ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਹਰਿਆਣਾ ਲਈ ਵੱਖਰੀ ਵਿਧਾਨ ਸਭਾ ਬਣਵਾਉਣ ਲਈ ਪੰਜਾਬ ਦੇ ਹੱਕਾਂ ’ਤੇ ਡਾਕੇ ਬਰਦਾਸ਼ਤ ਨਹੀਂ: ਬਡੂੰਗਰ

08:40 AM Nov 17, 2024 IST

ਖੇਤਰੀ ਪ੍ਰਤੀਨਿਧ
ਪਟਿਆਲਾ, 16 ਨਵੰਬਰ
ਸ਼੍ਰੋਮਣੀ ਕਮੇਟੀ ਦੇ ਸਾਬਕਾ ਪ੍ਰਧਾਨ ਪ੍ਰੋਫੈਸਰ ਕਿਰਪਾਲ ਸਿੰਘ ਬਡੂੰਗਰ ਨੇ ਕੇਂਦਰ ਸਰਕਾਰ ਵੱਲੋਂ ਪੰਜਾਬ ਦੇ ਪੰਜਾਬੀ ਬੋਲਦੇ ਕਈ ਪਿੰਡਾਂ ਨੂੰ ਉਜਾੜ ਕੇ ਬਣਾਏ ਗਏ ਚੰਡੀਗੜ੍ਹ ਵਿੱਚ ਹਰਿਆਣਾ ਲਈ ਵੱਖਰੀ ਵਿਧਾਨ ਸਭਾ ਦੀ ਉਸਾਰੀ ਲਈ ਜਗ੍ਹਾ ਦੇਣ ਦੀ ਨਿਖੇਧੀ ਕਰਦਿਆਂ ਕਿਹਾ ਕਿ ਅਜਿਹੇ ਮਾਰੂ ਫੈਸਲੇ ਲੈ ਕੇ ਕੇਂਦਰ ਸਰਕਾਰ ਸਿੱਧਾ ਚੰਡੀਗੜ੍ਹ ਤੇ ਕਬਜ਼ਾ ਕਰਕੇ ਕੰਟਰੋਲ ਆਪਣੇ ਹੱਥਾਂ ਵਿੱਚ ਲੈਣਾ ਚਾਹੁੰਦੀ ਹੈ। ਉਨ੍ਹਾਂ ਕਿਹਾ ਕਿ ਚੰਡੀਗੜ੍ਹ ਵਿੱਚ 10 ਏਕੜ ਜ਼ਮੀਨ ਲੈ ਕੇ ਆਪਣੀ ਵਿਧਾਨ ਸਭਾ ਬਣਾਉਣ ਵਾਲਾ ਹਰਿਆਣਾ ਜੋ ਚੰਡੀਗੜ੍ਹ ਨੂੰ 12 ਏਕੜ ਪੰਚਕੂਲਾ ਵਿੱਚ ਜ਼ਮੀਨ ਦੇਣ ਨੂੰ ਹਾਮੀ ਭਰ ਰਿਹਾ ਹੈ, ਉਹ ਖੁਦ ਲਈ ਹੀ ਜ਼ਮੀਨ ਵਿੱਚ ਪੰਚਕੂਲਾ ਵਿੱਚ ਹੀ ਪੱਕੇ ਤੌਰ ’ਤੇ ਵੱਖਰੀ ਵਿਧਾਨ ਸਭਾ ਬਣਾਵੇ। ਸ੍ਰੀ ਬਡੂੰਗਰ ਨੇ ਕਿਹਾ ਕਿ ਕੇਂਦਰ ਸਰਕਾਰ ਲਗਾਤਾਰ ਪੰਜਾਬ ਦੇ ਹੱਕਾਂ ’ਤੇ ਮਾਰੇ ਜਾ ਰਹੇ ਡਾਕਿਆਂ ਵਾਂਗ ਹੁਣ ਚੰਡੀਗੜ੍ਹ ਨੂੰ ਸਿੱਧੇ ਤੌਰ ’ਤੇ ਆਪਣੇ ਅਧਿਕਾਰ ਖੇਤਰ ਵਿੱਚ ਕਰਨਾ ਚਾਹੁੰਦੀ ਹੈ, ਕਿਉਂਕਿ ਪਹਿਲਾਂ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦੀ ਸੈਨੇਟ ਨੂੰ ਭੰਗ ਕਰਨ ਦੀਆਂ ਕੋਸ਼ਿਸ਼ਾਂ ਕੀਤੀਆਂ ਗਈਆਂ, ਭਾਖੜਾ ਬਿਆਸ ਮੈਨੇਜਮੈਂਟ ਬੋਰਡ ਦਾ ਅਧਿਕਾਰ ਆਪਣੇ ਹੱਥਾਂ ਵਿੱਚ ਲੈ ਲਿਆ ਗਿਆ ਤੇ ਹੁਣ ਚੰਡੀਗੜ੍ਹ ਵਿੱਚ ਹਰਿਆਣਾ ਨੂੰ ਵਿਧਾਨ ਸਭਾ ਲਈ ਜ਼ਮੀਨ ਦੇ ਕੇ ਭਾਰਤੀ ਜਨਤਾ ਪਾਰਟੀ ਦੀ ਕੇਂਦਰ ਵਿਚਲੀ ਸਰਕਾਰ ਪੰਜਾਬ ਨਾਲ ਸ਼ਰੇਆਮ ਧੱਕੇਸ਼ਾਹੀ ’ਤੇ ਉਤਰ ਆਈ ਹੈ। ਪ੍ਰੋਫੈਸਰ ਬਡੂੰਗਰ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਨੂੰ ਤੁਰੰਤ ਇਸ ਮੁੱਦੇ ’ਤੇ ਸਰਬ ਪਾਰਟੀ ਮੀਟਿੰਗ ਸੱਦ ਕੇ ਇਸ ਮਾਮਲੇ ’ਤੇ ਸਖ਼ਤ ਸਟੈਂਡ ਲੈਣਾ ਚਾਹੀਦਾ ਹੈ, ਕਿਉਂਕਿ ਚੰਡੀਗੜ੍ਹ ਪੰਜਾਬ ਦਾ ਹੈ।

Advertisement

Advertisement