ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਹਾਥਰਸ ਭਗਦੜ: ਯੂਪੀ ਪੁਲੀਸ ਵੱਲੋਂ 3200 ਸਫ਼ਿਆਂ ਦੀ ਚਾਰਜਸ਼ੀਟ ਦਾਖਲ

07:44 AM Oct 04, 2024 IST

ਨਵੀਂ ਦਿੱਲੀ/ਲਖਨਊ, 3 ਅਕਤੂਬਰ
ਉੱਤਰ ਪ੍ਰਦੇਸ਼ ਪੁਲੀਸ ਨੇ ਹਾਥਰਸ ’ਚ ਭਗਦੜ ਨਾਲ ਸਬੰਧਤ 11 ਜਣਿਆਂ ਖ਼ਿਲਾਫ਼ 3200 ਪੰਨਿਆਂ ਦੀ ਚਾਰਜਸ਼ੀਟ ਤਿਆਰ ਕੀਤੀ ਹੈ। ਭਗਦੜ ’ਚ ਔਰਤਾਂ ਤੇ ਬੱਚਿਆਂ ਸਣੇ 121 ਜਣੇ ਮਾਰੇ ਗਏ ਸਨ। ਦੂਜੇ ਪਾਸੇ ਬਚਾਅ ਪੱਖ ਦੇ ਵਕੀਲ ਏਪੀ ਸਿੰਘ ਅਨੁਸਾਰ ਚਾਰਜਸ਼ੀਟ ਵਿੱਚ ਸੂਰਜ ਪਾਲ ਉਰਫ਼ ਭੋਲੇ ਬਾਬਾ ਦਾ ਜ਼ਿਕਰ ਨਹੀਂ ਹੈ, ਜਿਸ ਨੇ ਹਾਥਰਸ ਵਿੱਚ ਸਤਿਸੰਗ ਨੂੰ ਸੰਬੋਧਨ ਕੀਤਾ ਸੀ। ਹਾਥਰਸ ਜ਼ਿਲ੍ਹੇ ਦੇ ਪਿੰਡ ਫੁਲਾਰੀ ’ਚ ਭਗਦੜ ਦੀ ਇਹ ਘਟਨਾ ਇਸ ਸਾਲ 2 ਜੁਲਾਈ ਨੂੰ ਵਾਪਰੀ ਸੀ। ਵਕੀਲ ਨੇ ਵੀਡੀਓ ਸੁਨੇਹੇ ’ਚ ਦੱਸਿਆ ਕਿ ਚਾਰਜਸ਼ੀਟ ’ਚ ਕਿਤੇ ਵੀ ਭੋਲੇ ਬਾਬਾ ਦਾ ਨਾਮ ਸ਼ਾਮਲ ਨਹੀਂ ਹੈ ਅਤੇ ਨਾ ਹੀ ਪੁਲੀਸ ਵੱਲੋਂ ਉਸ ਖ਼ਿਲਾਫ਼ ਕੋਈ ਕੇਸ ਦਰਜ ਕੀਤਾ ਗਿਆ ਹੈ। ਉਨ੍ਹਾਂ ਕਿਹਾ ਇਸ ਮਾਮਲੇ ਦੀ ਸੁਣਵਾਈ 4 ਅਕਤੂਬਰ ਨੂੰ ਤੈਅ ਕੀਤੀ ਗਈ ਹੈ। ਵਕੀਲ ਮੁਤਾਬਕ ਇਸ ਮਾਮਲੇ ’ਚ ਪੁਲੀਸ ਨੇ 91 ਦਿਨਾਂ ’ਚ ਜਾਂਚ ਮੁਕੰਮਲ ਕਰਨ ਤੋਂ ਬਾਅਦ ਚਾਰਜਸ਼ੀਟ ਦਾਇਰ ਕੀਤੀ। ਬਸਪਾ ਮੁਖੀ ਮਾਇਆਵਤੀ ਨੇ ਹਾਥਰਸ ਭਗਦੜ ਮਾਮਲੇ ਸਬੰਧੀ ਪੁਲੀਸ ਵੱਲੋਂ ਦਾਇਰ ਚਾਰਜਸ਼ੀਟ ’ਚ ਸੂਰਜਪਾਲ ਉਰਫ਼ ਭੋਲੇ ਬਾਬਾ ਦਾ ਨਾਮ ਨਾ ਹੋਣ ’ਤੇ ਸਵਾਲ ਉਠਾਏ ਹਨ। ਉਨ੍ਹਾਂ ਦੋਸ਼ ਲਾਇਆ ਕਿ 11 ਮੁਲਜ਼ਮਾਂ ਦੀ ਸੂਚੀ ’ਚ ਸੂਰਜਪਾਲ ਦਾ ਨਾਮ ਸ਼ਾਮਲ ਨਾ ਕੀਤੇ ਜਾਣ ਦਾ ਮਤਲਬ ਹੈ ਕਿ ਉਸ ਨੂੰ ਸੂਬਾ ਸਰਕਾਰ ਵੱਲੋਂ ਸੁਰੱਖਿਆ ਪ੍ਰਾਪਤ ਹੈ। -ਏਐੱਨਆਈ/ਪੀਟੀਆਈ

Advertisement

Advertisement