ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਹਰਿਆਣਾ: ਕਾਂਗਰਸ ਤੇ ਭਾਜਪਾ ਵਿਚਾਲੇ ਸੋਸ਼ਲ ਮੀਡੀਆ ’ਤੇ ਜੰਗ ਸ਼ੁਰੂ

07:56 AM Oct 07, 2024 IST

ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 6 ਅਕਤੂਬਰ
ਹਰਿਆਣਾ ਵਿੱਚ ਵਿਧਾਨ ਸਭਾ ਚੋਣਾਂ ਲਈ ਵੋਟਿੰਗ ਦਾ ਅਮਲ ਮੁਕੰਮਲ ਹੋਣ ਤੋਂ ਬਾਅਦ ਕਾਂਗਰਸ ਤੇ ਭਾਜਪਾ ਵਿਚਕਾਰ ਸੋਸ਼ਲ ਮੀਡੀਆ ’ਤੇ ਜੰਗ ਸ਼ੁਰੂ ਹੋ ਗਈ ਹੈ। ਦੋਵਾਂ ਪਾਰਟੀਆਂ ਵੱਲੋਂ ਸੋਸ਼ਲ ਮੀਡੀਆ ’ਤੇ ਇਕ ਦੂਜੇ ਵਿਰੁੱਧ ਟਿੱਪਣੀਆਂ ਕੀਤੀਆਂ ਜਾ ਰਹੀਆਂ ਹਨ। ਪ੍ਰਾਪਤ ਜਾਣਕਾਰੀ ਅਨੁਸਾਰ ਹਰਿਆਣਾ ਦੇ ਕਾਰਜਕਾਰੀ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਐਕਸ ’ਤੇ ਲਿਖਿਆ,‘ਰਾਹੁਲ ਬਾਬਾ ਨੂੰ ਕਿਸੇ ਨੇ ਭਾਅ ਨਹੀਂ ਦਿੱਤਾ, ਉਹ ਇਸ ਗੱਲ ਤੋਂ ਹੈਰਾਨ ਹਨ ਕਿ ਇੰਨੀ ਵੱਡੀ ਜਲੇਬੀ ਵੀ ਹਰਿਆਣਾ ਵਿੱਚ ਬਣਦੀ ਹੈ।’
ਦੂਜੇ ਪਾਸੇ ਹਰਿਆਣਾ ਕਾਂਗਰਸ ਨੇ ਇਸ ਦਾ ਮੋੜਵਾਂ ਜਵਾਬ ਦਿੰਦਿਆ ਕਿਹਾ, ‘ਇਨ੍ਹਾਂ ਤਿਲਾਂ ਵਿੱਚ ਤੇਲ ਨਹੀਂ ਹੈ, ਕਿਉਂ ਟਾਈਮ ਖਰਾਬ ਕਰ ਰਹੇ ਹਨ, ਪਰਵਾਸੀ। ਪੇਮੈਂਟ ਕਢਵਾਓ ਤੇ ਨੌਇਡਾ ਨਿਕਲ ਜਾਓ।’ ਇਸ ਦੇ ਨਾਲ ਹੀ ਕਿਹਾ, ‘ਗਾਇਬ ਸਿੰਘ ਇਕ ਟੇਪ ਖਰੀਦ ਲੈ ਜੋ ਮੂੰਹ ’ਤੇ ਲਗਾਉਣ ਅਤੇ ਸਾਮਾਨ ਪੈਕ ਕਰਨ ਦੇ ਕੰਮ ਆਵੇਗੀ’। ਇਹ ਟਿੱਪਣੀਆਂ ਹਰਿਆਣਾ ਕਾਂਗਰਸ ਤੇ ਭਾਜਪਾ ਵਿਚਕਾਰ ਸੋਸ਼ਲ ਮੀਡੀਆਂ ’ਤੇ ਪੋਲਿੰਗ ਮੁਕੰਮਲ ਹੋਣ ਤੋਂ ਬਾਅਦ ਚੱਲ ਰਹੀਆਂ ਹਨ। ਜ਼ਿਕਰਯੋਗ ਹੈ ਕਿ ਹਰਿਆਣਾ ਵਿਧਾਨ ਸਭਾ ਚੋਣਾਂ ਵਿੱਚ ਪੋਲਿੰਗ ਦਾ ਅਮਲ ਮਕੰਮਲ ਹੋ ਚੁੱਕਾ ਹੈ। ਸੂਬੇ ਦੇ 1031 ਉਮੀਦਵਾਰਾਂ ਦੀ ਕਿਸਮਤ ਈਵੀਐੱਮਜ਼ ਵਿੱਚ ਕੈਦ ਹੋ ਚੁੱਕੀ ਹੈ। ਇਸ ਬਾਰੇ ਫੈਸਲਾ 8 ਅਕਤੂਬਰ ਨੂੰ ਵੋਟਾਂ ਦੀ ਗਿਣਤੀ ਤੋਂ ਬਾਅਦ ਹੋਵੇਗਾ। ਹਾਲਾਂਕਿ ਐਗਜ਼ਿਟ ਪੋਲ ਵਿੱਚ 10 ਸਾਲਾਂ ਬਾਅਦ ਹਰਿਆਣਾ ਵਿੱਚ ਕਾਂਗਰਸ ਦੀ ਸਰਕਾਰ ਬਣ ਰਹੀ ਹੈ।

Advertisement

Advertisement