ਡੇਰਾ ਚਰਨ ਘਾਟ ਦੇ ਮੁਖੀ ਨੂੰ ਨਿਆਂਇਕ ਹਿਰਾਸਤ ’ਚ ਭੇਜਿਆ
08:05 AM Sep 04, 2024 IST
ਪੱਤਰ ਪ੍ਰੇਰਕ
ਜਗਰਾਉਂ 3 ਸਤੰਬਰ
ਚਰਨ ਘਾਟ ਡੇਰੇ ਦੇ ਮੁੱਖ ਪ੍ਰਬੰਧਕ ਬਲਜਿੰਦਰ ਸਿੰਘ, ਜਿਸ ਨੂੰ ਜਬਰ-ਜਨਾਹ ਦੇ ਕੇਸ ਵਿਚ ਬੀਤੇ ਦਿਨ ਅਦਾਲਤ ਨੇ ਇੱਕ ਦਿਨ ਦੇ ਪੁਲੀਸ ਰਿਮਾਂਡ ’ਤੇ ਭੇਜਿਆ ਸੀ, ਦਾ ਅੱਜ ਰਿਮਾਂਡ ਖਤਮ ਹੋਣ ’ਤੇ ਉਸ ਨੂੰ ਜੇਲ੍ਹ ਭੇਜ ਦਿੱਤਾ ਗਿਆ ਹੈ। ਇੰਸਪੈਕਟਰ ਅੰਮ੍ਰਿਤਪਾਲ ਸਿੰਘ ਨੇ ਦੱਸਿਆ ਕਿ ਪੁਲੀਸ ਤੇ ਸਿਵਲ ਪ੍ਰਸ਼ਾਸਨਿਕ ਅਧਿਕਾਰੀਆਂ ਨੇ ਇਸ ਘਟਨਾ ਨੂੰ ਗੰਭੀਰਤਾ ਨਾਲ ਲੈਂਦਿਆਂ ਬਾਬੇ ਬਾਰੇ ਹੋਰ ਵੇਰਵੇ ਹਾਸਲ ਕਰਨੇ ਸ਼ੁਰੂ ਕਰ ਦਿੱਤੇ ਹਨ। ਇਸ ਤੋਂ ਇਲਾਵਾ ਡੇਰੇ ਦੀ ਮਾਲਕੀ ਸਬੰਧੀ ਵੀ ਛਾਣਬੀਣ ਚੱਲ ਰਹੀ ਹੈ। ਬਾਬੇ ਦੇ ਡੇਰੇ ’ਚ ਰਹਿਣ ਵਾਲੇ ਹੋਰ ਲੋਕਾਂ ਦੇ ਪਿਛੋਕੜ ਬਾਰੇ ਵੀ ਜਾਣਕਾਰੀ ਇਕੱਤਰ ਕੀਤੀ ਜਾ ਰਹੀ ਹੈ। ਇਸ ਤੋਂ ਇਲਾਵਾ ਮੁਲਜ਼ਮ ਦੀਆਂ ਫੋਨ ਕਾਲਾਂ ਦੀ ਵੀ ਜਾਂਚ ਕੀਤੀ ਜਾ ਰਹੀ ਹੈ। ਇਸ ਮਾਮਲੇ ਨੂੰ ਉਜਾਗਰ ਕਰਨ ਵਾਲੀ ਜਥੇਬੰਦੀ ਦੇ ਮੈਂਬਰਾਂ ਵੱਲੋਂ ਕਿਹਾ ਗਿਆ ਹੈ ਕਿ ਉਨ੍ਹਾਂ ਕੋਲ ਹੋਰ ਕਈ ਬਾਬਿਆਂ ਬਾਰੇ ਵੀ ਸਬੂਤ ਮੌਜੂਦ ਹਨ।
Advertisement
Advertisement