ਹਵਾਲਾਤੀ ਨੇ ਫਾਹਾ ਲਿਆ
08:40 AM Jul 21, 2024 IST
ਨਿੱਜੀ ਪੱਤਰ ਪ੍ਰੇਰਕ
ਸੰਗਰੂਰ, 20 ਜੁਲਾਈ
ਜ਼ਿਲ੍ਹਾ ਜੇਲ੍ਹ ’ਚ ਬੰਦ ਹਵਾਲਾਤੀ ਨੇ ਫਾਹਾ ਲੈ ਕੇ ਖ਼ੁਦਕੁਸ਼ੀ ਕਰ ਲਈ ਹੈ। ਮ੍ਰਿਤਕ ਦੀ ਪਛਾਣ ਜੀਵਨ ਸਿੰਘ (20) ਵਜੋਂ ਹੋਈ ਹੈ। ਹਵਾਲਾਤੀ ਬੀਤੇ ਦਿਨ ਰਾਜਿੰਦਰਾ ਹਸਪਤਾਲ ਪਟਿਆਲਾ ਵਿੱਚ ਪੁਲੀਸ ਮੁਲਾਜ਼ਮਾਂ ਨੂੰ ਝਕਾਨੀ ਦੇ ਕੇ ਫ਼ਰਾਰ ਹੋ ਗਿਆ ਸੀ, ਜਿਸ ਨੂੰ ਪੁਲੀਸ ਨੇ ਮੁੜ ਗ੍ਰਿਫ਼ਤਾਰ ਕਰ ਲਿਆ ਸੀ। ਅੱਜ ਸਥਾਨਕ ਸਿਵਲ ਹਸਪਤਾਲ ਵਿੱਚ ਡਾਕਟਰਾਂ ਦੇ ਤਿੰਨ ਮੈਂਬਰੀ ਬੋਰਡ ਵੱਲੋਂ ਮ੍ਰਿਤਕ ਦਾ ਪੋਸਟਮਾਰਟਮ ਕੀਤਾ ਗਿਆ। ਮ੍ਰਿਤਕ ਦੇ ਪਿਤਾ ਮੱਘਰ ਸਿੰਘ ਵਾਸੀ ਜਗਤਪੁਰਾ ਬਸਤੀ ਸੁਨਾਮ ਨੇ ਦੱਸਿਆ ਕਿ ਉਸ ਦੇ ਪੁੱਤਰ ਖ਼ਿਲਾਫ਼ ਨਾਬਾਲਗ ਲੜਕੀ ਦੇ ਪਰਿਵਾਰ ਵੱਲੋਂ ਜਬਰ-ਜਨਾਹ ਦੇ ਦੋਸ਼ ਹੇਠ ਕੇਸ ਦਰਜ ਕਰਵਾਇਆ ਗਿਆ ਸੀ। ਉਨ੍ਹਾਂ ਮਾਮਲੇ ਦੀ ਜਾਂਚ ਮੰਗੀ ਹੈ। ਜੇਲ੍ਹ ਪ੍ਰਸ਼ਾਸਨ ਅਨੁਸਾਰ 18 ਜੁਲਾਈ ਨੂੰ ਜੀਵਨ ਸਿੰਘ ਨੂੰ ਛਾਤੀ ’ਚ ਦਰਦ ਹੋਣ ਮਗਰੋਂ ਸਿਵਲ ਹਸਪਤਾਲ ਲਿਜਾਇਆ ਗਿਆ, ਜਿੱਥੋਂ ਡਾਕਟਰਾਂ ਨੇ ਉਸ ਨੂੰ ਪਟਿਆਲਾ ਰੈਫ਼ਰ ਕਰ ਦਿੱਤਾ ਸੀ।
Advertisement
Advertisement
Related News
Advertisement