾਨ ਕੋਈ ਅਣਸੁਖਾਵੀਂ ਘਟਨਾ ਵਾਪਰਨ ਦੀ ਕੋਈ ਸੂਚਨਾ ਨਹੀਂ ਸੀ। ਜਿਨ੍ਹਾਂ ਵੋਟਰਾਂ ਨੇ ਆਪਣੀ ਵੋਟ ਦਾ ਇਸਤੇਮਾਲ ਕੀਤਾ, ਉਨ੍ਹਾਂ ਵੱਲੋਂ ਹੋਰ ਵੋਟਰਾਂ ਨੂੰ ਵੀ ਪੋਲਿੰਗ ਸਟੇਸ਼ਨ ’ਤੇ ਪਹੁੰਚ ਕੇ ਵੋਟ ਪਾਉਣ ਦੀ ਅਪੀਲ ਕੀਤੀ ਗਈ। ਵੋਟ ਪਾਉਣ ਲਈ ਬਜ਼ੁਰਗ ਤੇ ਨੌਜਵਾਨ ਸਾਰੇ ਉਤਸ਼ਾਹਿਤ ਦੇਖੇ ਗਏ। ਪੋਲਿੰਗ ਸਟੇਸ਼ਨਾਂ ’ਤੇ ਪੁਲੀਸ ਅਤੇ ਬੀਐੱਲਓਜ਼ ਆਪਣੀ ਡਿਊਟੀ ਬਾਖੂਬੀ ਨਿਭਾਅ ਰਹੇ ਸਨ।

Advertisement
Advertisement
Advertisement