ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਓਪਨ ਐਂਡ ਡਿਸਟੈਂਸ ਲਰਨਿੰਗ ਵਿਭਾਗ ਦਾ ਮੁਖੀ ਤੇ ਸੀਨੀਅਰ ਸਹਾਇਕ ਮੁਅੱਤਲ

08:44 AM Jul 26, 2023 IST
featuredImage featuredImage

ਸਰਬਜੀਤ ਸਿੰਘ ਭੰਗੂ
ਪਟਿਆਲਾ, 25 ਜੁਲਾਈ
ਪੰਜਾਬੀ ਯੂਨੀਵਰਸਿਟੀ ਦੇ ਓਪਨ ਐਂਡ ਡਿਸਟੈਂਸ ਲਰਨਿੰਗ ਵਿਭਾਗ ਵੱਲੋਂ ਯੂਜੀਸੀ ਨਾਲ ਸਬੰਧਤ ਕੋਰਸਾਂ ਦੀ ਸਮੇਂ ਸਿਰ ਫੀਸ ਨਾ ਭਰਨ ਕਰ ਕੇ ਐਤਕੀਂ ਅਜਿਹੇ ਕਈ ਕੋਰਸਾਂ ਲਈ ਯੂਨੀਵਰਸਿਟੀ ਨੂੰ ਪ੍ਰਵਾਨਗੀ ਨਹੀਂ ਮਿਲ ਸਕੀ। ਵਾਈਸ ਚਾਂਸਲਰ ਪ੍ਰੋ. ਅਰਵਿੰਦ ਨੇ ਇਸ ਦਾ ਨੋਟਿਸ ਲੈਂਦਿਆਂ ਵਿਭਾਗ ਦੇ ਮੁਖੀ ਡਾ. ਸਤਨਿਾਮ ਸਿੰਘ ਸੰਧੂ ਅਤੇ ਸੀਨੀਅਰ ਸਹਾਇਕ ਸੁਖਵਿੰਦਰ ਸਿੰਘ ਨੂੰ ਉਨ੍ਹਾਂ ਦੇ ਅਹੁਦਿਆਂ ਤੋਂ ਮੁਅੱਤਲ ਕਰ ਦਿੱਤਾ ਹੈ।
ਜ਼ਿਕਰਯੋਗ ਹੈ ਕਿ ਡਾ. ਸੰਧੂ ਦੇ ਵਿਦੇਸ਼ ਗਏ ਹੋਣ ਕਰ ਕੇ ਉਨ੍ਹਾਂ ਦਾ ਕਾਰਜਭਾਰ ਡਾ. ਹਰਵਿੰਦਰ ਕੌਰ ਸੰਭਾਲ ਰਹੇ ਹਨ। ਜਾਣਕਾਰੀ ਅਨੁਸਾਰ ਯੂਨੀਵਰਸਿਟੀ ਦੇ ਇਸ ਓਪਨ ਐਂਡ ਡਿਸਟੈਂਸ ਲਰਨਿੰਗ ਵਿਭਾਗ ਵੱਲੋਂ ਯੂਜੀਸੀ ਨਾਲ ਸਬੰਧਤ ਜਿਹੜੇ ਕੋਰਸ ਕਰਵਾਏ ਜਾਂਦੇ ਹਨ, ਉਨ੍ਹਾਂ ਸਬੰਧੀ ਬਣਦੀ ਤਕਰੀਬਨ 3 ਲੱਖ ਰੁਪਏ ਪ੍ਰਵਾਨਗੀ ਫੀਸ ਯੂਜੀਸੀ ਕੋਲ 31 ਮਾਰਚ 2023 ਤੱਕ ਜਮ੍ਹਾਂ ਕਰਵਾਉਣੀ ਸੀ ਪਰ ਇਹ ਫੀਸ ਸਮੇਂ ਸਿਰ ਨਾ ਜਮ੍ਹਾਂ ਕਰਵਾਉਣ ਕਾਰਨ ਯੂਜੀਸੀ ਤੋਂ ਚਾਲੂ ਅਕਾਦਮਿਕ ਸੈਸ਼ਨ ਲਈ ਇਨ੍ਹਾਂ ਕੋਰਸਾਂ ਲਈ ਪ੍ਰਵਾਨਗੀ ਨਹੀਂ ਮਿਲ ਸਕੀ, ਜਿਸ ਦੇ ਚੱਲਦਿਆਂ ਹੀ ਇਹ ਐਕਸ਼ਨ ਲਿਆ ਗਿਆ ਹੈ।
ਯੂਜੀਸੀ ਵੱਲੋਂ ਕੋਰਸਾਂ ਦੀ ਪ੍ਰਵਾਨਗੀ ਨਾ ਦੇਣ ਕਰ ਕੇ ਯੂਨੀਵਰਸਿਟੀ ਵੱਲੋਂ ਇੱਕ ਅਦਾਲਤੀ ਕੇਸ ਵੀ ਦਾਇਰ ਕੀਤਾ ਗਿਆ ਸੀ ਪਰ ਹਾਲ ਹੀ ’ਚ ਇਹ ਕੇਸ ਯੂਨੀਵਰਸਿਟੀ ਨੇ ਵਾਪਸ ਲੈ ਲਿਆ ਹੈ। ਭਾਵੇਂ ਇਸ ਦੀ ਅਧਿਕਾਰਤ ਤੌਰ ’ਤੇ ਤਾਂ ਪੁਸ਼ਟੀ ਨਹੀਂ ਹੋ ਸਕੀ ਪਰ ਆਹਲਾ ਮਿਆਰੀ ਸੂਤਰਾਂ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਕੋਰਸਾਂ ਸਬੰਧੀ ਪ੍ਰਵਾਨਗੀ ਦੇਣ ’ਤੇ ਬਣੀ ਸਹਿਮਤੀ ਤਹਿਤ ਹੀ ਇਹ ਕੇਸ ਵਾਪਸ ਲਿਆ ਗਿਆ ਹੈ।

Advertisement

Advertisement