ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਹਾਥਰਸ ਭਗਦੜ ਮਾਮਲਾ: ਐੱਸਡੀਐੱਮ ਤੇ ਸੀਓ ਸਣੇ ਛੇ ਅਧਿਕਾਰੀ ਮੁਅੱਤਲ

07:06 AM Jul 10, 2024 IST

ਲਖਨਊ, 9 ਜੁਲਾਈ
ਉੱਤਰ ਪ੍ਰਦੇਸ਼ ਸਰਕਾਰ ਨੇ ਹਾਥਰਸ ਭਗਦੜ ਮਾਮਲੇ ਦੀ ਜਾਂਚ ਲਈ ਬਣਾਈ ਵਿਸ਼ੇਸ਼ ਜਾਂਚ ਟੀਮ (ਸਿਟ) ਦੀ ਰਿਪੋਰਟ ਦੇ ਆਧਾਰ ’ਤੇ ਸਥਾਨਕ ਉਪ ਜ਼ਿਲ੍ਹਾ ਮੈਜਿਸਟਰੇਟ (ਐੱਸਡੀਐੱਮ), ਪੁਲੀਸ ਰੇਂਜ ਅਧਿਕਾਰੀ (ਸੀਓ) ਅਤੇ ਚਾਰ ਹੋਰਾਂ ਨੂੰ ਮੁਅੱਤਲ ਕਰ ਦਿੱਤਾ ਹੈ। ਰਿਪੋਰਟ ਵਿੱਚ ਕਿਹਾ ਗਿਆ ਹੈ ਇਸ ਘਟਨਾ ਪਿੱਛੇ ਕਿਸੇ ‘ਵੱਡੀ ਸਾਜ਼ਿਸ਼’ ਤੋਂ ਇਨਕਾਰ ਨਹੀਂ ਕੀਤਾ ਜਾ ਸਕਦਾ। ਰਿਪੋਰਟ ਵਿੱਚ ਸਥਾਨਕ ਪ੍ਰਸ਼ਾਸਨ ’ਤੇ ਲਾਪਰਵਾਹੀ ਵਰਤਣ ਦਾ ਵੀ ਦੋਸ਼ ਲਾਇਆ ਗਿਆ ਹੈ। 2 ਜੁਲਾਈ ਨੂੰ ਵਾਪਰੀ ਇਸ ਘਟਨਾ ਵਿੱਚ 121 ਵਿਅਕਤੀਆਂ ਦੀ ਜਾਨ ਚਲੀ ਗਈ ਸੀ। ਰਿਪੋਰਟ ਵਿੱਚ ਭਗਦੜ ਲਈ ਪ੍ਰਬੰਧਕਾਂ ਨੂੰ ਜ਼ਿੰਮੇਵਾਰ ਠਹਿਰਾਉਂਦਿਆਂ ਦਾਅਵਾ ਕੀਤਾ ਗਿਆ ਹੈ ਕਿ ਉਨ੍ਹਾਂ ਨੇ ਭੀੜ ਨੂੰ ਸੰਭਾਲਣ ਲਈ ਕੋਈ ਪ੍ਰਬੰਧ ਨਹੀਂ ਕੀਤੇ। ਸੂਤਰਾਂ ਅਨੁਸਾਰ ਰਿਪੋਰਟ ਵਿੱਚ ਜ਼ਿਲ੍ਹਾ ਪ੍ਰਸ਼ਾਸਨ ਦੀ ਜਵਾਬਦੇਹੀ ਵੀ ਤੈਅ ਕੀਤੀ ਗਈ ਹੈ।
ਅਧਿਕਾਰੀਆਂ ਨੇ ਕਿਹਾ, ‘‘ਆਪਣੀ ਮੁਢਲੀ ਜਾਂਚ ਵਿੱਚ ਸਿਟ ਨੇ ਚਸ਼ਮਦੀਦ ਗਵਾਹਾਂ ਅਤੇ ਹੋਰ ਸਬੂਤਾਂ ਦੇ ਆਧਾਰ ’ਤੇ ਭਗਦੜ ਲਈ ਸਮਾਗਮ ਦੇ ਪ੍ਰਬੰਧਕਾਂ ਨੂੰ ਮੁੱਖ ਤੌਰ ’ਤੇ ਜ਼ਿੰਮੇਵਾਰ ਠਹਿਰਾਇਆ ਹੈ। ਸਿਟ ਨੇ ਇਸ ਘਟਨਾ ਪਿੱਛੇ ਕਿਸੇ ਵੱਡੀ ਸਾਜ਼ਿਸ਼ ਤੋਂ ਵੀ ਇਨਕਾਰ ਨਹੀਂ ਕੀਤਾ ਅਤੇ ਕਿਹਾ ਕਿ ਇਸ ਮਾਮਲੇ ਦੀ ਪੂਰੀ ਜਾਂਚ ਕਰਨ ਦੀ ਲੋੜ ਹੈ।’’ਜਾਂਚ ਕਮੇਟੀ ਨੇ ਸਮਾਗਮ ਦੇ ਪ੍ਰਬੰਧਕਾਂ, ਤਹਿਸੀਲ ਪੱਧਰੀ ਪੁਲੀਸ ਤੇ ਪ੍ਰਸ਼ਾਸਨਿਕ ਅਧਿਕਾਰੀਆਂ ਨੂੰ ਵੀ ਦੋਸ਼ੀ ਠਹਿਰਾਇਆ ਹੈ। -ਪੀਟੀਆਈ

Advertisement

ਸੁਪਰੀਮ ਕੋਰਟ ਵੱਲੋਂ ਜਨਹਿਤ ਪਟੀਸ਼ਨ ਸੁਣਵਾਈ ਲਈ ਸੂਚੀਬੱਧ

ਨਵੀਂ ਦਿੱਲੀ: ਸੁਪਰੀਮ ਕੋਰਟ ਨੇ ਹਾਥਰਸ ਭਗਦੜ ਮਾਮਲੇ ਦੀ ਜਾਂਚ ਦੀ ਅਪੀਲ ਵਾਲੀ ਲੋਕ ਹਿਤ ਪਟੀਸ਼ਨ ਸੁਣਵਾਈ ਲਈ ਸੂਚੀਬੱਧ ਕੀਤੀ ਹੈ। ਚੀਫ ਜਸਟਿਸ (ਸੀਜੇਆਈ) ਡੀਵਾਈ ਚੰਦਰਚੂੜ ਨੇ ਕਿਹਾ, ‘‘ਮੈਂ ਕੱਲ੍ਹ ਹੀ ਪਟੀਸ਼ਨ ਸੂਚੀਬੱਧ ਕਰਨ ਦਾ ਹੁਕਮ ਦਿੱਤਾ ਹੈ।’’ ਪਟੀਸ਼ਨਰ ਤੇ ਵਕੀਲ ਵਿਸ਼ਾਲ ਤਿਵਾੜੀ ਨੇ ਇਸ ਪਟੀਸ਼ਨ ’ਤੇ ਤੁਰੰਤ ਸੁਣਵਾਈ ਦੀ ਅਪੀਲ ਕੀਤੀ ਸੀ। -ਪੀਟੀਆਈ

Advertisement
Advertisement