ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਦਿੱਲੀ ’ਚ ਖ਼ਾਲਿਸਤਾਨ ਪੱਖੀ ਨਾਅਰੇ ਲਿਖਣ ਦੇ ਦੋਸ਼ ਹੇਠ ਹਰਿਆਣਾ ਦਾ ਨੌਜਵਾਨ ਹਿਰਾਸਤ ’ਚ, ਪੰਜਾਬ ’ਚ ਛਾਪੇ

11:49 AM Nov 21, 2023 IST

ਨਵੀਂ ਦਿੱਲੀ, 21 ਨਵੰਬਰ
ਦਿੱਲੀ ਪੁਲੀਸ ਦੇ ਸਪੈਸ਼ਲ ਸੈੱਲ ਨੇ ਕਰੀਬ ਦੋ ਮਹੀਨੇ ਪਹਿਲਾਂ ਦਿੱਲੀ ਦੇ ਫਲਾਈਓਵਰ 'ਤੇ ਖ਼ਾਲਿਸਤਾਨ ਪੱਖੀ ਨਾਅਰੇ ਲਿਖਣ ਦੇ ਮਾਮਲੇ ਵਿੱਚ ਹਰਿਆਣਾ ਦੇ ਨੌਜਵਾਨ ਨੂੰ ਹਿਰਾਸਤ ਵਿੱਚ ਲਿਆ ਹੈ। ਹਿਰਾਸਤ ’ਚ ਲਏ ਵਿਅਕਤੀ ਦੀ ਪਛਾਣ 35 ਸਾਲਾ ਮਲਕ ਸਿੰਘ ਵਜੋਂ ਹੋਈ ਹੈ ਅਤੇ ਉਸ ਨੂੰ ਹਰਿਆਣਾ ਦੇ ਕੁਰੂਕਸ਼ੇਤਰ ਤੋਂ ਹਿਰਾਸਤ ਵਿਚ ਲਿਆ ਗਿਆ। ਨੌਜਵਾਨ ਬਾਰੇ ਸ਼ੱਕ ਹੈ ਕਿ ਉਸ ਨੇ ਗੁਰਪਤਵੰਤ ਸਿੰਘ ਪੰਨੂ ਦੇ ਨਿਰਦੇਸ਼ਾਂ 'ਤੇ ਦਿੱਲੀ ਅਤੇ ਦੇਸ਼ ਦੇ ਹੋਰ ਹਿੱਸਿਆਂ ਵਿਚ ਅਜਿਹੇ ਨਾਅਰੇ ਲਿਖੇ। ਪੰਨੂ ਪਾਬੰਦੀਸ਼ੁਦਾ ‘ਸਿੱਖ ਫਾਰ ਜਸਟਿਸ’ ਦਾ ਮੁਖੀ ਹੈ। ਇਸ ਸਬੰਧੀ ਪੰਜਾਬ ਵਿੱਚ ਛਾਪੇਮਾਰੀ ਕੀਤੀ ਜਾ ਰਹੀ ਹੈ। ਕਸ਼ਮੀਰੀ ਗੇਟ ਫਲਾਈਓਵਰ 'ਤੇ ਖਾਲਿਸਤਾਨ ਪੱਖੀ ਅਤੇ ਭਾਰਤ ਵਿਰੋਧੀ ਨਾਅਰੇ ਲਿਖੇ ਪਾਏ ਜਾਣ ਤੋਂ ਬਾਅਦ ਪੁਲੀਸ ਨੇ 27 ਸਤੰਬਰ ਨੂੰ ਐਫਆਈਆਰ ਦਰਜ ਕੀਤੀ ਸੀ।

Advertisement

Advertisement