ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਭਾਜਪਾ ਦੇ ਰਾਜ ਵਿੱਚ ਹਰਿਆਣਾ ਦੇ ਦਰਿਆ ਪਲੀਤ ਹੋਏ: ਸੁਸ਼ੀਲ ਗੁਪਤਾ

08:28 AM Aug 26, 2024 IST

ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 25 ਅਗਸਤ
ਆਮ ਆਦਮੀ ਪਾਰਟੀ (ਆਪ) ਹਰਿਆਣਾ ਵਿੱਚ ਪ੍ਰਦੂਸ਼ਿਤ ਪਾਣੀ ਦੇ ਮੁੱਦੇ ’ਤੇ ਭਾਜਪਾ ਨੂੰ ਘੇਰਿਆ ਹੈ। ‘ਆਪ’ ਹਰਿਆਣਾ ਦੇ ਪ੍ਰਧਾਨ ਡਾ. ਸੁਸ਼ੀਲ ਗੁਪਤਾ ਨੇ ਚੰਡੀਗੜ੍ਹ ਵਿੱਚ ਮੀਡੀਆ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਹਰਿਆਣਾ ਵਿੱਚ ਪ੍ਰਦੂਸ਼ਿਤ ਪਾਣੀ ਦੀ ਵੱਡੀ ਸਮੱਸਿਆ ਖੜ੍ਹੀ ਹੋ ਗਈ ਹੈ ਤੇ ਲੋਕਾਂ ਨੂੰ ਪੀਣ ਵਾਲਾ ਸਾਫ਼ ਪਾਣੀ ਨਹੀਂ ਮਿਲ ਰਿਹਾ ਹੈ।
ਉਨ੍ਹਾਂ ਕਿਹਾ ਕਿ ਭਾਜਪਾ ਦੇ 10 ਸਾਲਾਂ ਦੇ ਕਾਰਜਕਾਲ ਦੌਰਾਨ ਸੂਬੇ ਦੀਆਂ ਸਾਰੀਆਂ ਨਦੀਆਂ ਦਾ ਪਾਣੀ ਪ੍ਰਦੂਸ਼ਿਤ ਹੋ ਗਿਆ ਹੈ। ਭਾਜਪਾ ਦੇ ਕਾਜ ਦੌਰਾਨ ਫੈਕਟਰੀਆਂ ਵਿੱਚੋਂ ਵੱਡੀ ਮਾਤਰਾ ’ਚ ਕੈਮੀਕਲਾਂ ਨੂੰ ਨਦੀਆਂ ਵਿੱਚ ਸੁੱਟਿਆ ਗਿਆ ਹੈ, ਜਿਸ ਕਾਰਨ ਸੂਬੇ ਦੀਆਂ ਨਦੀਆਂ ਦਾ ਪਾਣੀ ਵੀ ਪ੍ਰਦੂਸ਼ਿਤ ਹੋ ਗਿਆ ਹੈ। ਭਾਜਪਾ ਨੇ ਲੋਕਾਂ ਨੂੰ ਪ੍ਰਦੂਸ਼ਿਤ ਪਾਣੀ, ਹਵਾ ਤੇ ਮਿਲਾਵਟੀ ਅਨਾਜ ਦਿੱਤਾ ਹੈ। ਡਾ. ਗੁਪਤਾ ਨੇ ਕਿਹਾ ਕਿ ਅੰਬਾਲਾ ਦੇ ਇਕ ਪਿੰਡ ਵਿੱਚ ਗੰਦਾ ਪਾਣੀ ਪੀਣ ਕਰ ਕੇ 5 ਵਿਅਕਤੀਆਂ ਦੀ ਮੌਤ ਹੋ ਗਈ ਹੈ।
ਯਮੁਨਾਨਗਰ ਵਿੱਚ ਪੇਚਿਸ਼ ਕਾਰਨ ਇਕ ਮੌਤ ਅਤੇ ਕੁਰੂਕਸ਼ੇਤਰ ਵਿੱਚ 24 ਵਿਦਿਆਰਥੀ ਬਿਮਾਰ ਹੋ ਗਏ ਹਨ। ‘ਆਪ’ ਦੇ ਸੂਬਾ ਪ੍ਰਧਾਨ ਨੇ ਕਿਹਾ ਕਿ ਹਰਿਆਣਾ ਦੇ ਲੋਕ ਵੀ ਭਾਜਪਾ ਦੀਆਂ ਲੋਕ ਵਿਰੋਧੀ ਨੀਤੀਆਂ ਨੂੰ ਸਮਝ ਚੁੱਕੇ ਹਨ। ਉਹ ਇਸ ਵਾਰ ਵਿਧਾਨ ਸਭਾ ਚੋਣਾਂ ਵਿੱਚ ਭਾਜਪਾ ਨੂੰ ਨਕਾਰ ਕੇ ਲੋਕ ਹਿੱਤ ਵਿੱਚ ਕੰਮ ਕਰਨ ਵਾਲੀ ‘ਆਪ’ ਦੀ ਚੋਣ ਕਰਨਗੇ।

Advertisement

ਦਰਜਨਾਂ ਲੋਕ ‘ਆਪ’ ਵਿੱਚ ਸ਼ਾਮਲ

ਅੱਜ ਹਰਿਆਣਾ ਦੀ ਹਿੰਦੂ ਯੁਵਾ ਵਾਹਿਨੀ ਤੇ ਕਾਂਗਰਸ ਦੇ ਕਈ ਆਗੂ ‘ਆਪ’ ਵਿੱਚ ਸ਼ਾਮਲ ਹੋ ਗਏ ਹਨ। ਹਰਿਆਣਾ ‘ਆਪ’ ਦੇ ਪ੍ਰਧਾਨ ਡਾ. ਸੁਸ਼ੀਲ ਗੁਪਤਾ ਨੇ ਉਨ੍ਹਾਂ ਦਾ ਪਾਰਟੀ ਵਿੱਚ ਸਵਾਗਤ ਕੀਤਾ। ਇਸ ਮੌਕੇ ਹਿੰਦੂ ਯੁਵਾ ਵਾਹਿਨੀ ਦੇ ਅਮਿਤ ਚੌਧਰੀ ਤੇ ਯੂਥ ਕਾਂਗਰਸ ਦੇ ਸਾਬਕਾ ਜ਼ਿਲ੍ਹਾ ਮੀਤ ਪ੍ਰਧਾਨ ਤਜਿੰਦਰ ਸਿੰਘ ਨੇ ਆਪਣੇ ਦਰਜਨਾਂ ਸਾਥੀਆਂ ਸਣੇ ‘ਆਪ’ ਵਿੱਚ ਸ਼ਾਮਲ ਹੋ ਗਏ ਹਨ।

Advertisement
Advertisement