ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਚੰਡੀਗੜ੍ਹ ’ਚ ਹਰਿਆਣਾ ਦੇ ਵੋਟਰਾਂ ਨੂੰ 5 ਦੀ ਛੁੱਟੀ

08:23 AM Oct 04, 2024 IST

ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 3 ਅਕਤੂਬਰ
ਚੰਡੀਗੜ੍ਹ ਪ੍ਰਸ਼ਾਸਨ ਨੇ ਸ਼ਹਿਰ ਵਿੱਚ ਕੰਮ ਕਰਨ ਵਾਲਿਆਂ ਨੂੰ ਹਰਿਆਣਾ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ 5 ਅਕਤੂਬਰ ਸ਼ਨਿੱਚਰਵਾਰ ਨੂੰ ਵਿਸ਼ੇਸ਼ ਛੁੱਟੀ ਕੀਤੀ ਗਈ ਹੈ। ਇਹ ਛੁੱਟੀ ਚੰਡੀਗੜ੍ਹ ਵਿੱਚ ਕੰਮ ਕਰਨ ਵਾਲੇ ਹਰਿਆਣਾ ਦੇ 90 ਵਿਧਾਨ ਸਭਾ ਹਲਕਿਆਂ ਵਿੱਚ ਰਜਿਸਟਰਡ ਵੋਟਰਾਂ ਨੂੰ ਕੀਤੀ ਹੈ ਤਾਂ ਜੋ ਉਹ ਆਪਣੇ ਵੋਟ ਦੇ ਅਧਿਕਾਰ ਦੀ ਵਰਤੋਂ ਕਰ ਸਕਣ। ਇਹ ਆਦੇਸ਼ ਯੂਟੀ ਦੇ ਕਿਰਤ ਵਿਭਾਗ ਦੇ ਸਕੱਤਰ ਨੇ ਜਾਰੀ ਕੀਤੇ ਹਨ। ਉਨ੍ਹਾਂ ਕਿਹਾ ਕਿ ਇਹ ਛੁੱਟੀ ਚੰਡੀਗੜ੍ਹ ਦੀਆਂ ਫੈਕਟਰੀਆਂ, ਦੁਕਾਨਾਂ ਜਾਂ ਹੋਰਨਾਂ ਥਾਵਾਂ ’ਤੇ ਕੰਮ ਕਰਨ ਵਾਲੇ ਹਰਿਆਣਾ ਦੇ ਵੋਟਰਾਂ ਨੂੰ ਹੀ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਯੂਟੀ ਪ੍ਰਸ਼ਾਸਨ ਹਰ ਕਿਸੇ ਨੂੰ ਸੰਵਿਧਾਨ ’ਚ ਮਿਲੇ ਹੱਕ ਅਨੁਸਾਰ ਵੋਟ ਦੇ ਅਧਿਕਾਰ ਦੀ ਵਰਤੋਂ ਕਰਨ ਲਈ ਪ੍ਰੇਰਿਤ ਕਰਦਾ ਹੈ। ਇਸੇ ਕਾਰਨ 5 ਅਕਤੂਬਰ ਨੂੰ ਹਰਿਆਣਾ ਦੇ ਵੋਟਰ ਵੋਟ ਦੇ ਅਧਿਕਾਰ ਦੀ ਵਰਤੋਂ ਕਰ ਸਕਣਗੇ।

Advertisement

Advertisement