ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਹਾਥਰਸ ਮਾਮਲਾ:ਐਸਡੀਓ ਤੇ ਸਰਕਲ ਅਫਸਰ ਸਣੇ ਛੇ ਮੁਅੱਤਲ

10:37 AM Jul 09, 2024 IST

ਲਖਨਊ, 9 ਜੁਲਾਈ

Advertisement

ਹਾਥਰਸ ਮਾਮਲੇ ਦੀ ਜਾਂਚ ਲਈ ਬਣਾਈ ਸਿੱਟ ਨੇ ਅੱਜ ਆਪਣੀ ਰਿਪੋਰਟ ਉਤਰ ਪ੍ਰਦੇਸ਼ ਸਰਕਾਰ ਨੂੰ ਸੌਂਪ ਦਿੱਤੀ ਹੈ। ਇਸ ਤੋਂ ਬਾਅਦ ਸੂਬਾ ਸਰਕਾਰ ਨੇ ਕਾਰਵਾਈ ਕਰਦਿਆਂ ਐਸਡੀਓ ਤੇ ਸਰਕਲ ਅਫਸਰ ਸਣੇ ਛੇ ਜਣਿਆਂ ਨੂੰ ਮੁਅੱਤਲ ਕਰ ਦਿੱਤਾ ਹੈ। ਇਨ੍ਹਾਂ ਅਧਿਕਾਰੀਆਂ ’ਤੇ ਆਪਣੀ ਡਿਊਟੀ ’ਤੇ ਕੋਤਾਹੀ ਕਰਨ ਦੇ ਦੋਸ਼ਾਂ ਹੇਠ ਕਾਰਵਾਈ ਕੀਤੀ ਗਈ ਹੈ। ਇਸ ਤੋਂ ਇਲਾਵਾ ਇਸ ਮਾਮਲੇ ਦੀ ਜਾਂਚ ਲਈ ਗਠਿਤ ਕੀਤੇ ਗਏ ਨਿਆਂਇਕ ਕਮਿਸ਼ਨ ਦੇ ਮੈਂਬਰਾਂ ਨੇ ਕਈ ਗਵਾਹਾਂ ਨਾਲ ਵੀ ਗੱਲਬਾਤ ਕੀਤੀ। ਟੀਮ ਨੇ 900 ਪੰਨਿਆਂ ਦੀ ਰਿਪੋਰਟ ਵਿਚ 150 ਦੇ ਕਰੀਬ ਲੋਕਾਂ ਦੇ ਬਿਆਨ ਦਰਜ ਕੀਤੇ ਹਨ। ਸੂਤਰਾਂ ਅਨੁਸਾਰ ਰਿਪੋਰਟ ਵਿਚ ਕਿਹਾ ਗਿਆ ਹੈ ਕਿ ਭਗਦੜ ਮਚਣ ਦਾ ਕਾਰਨ ਸਤਿਸੰਗ ਦੇ ਮੌਜੂਦਾ ਸਥਾਨ ’ਤੇ ਲੋੜ ਤੋਂ ਵੱਧ ਲੋਕਾਂ ਨੂੰ ਇਕੱਠਾ ਕੀਤਾ ਗਿਆ ਸੀ ਤੇ ਇਸ ਸਬੰਧੀ ਬਣਦੇ ਪ੍ਰਬੰਧ ਨਹੀਂ ਕੀਤੇ ਗਏ ਸਨ ਪਰ ਰਿਪੋਰਟ ਸੌਂਪਣ ਵਾਲੇ ਅਧਿਕਾਰੀ ਨੇ ਇਸ ਮਾਮਲੇ ’ਤੇ ਟਿੱਪਣੀ ਕਰਨ ਤੋਂ ਇਨਕਾਰ ਕਰ ਦਿੱਤਾ। ਹਾਥਰਸ ਵਿਚ ਭਗਦੜ ਮਚਣ ਕਾਰਨ 121 ਲੋਕਾਂ ਦੀ ਮੌਤ ਹੋ ਗਈ ਸੀ। ਮੁੱਖ ਮੰਤਰੀ ਯੋਗੀ ਅਦਿੱਤਿਆਨਾਥ ਵਲੋਂ ਅੱਜ ਇਸ ਰਿਪੋਰਟ ’ਤੇ ਅਧਿਕਾਰੀਆਂ ਨਾਲ ਚਰਚਾ ਕਰਨ ਦੀ ਸੰਭਾਵਨਾ ਹੈ। ਇਹ ਜਾਣਕਾਰੀ ਸੂਬਾ ਸਰਕਾਰ ਦੇ ਇਕ ਸੀਨੀਅਰ ਅਧਿਕਾਰੀ ਨੇ ਏਜੰਸੀ ਨੂੰ ਦਿੱਤੀ। ਜ਼ਿਕਰਯੋਗ ਹੈ ਕਿ ਸੂਰਜਪਾਲ ਉਰਫ਼ ਨਰਾਇਣ ਹਰੀ ਉਰਫ਼ ਭੋਲੇ ਬਾਬਾ ਦੇ ਸਤਿਸੰਗ ਵਿੱਚ 2 ਜੁਲਾਈ ਨੂੰ ਭਗਦੜ ਮਚ ਗਈ ਸੀ ਜਿਸ ਕਾਰਨ 121 ਲੋਕਾਂ ਦੀ ਮੌਤ ਹੋ ਗਈ ਸੀ। ਸਿਟ ਵਿਚ ਵਿੱਚ ਵਧੀਕ ਡਾਇਰੈਕਟਰ ਜਨਰਲ ਆਫ਼ ਪੁਲੀਸ (ਆਗਰਾ ਜ਼ੋਨ) ਅਨੁਪਮ ਕੁਲਸ਼੍ਰੇਸਥਾ ਅਤੇ ਅਲੀਗੜ੍ਹ ਡਿਵੀਜ਼ਨਲ ਕਮਿਸ਼ਨਰ ਸ਼ਾਮਲ ਸਨ। ਇਲਾਹਾਬਾਦ ਹਾਈ ਕੋਰਟ ਦੇ ਸੇਵਾਮੁਕਤ ਜੱਜ ਬ੍ਰਿਜੇਸ਼ ਕੁਮਾਰ ਸ੍ਰੀਵਾਸਤਵ ਅਤੇ ਸੇਵਾਮੁਕਤ ਆਈਪੀਐਸ ਹੇਮੰਤ ਰਾਓ ਦੀ ਅਗਵਾਈ ਵਾਲਾ ਇੱਕ ਵੱਖਰਾ ਨਿਆਂਇਕ ਕਮਿਸ਼ਨ ਵੀ ਹਾਥਰਸ ਭਗਦੜ ਮਾਮਲੇ ਦੀ ਜਾਂਚ ਕਰ ਰਿਹਾ ਹੈ। ਪੁਲੀਸ ਦੀ ਐਫਆਈਆਰ ਵਿਚ ਦੱਸਿਆ ਗਿਆ ਹੈ ਕਿ ਸਤਿਸੰਗ ਲਈ 80,000 ਲੋਕਾਂ ਦੀ ਮਨਜ਼ੂਰੀ ਲਈ ਗਈ ਸੀ ਪਰ ਇਕੱਠ 2.50 ਲੱਖ ਤੋਂ ਵੱਧ ਹੋ ਗਿਆ ਸੀ।

 

Advertisement

Advertisement