ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਹਾਥਰਸ: ਰਾਹੁਲ ਗਾਂਧੀ ਵੱਲੋਂ ਪੀੜਤ ਪਰਿਵਾਰਾਂ ਨਾਲ ਮੁਲਾਕਾਤ

10:22 AM Jul 05, 2024 IST

ਅਲੀਗੜ੍ਹ/ਹਾਥਰਸ, 5 ਜੁਲਾਈ

Advertisement

ਕਾਂਗਰਸ ਸੰਸਦ ਮੈਂਬਰ ਰਾਹੁਲ ਗਾਂਧੀ ਅੱਜ ਉੱਤਰ ਪ੍ਰਦੇਸ਼ ਦੇ ਅਲੀਗੜ੍ਹ ਦੇ ਪਿਲਖਨਾ ਪਿੰਡ ਪਹੁੰਚੇ ਅਤੇ ਹਾਥਰਸ ਭਗਦੜ ਦੇ ਪੀੜਤਾਂ ਦੇ ਪਰਿਵਾਰਾਂ ਨਾਲ ਮੁਲਾਕਾਤ ਕੀਤੀ। ਇਥੇ ਭਗਦੜ ਮਚਣ ਤੋਂ ਬਾਅਦ 121 ਲੋਕਾਂ ਦੀ ਮੌਤ ਹੋ ਗਈ ਸੀ ਅਤੇ ਇੱਕ ਦਰਜਨ ਤੋਂ ਵੱਧ ਜ਼ਖਮੀ ਹੋਏ ਸਨ। ਰਾਹੁਲ ਗਾਂਧੀ ਨੇ ਪਰਿਵਾਰਾਂ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਨੂੰ ਮਿਲੀ ਮਦਦ ਬਾਰੇ ਜਾਣਕਾਰੀ ਲਈ। ਉਨ੍ਹਾਂ ਭਰੋਸਾ ਦਿੱਤਾ ਕਿ ਉਹ ਉਨ੍ਹਾਂ ਦੀਆਂ ਸਮੱਸਿਆਵਾਂ ਨੂੰ ਸਹੀ ਮੰਚ ’ਤੇ ਉਠਾਉਣਗੇ ਅਤੇ ਉਨ੍ਹਾਂ ਦੀ ਹਰ ਸੰਭਵ ਮਦਦ ਵੀ ਕਰਨਗੇ। ਕਾਂਗਰਸੀ ਆਗੂ ਬਾਅਦ ਵਿੱਚ ਹਾਥਰਸ ਗਏ ਜਿੱਥੇ ਉਨ੍ਹਾਂ ਜ਼ਖ਼ਮੀਆਂ ਅਤੇ ਭਗਦੜ ਵਿੱਚ ਮਾਰੇ ਗਏ ਲੋਕਾਂ ਦੇ ਪਰਿਵਾਰਾਂ ਨਾਲ ਮੁਲਾਕਾਤ ਕੀਤੀ। ਉੱਧਰ, ਹਾਥਰਸ ਭਗਦੜ ਮਾਮਲੇ ਦੇ ਮੁੱਖ ਮੁਲਜ਼ਮ ਦੇਵਪ੍ਰਕਾਸ਼ ਮਧੁਕਰ ਨੇ ਦਿੱਲੀ ਵਿੱਚ ਪੁਲੀਸ ਕੋਲ ਆਤਮਸਮਰਪਣ ਕਰ ਦਿੱਤਾ। ਇਹ ਦਾਅਵਾ ਮੁੱਖ ਮੁਲਜ਼ਮ ਦੇ ਵਕੀਲ ਨੇ ਕੀਤਾ ਹੈ। -ਏਜੰਸੀ

 

Advertisement

Advertisement
Advertisement