ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਪਤਨੀ ਦਾ ਕਤਲ ਕਰਨ ਮਗਰੋਂ ਫਾਹਾ ਲਿਆ

08:30 AM Oct 09, 2024 IST

ਟ੍ਰਿਬਿਊਨ ਨਿਊਜ਼ ਸਰਵਿਸ
ਲੁਧਿਆਣਾ, 8 ਅਕਤੂਬਰ
ਗਿਆਸਪੁਰਾ ਦੇ ਨਿਊ ਰਾਮ ਨਗਰ ਇਲਾਕੇ ਵਿੱਚ ਪ੍ਰੇਸ਼ਾਨ ਵਿਅਕਤੀ ਨੇ ਆਪਣੀ ਪਤਨੀ ਦਾ ਗਲਾ ਘੁੱਟ ਕੇ ਕਤਲ ਕਰ ਦਿੱਤਾ ਅਤੇ ਫਿਰ ਲਾਸ਼ ਨੂੰ ਫਾਹਾ ਲਗਾ ਦਿੱਤਾ। ਘਟਨਾ ਦਾ ਪਤਾ ਉਦੋਂ ਲੱਗਿਆ ਜਦੋਂ ਉਨ੍ਹਾਂ ਦੇ ਬੱਚੇ ਟਿਊਸ਼ਨ ਪੜ੍ਹ ਕੇ ਦੇਰ ਸ਼ਾਮ ਘਰ ਪਰਤੇ ਤਾਂ ਉਨ੍ਹਾਂ ਦੀਆਂ ਲਾਸ਼ਾਂ ਸਾਹਮਣੇ ਲਟਕ ਰਹੀਆਂ ਸਨ। ਮ੍ਰਿਤਕਾਂ ਦੀ ਪਛਾਣ ਅਮਰਜੀਤ (35) ਅਤੇ ਮਮਤਾ ਰਾਣੀ (35) ਵਜੋਂ ਹੋਈ ਹੈ। ਥਾਣਾ ਸਾਹਨੇਵਾਲ ਪੁਲੀਸ ਨੇ ਜਾਂਚ ਤੋਂ ਬਾਅਦ ਪੋਸਟਮਾਰਟਮ ਕਰਵਾ ਕੇ ਦੋਵੇ ਲਾਸ਼ਾਂ ਵਾਰਸਾਂ ਨੂੰ ਸੌਂਪ ਦਿੱਤੀਆਂ ਹਨ। ਥਾਣਾ ਸਾਹਨੇਵਾਲ ਦੇ ਐੱਸਐੱਚਓ ਇੰਸਪੈਕਟਰ ਜਗਦੇਵ ਸਿੰਘ ਨੇ ਦੱਸਿਆ ਕਿ ਅਮਰਜੀਤ ਛੋਟਾ-ਮੋਟਾ ਕਾਰੋਬਾਰ ਕਰਦਾ ਸੀ। ਉਨ੍ਹਾਂ ਦੱਸਿਆ ਕਿ ਉਸ ਦੇ ਦੋ ਬੱਚੇ ਸਨ। ਉਹ ਪਿਛਲੇ ਕੁਝ ਦਿਨਾਂ ਤੋਂ ਪ੍ਰੇਸ਼ਾਨ ਸੀ।

Advertisement

Advertisement