ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਐਂਟੀ ਨਾਰਕੋਟਿਕਸ ਟਾਸਕ ਫੋਰਸ ਦਾ ਮੁਖੀ ਰਿਸ਼ਵਤ ਲੈਂਦਾ ਕਾਬੂ

06:24 AM Oct 30, 2024 IST

ਖੇਤਰੀ ਪ੍ਰਤੀਨਿਧ
ਪਟਿਆਲਾ, 29 ਅਕਤੂਬਰ
ਵਿਜੀਲੈਂਸ ਬਿਊਰੋ ਨੇ ਅੱਜ ਪਟਿਆਲਾ ਦੀ ਐਂਟੀ ਨਾਰਕੋਟਿਕਸ ਟਾਸਕ ਫੋਰਸ (ਏਐੱਨਟੀਐੱਫ) ਦੇ ਇੰਚਾਰਜ ਇੰਸਪੈਕਟਰ ਗੁਰਿੰਦਰ ਸਿੰਘ ਨੂੰ ਇੱਕ ਲੱਖ ਰੁਪਏ ਰਿਸ਼ਵਤ ਲੈਂਦਿਆਂ ਦੋ ਸਰਕਾਰੀ ਗਵਾਹਾਂ ਦੀ ਮੌਜੂਦਗੀ ਵਿੱਚ ਰੰਗੇ ਹੱਥੀਂ ਕਾਬੂ ਕੀਤਾ ਹੈ। ਇਹ ਕਾਰਵਾਈ ਜ਼ਿਲ੍ਹੇ ਦੇ ਪਿੰਡ ਰੋਹਟੀ ਪੁਲ ਵਾਸੀ ਪੂਜਾ ਦੀ ਸ਼ਿਕਾਇਤ ’ਤੇ ਕੀਤੀ ਗਈ ਹੈ। ਵਿਜੀਲੈਂਸ ਦੇ ਪਟਿਆਲਾ ਸਥਿਤ ਦਫ਼ਤਰ ਦੇ ਬੁਲਾਰੇ ਨੇ ਦੱਸਿਆ ਕਿ ਇਹ ਪੁਲੀਸ ਇੰਸਪੈਕਟਰ ਕਿਸੇ ਮਾਮਲੇ ਨੂੰ ਲੈ ਕੇ ਪੂਜਾ ਦੇ ਪਿਤਾ ਕੋਲੋਂ ਤਿੰਨ ਲੱਖ ਰੁਪਏ ਦੀ ਮੰਗ ਕਰ ਰਿਹਾ ਸੀ। ਇਹ ਰਾਸ਼ੀ ਨਾ ਦੇਣ ਦੀ ਸੂਰਤ ਵਿੱਚ ਉਹ ਉਸ ਨੂੰ ਨਸ਼ੀਲੇ ਪਦਾਰਥਾਂ ਦੀ ਤਸਕਰੀ ਦੇ ਕੇਸ ਵਿੱਚ ਫਸਾਉਣ ਦੀਆਂ ਧਮਕੀਆਂ ਵੀ ਦੇ ਰਿਹਾ ਸੀ। ਕੇਸ ਦੇ ਡਰੋਂ ਰਿਸ਼ਵਤ ਦੇਣੀ ਹੀ ਮੁਨਾਸਿਬ ਸਮਝੀ ਤੇ ਦੋਵਾਂ ਧਿਰਾਂ ਦਰਮਿਆਨ ਡੇਢ ਲੱਖ ਰੁਪਏ ’ਤੇ ਸਹਿਮਤੀ ਬਣ ਗਈ। ਪੂਜਾ ਮੁਤਾਬਕ ਪਹਿਲੀ ਕਿਸ਼ਤ ਵਜੋਂ ਪੰਜਾਹ ਹਜ਼ਾਰ ਰੁਪਏ ਉਹ ਪਹਿਲਾਂ ਹੀ ਚੁੱਕਿਆ ਸੀ ਜਦਕਿ ਹੁਣ ਬਾਕੀ ਰਹਿੰਦਾ ਇੱਕ ਲੱਖ ਰੁਪਿਆ ਲੈ ਰਿਹਾ ਸੀ।

Advertisement

Advertisement