For the best experience, open
https://m.punjabitribuneonline.com
on your mobile browser.
Advertisement

ਰਿਸ਼ਵਤ ਲੈਣ ਦੇ ਦੋਸ਼ ਹੇਠ ਹੌਲਦਾਰ ਗ੍ਰਿਫ਼ਤਾਰ

06:09 AM Jun 07, 2024 IST
ਰਿਸ਼ਵਤ ਲੈਣ ਦੇ ਦੋਸ਼ ਹੇਠ ਹੌਲਦਾਰ ਗ੍ਰਿਫ਼ਤਾਰ
Advertisement

ਪੱਤਰ ਪ੍ਰੇਰਕ
ਐਸ.ਏ.ਐਸ. ਨਗਰ (ਮੁਹਾਲੀ), 6 ਜੂਨ
ਪੰਜਾਬ ਵਿਜੀਲੈਂਸ ਬਿਊਰੋ ਨੇ ਹੌਲਦਾਰ ਮਨਪ੍ਰੀਤ ਸਿੰਘ ਨੂੰ 25 ਹਜ਼ਾਰ ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਹੈ। ਉਸ ਦੇ ਖ਼ਿਲਾਫ਼ ਵਿਜੀਲੈਂਸ ਬਿਊਰੋ ਦੇ ਥਾਣਾ ਫਲਾਇੰਗ ਸਕੁਐਡ-1, ਮੁਹਾਲੀ ਵਿੱਚ ਕੇਸ ਦਰਜ ਕੀਤਾ ਗਿਆ ਹੈ। ਮੁਲਜ਼ਮ ਹੌਲਦਾਰ ਨੂੰ ਭਲਕੇ 7 ਜੂਨ ਨੂੰ ਮੁਹਾਲੀ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ। ਵਿਜੀਲੈਂਸ ਅਨੁਸਾਰ ਇਸ ਸਬੰਧੀ ਬਲਜਿੰਦਰ ਕੌਰ ਨਾਂ ਦੀ ਔਰਤ ਨੇ ਪੰਜਾਬ ਦੇ ਮੁੱਖ ਮੰਤਰੀ ਦੇ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ ਪੋਰਟਲ ਉੱਤੇ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ ’ਤੇ ਕਾਰਵਾਈ ਕੀਤੀ ਗਈ ਹੈ। ਬਲਜਿੰਦਰ ਕੌਰ ਨੇ ਸ਼ਿਕਾਇਤ ਵਿੱਚ ਦੱਸਿਆ ਹੈ ਕਿ ਮੁਲਾਜ਼ਮ ਨੇ ਇਸ ਮਾਮਲੇ ਦੀ ਜਾਂਚ ਛੇਤੀ ਮੁਕੰਮਲ ਕਰਨ ਬਦਲੇ 50 ਹਜ਼ਾਰ ਰੁਪਏ ਰਿਸ਼ਵਤ ਦੇਣ ਦੀ ਮੰਗ ਕੀਤੀ ਸੀ। ਜਿਸ ’ਚੋਂ ਉਹ ਪਹਿਲਾਂ ਹੀ 25,000 ਰੁਪਏ ਲੈ ਚੁੱਕਾ ਹੈ।

Advertisement

Advertisement
Author Image

joginder kumar

View all posts

Advertisement
Advertisement
×