ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਹਾਥਰਸ ਭਗਦੜ: ਸੁਪਰੀਮ ਕੋਰਟ ਨੇ ਜਾਂਚ ਸਬੰਧੀ ਪਟੀਸ਼ਨ ’ਤੇ ਸੁਣਵਾਈ ਕਰਨ ਤੋਂ ਇਨਕਾਰ ਕੀਤਾ

12:42 PM Jul 12, 2024 IST

ਨਵੀਂ ਦਿੱਲੀ, 12 ਜੁਲਾਈ
ਸੁਪਰੀਮ ਕੋਰਟ ਨੇ ਹਾਥਰਸ ਭਗਦੜ ਮਾਮਲੇ ਦੀ ਜਾਂਚ ਕਰਾਉਣ ਸਬੰਧੀ ਪਟੀਸ਼ਨ ’ਤੇ ਅੱਜ ਸੁਣਵਾਈ ਕਰਨ ਤੋਂ ਇਨਕਾਰ ਕਰ ਦਿੱਤਾ ਅਤੇ ਪਟੀਸ਼ਨਰ ਨੂੰ ਇਲਾਹਾਬਾਦ ਹਾਈ ਕੋਰਟ ਦਾ ਰੁਖ਼ ਕਰਨ ਲਈ ਕਿਹਾ। 2 ਜੁਲਾਈ ਨੂੰ ਹੋਈ ਇਸ ਭਗਦੜ ਵਿੱਚ 121 ਵਿਅਕਤੀਆਂ ਦੀ ਮੌਤ ਹੋ ਗਈ ਸੀ। ਚੀਫ਼ ਜਸਟਿਸ ਡੀਵਾਈ ਚੰਦਰਚੂੜ, ਜਸਟਿਸ ਜੇਬੀ ਪਾਰਦੀਵਾਲਾ ਅਤੇ ਜਸਟਿਸ ਮਨੋਜ ਮਿਸ਼ਰਾ ਦੇ ਬੈਂਚ ਨੇ ਕਿਹਾ ਕਿ ਅਜਿਹੀਆਂ ਘਟਨਾਵਾਂ ਪ੍ਰੇਸ਼ਾਨ ਕਰਨ ਵਾਲੀਆਂ ਹਨ ਪਰ ਹਾਈ ਕੋਰਟ ਅਜਿਹੇ ਮਾਮਲਿਆਂ ਦਾ ਨਿਬੇੜਾ ਕਰਨ ਦੇ ਸਮਰੱਥ ਹੈ। ਬੈਂਚ ਨੇ ਕਿਹਾ, ‘‘ਬੇਸ਼ੱਕ, ਇਹ ਪ੍ਰੇਸ਼ਾਨ ਕਰਨ ਵਾਲੀਆਂ ਘਟਨਾਵਾਂ ਹਨ। ਆਮ ਤੌਰ ’ਤੇ ਅਜਿਹੀਆਂ ਘਟਨਾਵਾਂ ਨੂੰ ਵੱਡਾ ਮੁੱਦਾ ਬਣਾਉਣ ਵਾਸਤੇ ਪਟੀਸ਼ਨਾਂ ਦਾਇਰ ਕੀਤੀਆਂ ਜਾਂਦੀਆਂ ਹਨ। ਹਾਈ ਕੋਰਟ ਅਜਿਹੇ ਮਾਮਲਿਆਂ ਦਾ ਨਿਬੇੜਾ ਕਰ ਸਕਦਾ ਹੈ। ਪਟੀਸ਼ਨ ਖਾਰਜ ਕੀਤੀ ਜਾਂਦੀ ਹੈ।’’ ਅਦਾਲਤ ਨੇ ਪਟੀਸ਼ਨਰ ਵਿਸ਼ਾਲ ਤਿਵਾੜੀ ਨੂੰ ਹਾਥਰਸ ਭਗਦੜ ਦੀ ਜਾਂਚ ਦੀ ਮੰਗ ਵਾਲੀ ਪਟੀਸ਼ਨ ’ਤੇ ਸੁਣਵਾਈ ਲਈ ਇਲਾਹਾਬਾਦ ਹਾਈ ਕੋਰਟ ਦਾ ਰੁਖ਼ ਕਰਨ ਲਈ ਕਿਹਾ। -ਪੀਟੀਆਈ

Advertisement

Advertisement
Advertisement