ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਹਾਥਰਸ ਮਾਮਲਾ: ਕਮਿਸ਼ਨ ਵੱਲੋਂ ਸਥਾਨਕ ਵਾਸੀਆਂ ਤੇ ਗਵਾਹਾਂ ਨਾਲ ਗੱਲਬਾਤ

12:37 PM Jul 07, 2024 IST

ਨੋਇਡਾ, 7 ਜੁਲਾਈ
ਹਾਥਰਸ ਮਾਮਲੇ ਦੀ ਜਾਂਚ ਲਈ ਗਠਿਤ ਕੀਤੇ ਗਏ ਨਿਆਂਇਕ ਕਮਿਸ਼ਨ ਦੇ ਮੈਂਬਰਾਂ ਨੇ ਅੱਜ ਸਥਾਨਕ ਲੋਕਾਂ ਨਾਲ ਗੱਲਬਾਤ ਕੀਤੀ। ਇਸ ਤੋਂ ਇਲਾਵਾ ਉਨ੍ਹਾਂ ਨੇ ਚਸ਼ਮਦੀਦਾਂ ਤੇ ਹੋਰ ਗਵਾਹਾਂ ਨਾਲ ਵੀ ਗੱਲਬਾਤ ਕੀਤੀ ਤੇ ਘਟਨਾ ਦੇ ਵੇਰਵੇ ਹਾਸਲ ਕੀਤੇ। ਇਹ ਟੀਮ ਪੀਡਬਲਿਊਡੀ ਗੈਸਟ ਹਾਊਸ ਵਿਚ ਰੁਕੀ ਹੋਈ ਹੈ ਤੇ ਇਹ ਟੀਮ ਇਥੋਂ ਹੀ ਜਾਂਚ ਜਾਰੀ ਰੱਖੇਗੀ। ਇਥੇ 2 ਜੁਲਾਈ ਨੂੰ ਭਗਦੜ ਮਚੀ ਸੀ। ਭਗਦੜ ਮਚਣ ਕਾਰਨ 121 ਲੋਕਾਂ ਦੀ ਮੌਤ ਹੋ ਗਈ ਸੀ। ਸਰਕਾਰ ਵੱਲੋਂ ਗਠਿਤ ਕਮਿਸ਼ਨ ਦੋ ਮਹੀਨਿਆਂ ਵਿੱਚ ਰਿਪੋਰਟ ਤਿਆਰ ਕਰ ਕੇ ਸਰਕਾਰ ਨੂੰ ਸੌਂਪੇਗਾ। ਅਲਾਹਾਬਾਦ ਹਾਈ ਕੋਰਟ ਦੇ ਸਾਬਕਾ ਜੱਜ ਬ੍ਰਿਜੇਸ਼ ਕੁਮਾਰ ਸ੍ਰੀਵਾਸਤਵ ਦੀ ਪ੍ਰਧਾਨਗੀ ਹੇਠ ਬਣਾਏ ਗਏ ਨਿਆਂਇਕ ਜਾਂਚ ਕਮਿਸ਼ਨ ਵਿੱਚ ਸਾਬਕਾ ਆਈਏਐਸ ਅਧਿਕਾਰੀ ਹੇਮੰਤ ਰਾਓ ਅਤੇ ਸਾਬਕਾ ਆਈਪੀਐਸ ਅਧਿਕਾਰੀ ਭਾਵੇਸ਼ ਕੁਮਾਰ ਸਿੰਘ ਹਨ। ਜਾਂਚ ਤੋਂ ਬਾਅਦ ਨਿਆਂਇਕ ਜਾਂਚ ਕਮਿਸ਼ਨ ਦੀ ਕਮੇਟੀ ਦੇ ਚੇਅਰਮੈਨ ਜਸਟਿਸ ਬ੍ਰਿਜੇਸ਼ ਕੁਮਾਰ ਸ੍ਰੀਵਾਸਤਵ (ਸੇਵਾਮੁਕਤ) ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਉਹ ਉਨ੍ਹਾਂ ਸਾਰਿਆਂ ਤੋਂ ਪੁੱਛਗਿੱਛ ਕਰਨਗੇ ਜਿਨ੍ਹਾਂ ਤੋਂ ਇਸ ਮਾਮਲੇ ਵਿੱਚ ਪੁੱਛਗਿੱਛ ਕੀਤੀ ਜਾਣੀ ਚਾਹੀਦੀ ਹੈ।

Advertisement

Advertisement