ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਐੱਚਸੀਏ ਮਾਮਲਾ: ਈਡੀ ਅੱਗੇ ਪੇਸ਼ ਨਹੀਂ ਹੋਏ ਅਜ਼ਹਰੂਦੀਨ

07:52 AM Oct 04, 2024 IST

ਹੈਦਰਾਬਾਦ, 3 ਅਕਤੂਬਰ
ਭਾਰਤੀ ਕ੍ਰਿਕਟ ਟੀਮ ਦੇ ਸਾਬਕਾ ਕਪਤਾਨ ਅਤੇ ਕਾਂਗਰਸੀ ਆਗੂ ਮੁਹੰਮਦ ਅਜ਼ਹਰੂਦੀਨ ਹੈਦਰਾਬਾਦ ਕ੍ਰਿਕਟ ਐਸੋਸੀਏਸ਼ਨ (ਐੱਚਸੀਏ) ਵਿੱਚ ਕਥਿਤ ਵਿੱਤੀ ਬੇਨਿਯਮੀਆਂ ਨਾਲ ਜੁੜੇ ਮਨੀ ਲਾਂਡਰਿੰਗ ਮਾਮਲੇ ਦੀ ਜਾਂਚ ਦੇ ਸਬੰਧ ਵਿੱਚ ਅੱਜ ਐਨਫੋਰਸਮੈਂਟ ਡਾਇਰੈਕਟੋਰੇਟ ਅੱਗੇ ਪੇਸ਼ ਨਹੀਂ ਹੋਏ। ਸੂਤਰਾਂ ਨੇ ਦੱਸਿਆ ਕਿ ਸਾਬਕਾ ਸੰਸਦ ਮੈਂਬਰ ਨੂੰ 3 ਅਕਤੂਬਰ ਨੂੰ ਇੱਥੇ ਸੰਘੀ ਏਜੰਸੀ ਦੇ ਦਫ਼ਤਰ ਵਿੱਚ ਪੇਸ਼ ਹੋਣ ਅਤੇ ਮਨੀ ਲਾਂਡਰਿੰਗ ਰੋਕੂ ਐਕਟ ਤਹਿਤ ਆਪਣਾ ਬਿਆਨ ਦਰਜ ਕਰਵਾਉਣ ਲਈ ਕਿਹਾ ਗਿਆ ਸੀ। ਹਾਲਾਂਕਿ, ਸਾਬਕਾ ਕ੍ਰਿਕਟਰ ਨੇ ਏਜੰਸੀ ਤੋਂ ਹੋਰ ਸਮਾਂ ਮੰਗਿਆ। ਸੂਤਰਾਂ ਨੇ ਦੱਸਿਆ ਕਿ ਅਜ਼ਹਰੂਦੀਨ ਨੂੰ 8 ਅਕਤੂਬਰ ਲਈ ਨਵਾਂ ਸੰਮਨ ਜਾਰੀ ਕੀਤਾ ਗਿਆ ਹੈ। ਇਹ ਜਾਂਚ ਐੱਚਸੀਏ ਵਿੱਚ ਕਥਿਤ ਵਿੱਤੀ ਬੇਨਿਯਮੀਆਂ ਨਾਲ ਜੁੜੀ ਹੈ ਜਿਸ ਨੂੰ ਲੈ ਕੇ ਈਡੀ ਨੇ ਪਿਛਲੇ ਸਾਲ ਨਵੰਬਰ ਵਿੱਚ ਛਾਪੇ ਮਾਰੇ ਸਨ। ਏਜੰਸੀ ਨੇ ਐੱਚਸੀਏ ਦੇ ਸਾਬਕਾ ਅਹੁਦੇਦਾਰਾਂ ਦੇ ਟਿਕਾਣਿਆਂ ’ਤੇ ਛਾਪੇ ਮਾਰੇ ਸਨ, ਜਿਨ੍ਹਾਂ ਵਿੱਚ ਐੱਚਸੀਏ ਦੇ ਸਾਬਕਾ ਪ੍ਰਧਾਨ ਤੇ ਕ੍ਰਿਕਟਰ ਸ਼ਿਵਲਾਲ ਯਾਦਵ, ਕਾਂਗਰਸੀ ਵਿਧਾਇਕ ਤੇ ਐੱਚਸੀਏ ਦੇ ਸਾਬਕਾ ਪ੍ਰਧਾਨ ਗੱਦਾਮ ਵਿਨੋਦ, ਐੱਚਸੀਏ ਦੇ ਸਾਬਕਾ ਸਕੱਤਰ ਅਰਸ਼ਦ ਅਯੂਬ ਤੋਂ ਇਲਾਵਾ ‘ਐੱਸਐੱਸ ਕੰਸਲਟੈਂਟਸ ਪ੍ਰਾਈਵੇਟ ਲਿਮਿਟਡ’ ਨਾਮ ਦੀ ਕੰਪਨੀ ਦੇ ਦਫ਼ਤਰ ਅਤੇ ਇਸ ਦੇ ਐੱਮਡੀ ਸੱਤਿਆਨਾਰਾਇਣ ਦੀ ਰਿਹਾਇਸ਼ ਵੀ ਸ਼ਾਮਲ ਸੀ। ਸੂਤਰਾਂ ਨੇ ਦੱਸਿਆ ਕਿ ਐੱਚਸੀਏ ਪ੍ਰਧਾਨ ਵਜੋਂ ਅਜ਼ਹਰੂਦੀਨ ਦੇ ਕਾਰਜਕਾਲ ਦੌਰਾਨ ਉਨ੍ਹਾਂ ਦੀ ਭੂਮਿਕਾ ਏਜੰਸੀ ਦੀ ਜਾਂਚ ਦੇ ਦਾਇਰੇ ਵਿੱਚ ਹੈ। -ਪੀਟੀਆਈ

Advertisement

Advertisement