ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਹਾਥਰਸ ਮਾਮਲਾ: ਦੋਸ਼ੀਆਂ ਨੂੰ ਬਖਸ਼ਿਆ ਨਹੀਂ ਜਾਵੇਗਾ: ਭੋਲੇ ਬਾਬਾ

11:01 AM Jul 06, 2024 IST

ਮੈਨਪੁਰੀ, 6 ਜੁਲਾਈ

Advertisement

ਭੋਲੇ ਬਾਬਾ ਵਜੋਂ ਜਾਣੇ ਜਾਂਦੇ ਸੂਰਜ ਪਾਲ ਸਿੰਘ ਨੇ ਹਾਥਰਸ ਭਗਦੜ ਮਾਮਲੇ ’ਤੇ ਆਪਣੀ ਚੁੱਪ ਤੋੜਦੇ ਹੋਏ ਕਿਹਾ ਕਿ ਹਾਥਰਸ ਵਿਚ ਹਫੜਾ-ਦਫੜੀ ਮਚਾਉਣ ਵਾਲਿਆਂ ਨੂੰ ਬਖਸ਼ਿਆ ਨਹੀਂ ਜਾਵੇਗਾ। ਉਨ੍ਹਾਂ ਕੈਮਰੇ ਸਾਹਮਣੇ ਵੀਡੀਓ ਜਾਰੀ ਕਰਦਿਆਂ ਕਿਹਾ, ‘ਮੈਂ 2 ਜੁਲਾਈ ਦੀ ਘਟਨਾ ਤੋਂ ਬਹੁਤ ਦੁਖੀ ਹਾਂ। ਪ੍ਰਮਾਤਮਾ ਸਾਨੂੰ ਇਹ ਦਰਦ ਸਹਿਣ ਦੀ ਤਾਕਤ ਦੇਵੇ। ਕਿਰਪਾ ਕਰਕੇ ਸਰਕਾਰ ਅਤੇ ਪ੍ਰਸ਼ਾਸਨ ’ਤੇ ਭਰੋਸਾ ਰੱਖੋ। ਮੈਨੂੰ ਵਿਸ਼ਵਾਸ ਹੈ ਕਿ ਅਰਾਜਕਤਾ ਫੈਲਾਉਣ ਵਾਲਿਆਂ ਨੂੰ ਬਖਸ਼ਿਆ ਨਹੀਂ ਜਾਵੇਗਾ। ਪੁਲੀਸ ਐਫਆਈਆਰ ਅਨੁਸਾਰ ਸਤਿਸੰਗ ਸਮਾਗਮ ਵਿਚ ਸਿਰਫ 80,000 ਸ਼ਰਧਾਲੂਆਂ ਦੇ ਇਕੱਠੇ ਹੋਣ ਦੀ ਇਜਾਜ਼ਤ ਦਿੱਤੀ ਗਈ ਸੀ। ਇਸ ਦੇ ਬਾਵਜੂਦ ਲਗਪਗ 2,50,000 ਲੋਕ ਇਕੱਠੇ ਹੋ ਗਏ। ਇਸ ਘਟਨਾ ਵਿਚ ਮੁੱਖ ਦੋਸ਼ੀ ਦੀ ਪਛਾਣ ਦੇਵਪ੍ਰਕਾਸ਼ ਮਧੁਕਰ ਵਜੋਂ ਹੋਈ ਹੈ ਜਿਸ ਨੇ ਪੁਲੀਸ ਕੋਲ ਆਤਮ ਸਮਰਪਣ ਕਰ ਦਿੱਤਾ ਹੈ।

Advertisement
Advertisement