HC-RASHID-BAIL: ਦਿੱਲੀ ਹਾਈਕੋਰਟ ਨੇ ਰਾਸ਼ਿਦ ਦੀ ਜ਼ਮਾਨਤ ਪਟੀਸ਼ਨ ’ਤੇ ਐੱਨਆਈਏ ਤੋਂ ਜਵਾਬ ਮੰਗਿਆ
11:15 AM May 15, 2025 IST
ਨਵੀਂ ਦਿੱਲੀ, 15 ਮਈ
Advertisement
Delhi HC issues notice to NIA ਦਿੱਲੀ ਹਾਈ ਕੋਰਟ ਨੇ ਜੰਮੂ-ਕਸ਼ਮੀਰ ਦੇ ਸੰਸਦ ਮੈਂਬਰ ਇੰਜਨੀਅਰ ਰਾਸ਼ਿਦ ਵੱਲੋਂ ਯੂਏਪੀਏ ਤਹਿਤ ਦਰਜ ਕੀਤੇ ਗਏ ਦਹਿਸ਼ਤੀ ਫੰਡਿੰਗ ਮਾਮਲੇ ਵਿੱਚ ਜ਼ਮਾਨਤ ਦੀ ਮੰਗ ਕਰਨ ਵਾਲੀ ਪਟੀਸ਼ਨ ’ਤੇ ਕੌਮੀ ਜਾਂਚ ਏਜੰਸੀ (ਐਨਆਈਏ) ਤੋਂ ਜਵਾਬ ਮੰਗਿਆ ਹੈ। ਜਸਟਿਸ ਸੁਬਰਾਮਨੀਅਮ ਪ੍ਰਸਾਦ ਅਤੇ ਜਸਟਿਸ ਹਰੀਸ਼ ਵੈਦਿਆਨਾਥਨ ਸ਼ੰਕਰ ’ਤੇ ਆਧਾਰਿਤ ਡਿਵੀਜ਼ਨ ਬੈਂਚ ਨੇ ਨੋਟਿਸ ਜਾਰੀ ਕਰਦਿਆਂ ਜਵਾਬ ਮੰਗਿਆ ਹੈ। ਇਸ ਤੋਂ ਪਹਿਲਾਂ ਹੇਠਲੀ ਅਦਾਲਤ ਨੇ 21 ਮਾਰਚ ਨੂੰ ਰਾਸ਼ਿਦ ਨੂੰ ਜ਼ਮਾਨਤ ਦੇਣ ਤੋਂ ਇਨਕਾਰ ਕਰ ਦਿੱਤਾ ਸੀ ਤੇ ਰਾਸ਼ਿਦ ਨੇ ਇਸ ਫੈਸਲੇ ਖ਼ਿਲਾਫ਼ ਹਾਈ ਕੋਰਟ ਦਾ ਰੁਖ਼ ਕੀਤਾ ਸੀ। ਜਸਟਿਸ ਨੇ ਇਸ ਮਾਮਲੇ ਦੀ ਅਗਲੀ ਸੁਣਵਾਈ 29 ਜੁਲਾਈ ਨਿਰਧਾਰਤ ਕੀਤੀ ਹੈ।
Advertisement
Advertisement