ਸਿਹਤ ਤੇ ਸਿੱਖਿਆ ਸਰਕਾਰ ਦਾ ਪਹਿਲਾ ਏਜੰਡਾ: ਅਨਮੋਲ ਗਗਨ
06:29 AM Jul 27, 2024 IST
Advertisement
ਪੱਤਰ ਪ੍ਰੇਰਕ
ਖਰੜ, 26 ਜੁਲਾਈ
ਖਰੜ ਦੀ ਵਿਧਾਇਕਾ ਅਤੇ ਕੈਬਨਿਟ ਮੰਤਰੀ ਅਨਮੋਲ ਗਗਨ ਮਾਨ ਨੇ ਕਿਹਾ ਕਿ ਲੋਕ ਭਲਾਈ ਅਤੇ ਸਿਹਤ ਤੇ ਸਿੱਖਿਆ ਖੇਤਰ ਦੀ ਮਜ਼ਬੂਤੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦਾ ਹਮੇਸ਼ਾਂ ਪਹਿਲਾ ਅਤੇ ਪ੍ਰਮੁੱਖ ਏਜੰਡਾ ਰਹੇਗਾ। ਸਰਕਾਰ ਦੇ ਪ੍ਰੋਗਰਾਮ ‘ਆਪ ਦੀ ਸਰਕਾਰ ਆਪ ਦੇ ਦੁਆਰ’ ਤਹਿਤ ਰਾਣੀ ਮਾਜਰਾ ਵਿੱਚ ਲਾਏ ਸੁਵਿਧਾ ਕੈਂਪ ’ਚ ਲੋਕਾਂ ਦੀਆਂ ਮੁਸ਼ਕਲਾਂ ਸੁਣਦੇ ਹੋਏ ਮੰਤਰੀ ਨੇ ਕਿਹਾ ਕਿ ਸੂਬੇ ਵਿੱਚ ਇਹ ਪਹਿਲੀ ਵਾਰ ਹੈ ਕਿ ਸਰਕਾਰ ਵੱਲੋਂ ਲੋਕਾਂ ਦੇ ਕੰਮ ਕਰਨ ਲਈ ਉਨ੍ਹਾਂ ਨੂੰ ਸਰਕਾਰੀ ਦਫ਼ਤਰਾਂ ’ਚ ਆਉਣ ਦੀ ਬਜਾਇ ਉਨ੍ਹਾਂ ਦੇ ਪਿੰਡਾਂ ਤੱਕ ਪਹੁੰਚ ਕੀਤੀ ਜਾ ਰਹੀ ਹੈ ਜਿੱਥੇ ਸਾਰੇ ਮਹੱਤਵਪੂਰਨ ਅਧਿਕਾਰੀ ਮੌਜੂਦ ਰਹਿੰਦੇ ਹਨ।
ਉਨ੍ਹਾਂ ਕਿਹਾ ਕਿ ਸੈਂਕੜੇ ਲੋਕ ਘਰ ਬੈਠੇ ਕੇ ਹੀ ਸੇਵਾ ਪ੍ਰਾਪਤ ਕਰਨ ਦੀ ਇਸ ਸਕੀਮ ਦਾ ਲਾਭ ਉਠਾ ਰਹੇ ਹਨ। ਉਨ੍ਹਾਂ ਕਿਹਾ ਕਿ ਹੁਣ ਸਰਕਾਰੀ ਨੁਮਾਇੰਦੇ ਉਨਾਂ ਦੇ ਘਰ ਜਾ ਕੇ ਲੋੜੀਂਦੀਆਂ ਸੇਵਾਵਾਂ ਪ੍ਰਦਾਨ ਕਰ ਰਹੇ ਹਨ।
Advertisement
Advertisement
Advertisement